34.1 C
Delhi
Saturday, May 11, 2024
spot_img
spot_img

ਡੀ.ਜੀ.ਪੀ. ਵੱਲੋਂ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਅੱਤਵਾਦ, ਗੈਂਗਸਟਰਾਂ ਅਤੇ ਨਸ਼ਿਆਂਵਿਰੁੱਧ ਹੋਰ ਸਖ਼ਤੀ ਨਾਲ ਨਜਿੱਠਣ ਦੀ ਹਦਾਇਤ

ਯੈੱਸ ਪੰਜਾਬ
ਚੰਡੀਗੜ/ਅੰਮ੍ਰਿਤਸਰ/ਜਲੰਧਰ, 21 ਮਈ, 2022:
ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਭਾਈਚਾਰੇ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਸ਼ਨੀਵਾਰ ਨੂੰ ਅੰਮਿ੍ਰਤਸਰ ਅਤੇ ਜਲੰਧਰ ਕਮਿਸ਼ਨਰੇਟਾਂ, ਬਾਰਡਰ ਰੇਂਜ ਅਤੇ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਅਤੇ ਅਪਰਾਧ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੋ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। . ਡੀ.ਜੀ.ਪੀ. ਦੇ ਨਾਲ ਏ.ਡੀ.ਜੀ.ਪੀ. ਕਾਨੂੰਨ ਤੇੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਆਈ.ਜੀ.ਪੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ।

ਪਹਿਲੀ ਮੀਟਿੰਗ ਪੁਲਿਸ ਲਾਈਨ ਅੰਮਿ੍ਰਤਸਰ ਵਿਖੇ ਹੋਈ, ਜਿਸ ਵਿੱਚ ਪੁਲਿਸ ਕਮਿਸ਼ਨਰ (ਸੀ.ਪੀ) ਅੰਮਿ੍ਰਤਸਰ ਅਰੁਣ ਪਾਲ ਸਿੰਘ, ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਬਾਰਡਰ ਰੇਂਜ ਮੋਹਿਨੀਸ਼ ਚਾਵਲਾ ਅਤੇ ਬਾਰਡਰ ਰੇਂਜ ਦੇ ਐਸ.ਐਸ.ਪੀਜ਼ ਹਾਜ਼ਰ ਸਨ। ਦੂਜੀ ਮੀਟਿੰਗ ਸਪੈਸ਼ਲ ਡੀ.ਜੀ.ਪੀ. ਪੀ.ਏ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ, ਸੀ.ਪੀ ਜਲੰਧਰ ਗੁਰਪ੍ਰੀਤ ਸਿੰਘ ਤੂਰ, ਡੀਆਈਜੀ ਜਲੰਧਰ ਰੇਂਜ ਐਸ ਬੂਪਤੀ ਅਤੇ ਜਲੰਧਰ ਰੇਂਜ ਦੇ ਐਸਐਸਪੀਜ ਦੀ ਮੌਜੂਦਗੀ ਵਿੱਚ ਜਲੰਧਰ ਵਿਖੇ ਹੋਈ।

ਡੀ.ਜੀ.ਪੀ. ਵੀ.ਕੇ ਭਾਵਰਾ ਨੇ ਇਨਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਤਵਾਦ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ।

ਉਨਾਂ ਅਧਿਕਾਰੀਆਂ ਨੂੰ ਅਗਾਮੀ ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵਧੇਰੇ ਚੌਕਸ ਰਹਿਣ ਲਈ ਵੀ ਕਿਹਾ।

ਸੀਪੀਜ਼/ਐਸਐਸਪੀਜ਼ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੰਦੇ ਹੋਏ, ਉਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ।

ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਨ ਉਪਰੰਤ , ਡੀਜੀਪੀ ਨੇ ਤਸੱਲੀ ਪ੍ਰਗਟਾਈ ਕਿ ਪੰਜਾਬ ਪੁਲਿਸ ਅੱਤਵਾਦ ਵਿਰੋਧੀ ਫਰੰਟ ‘ਤੇ ਵਧੀਆ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਦੀ ਗਿ੍ਰਫਤਾਰੀ ਨਾਲ ਸੂਬੇ ਵਿੱਚ ਪਹਿਲਾਂ ਹੀ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ।

ਉਨਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਵੀ ਦਿੱਤੀਆਂ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਨਾ ਕਰਨ ਦੇਣ। ਉਨਾਂ ਕਿਹਾ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖਤੀ ਨਾਲ ਨਿਪਟਿਆ ਜਾਵੇ।

ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਜਨਤਕ ਥਾਵਾਂ, ਰੇਲ ਗੱਡੀਆਂ, ਬੱਸਾਂ ਜਾਂ ਰੈਸਟੋਰੈਂਟ ਆਦਿ ਵਿੱਚ ਕਿਤੇ ਵੀ ਕੋਈ ਸ਼ੱਕੀ ਵਸਤੂ ਲਾਵਾਰਿਸ ਪਈ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਹੈਲਪਲਾਈਨ ਨੰਬਰ 112 ਜਾਂ 181 ’ਤੇ ਸੂਚਿਤ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION