40.6 C
Delhi
Saturday, May 18, 2024
spot_img
spot_img

ਡੀ.ਸੀ., ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਕੋਰੋਨਾ ਸੰਕਟ ਦੌਰਾਨ ਪ੍ਰਸ਼ਾਸਨ ਦੀ ਮਦਦ ਲਈ ਸੀ.ਆਰ.ਪੀ.ਐਫ. ਦੇ ਜਵਾਨਾਂ ਦਾ ਸਨਮਾਨ

ਜਲੰਧਰ, 29 ਅਪ੍ਰੈਲ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ , ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਜਲੰਧਰ ਸ੍ਰੀ ਨਵਜੋਤ ਸਿੰਘ ਮਾਹਲ ਵਲੋਂ ਅੱਜ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਔਖੀ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਲਈ ਕੇਂਦਰੀ ਰਿਜਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ ਜਵਾਨਾਂ ਨੂੰ ਕਮਮੈਂਡੇਸ਼ਨ ਸਰਟੀਫਿਕੇਟ ਅਤੇ ਟੀ-ਸ਼ਰਟਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਅਧਿਕਾਰੀਆਂ ਨਾਲ ਡਿਪਟੀ ਡਾਇਰੈਕਟਰ ਜਨਰਲ ਸੀ.ਆਰ.ਪੀ.ਐਫ. ਸ੍ਰੀ ਹਰਜਿੰਦਰ ਸਿੰਘ ਵਲੋਂ ਸੀ.ਆਰ.ਪੀ.ਐਫ. ਕੈਂਪਸ ਪਿੰਡ ਸਰਾਏ ਖਾਸ ਨੇੜੇ ਕਰਤਾਰਪੁਰ ਦਾ ਦੌਰਾ ਕਰਕੇ ਜਵਾਨਾਂ ਦਾ ਧੰਨਵਾਦ ਕੀਤਾ ਗਿਆ ਜ਼ਿਨ੍ਹਾਂ ਵਲੋਂ ਲੋੜਵੰਦ ਲੋਕਾਂ ਵਿੱਚ ਵੰਡਣ ਲਈ ਸੁੱਕੇ ਰਾਸ਼ਨ ਦੇ ਪੈਕੇਟ ਤਿਆਰ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋੜਵੰਦਾਂ ਨੂੰ ਰੋਜ਼ਾਨਾ ਭੇਜਣ ਲਈ 4500 ਸੁੱਕੇ ਰਾਸ਼ਨ ਦੇ ਪੈਕੇਟ ਤਿਆਰ ਕੀਤੇ ਜਾ ਰਹੇ ਹਨ।

ਸੀ.ਆਰ.ਪੀ.ਐਫ. ਦੇ ਜਵਾਨਾਂ ਵਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਰ.ਪੀ.ਐਫ. ਦੇ ਜਵਾਨ ਦੇਸ਼ ਦੇ ਮਹਾਨ ਹੀਰੋ ਹਨ ਜਿਨਾਂ ਵਲੋਂ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਇਨਾਂ ਜਵਾਨਾਂ ਦਾ ਯੋਗਦਾਨ ਲਾ-ਮਿਸਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਖ਼ਾਸ ਕਰਕੇ ਜਲੰਧਰ ਵਾਸੀ ਅਨੇਕਾਂ ਕੀਮਤੀ ਜਾਨਾਂ ਬਚਾਉਣ ਲਈ ਕੀਤੇ ਗਏ ਨੇਕ ਕਾਜ ਲਈ ਹਮੇਸ਼ਾਂ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਸੀ.ਆਰ.ਪੀ.ਐਫ.ਦੇ ਜਵਾਨਾਂ ਨੂੰ ਜਦੋਂ ਤੋਂ ਕਰਫ਼ਿਊ/ਲਾਕਡਾਊਨ ਲਗਾਇਆ ਗਿਆ ਹੈ ਉਦੋਂ ਤੋਂ ਹੀ ਇਸ ਨੇਕ ਕਾਜ ਵਿੱਚ ਲਗਾਇਆ ਗਿਆ ਹੈ।

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਇਨਾਂ ਬਹਾਦਰ ਯੋਧਿਆਂ ਵਲੋਂ ਇਸ ਨੇਕ ਕਾਜ ਰਾਹੀਂ ਲੋਕਾਂ ਨਾਲ ਭਾਵਨਾਤਮਕ ਸਾਂਝ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਨਾਂ ਬਹਾਦਰ ਜਵਾਨਾਂ ਵਲੋਂ ਨੇਕ ਕਾਜ ਰਾਹੀਂ ਨਿਭਾਈ ਗਈ ਭੂਮਿਕਾ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਵਾਸੀਆਂ ਦੀ ਤਰਫੋਂ ਜ਼ਿਲ੍ਹਾ ਪ੍ਰਸ਼ਾਸਨ ਇਨਾਂ ਬਹਾਦਰ ਯੋਧਿਆਂ ਦਾ ਹਮੇਸ਼ਾਂ ਰਿਣੀ ਰਹੇਗਾ।

ਇਸ ਮੌਕੇ ਡਿਪਟੀ ਜਨਰਲ ਸੀ.ਆਰ.ਪੀ.ਐਫ. ਸ੍ਰੀ ਹਰਜਿੰਦਰ ਸਿੰਘ ਨੇ ਕਿਹਾ ਕਿ ਅਰਧ ਸੈਨਿਕ ਬੱਲ ਔਖੀ ਘੜੀ ਵਿੱਚ ਰਾਸ਼ਟਰ ਅਤੇ ਲੋਕਾਂ ਦੀ ਸੇਵਾ ਲਈ ਹਰ ਸਮੇਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਦਾ ਦੇਸ਼ ਸੇਵਾ ਦਾ ਸ਼ਾਨਦਾਰ ਇਤਿਹਾਸ ਹੈ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਪੂਰਾ ਸਹਿਯੋਗ ਤੇ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਕਮਾਂਡੈਂਟ ਸੀ.ਆਰ.ਪੀ.ਐਫ. ਸ੍ਰੀ ਵੀ.ਐਸ.ਜੌਨ, ਸਹਾਇਕ ਕਮਾਂਡੈਂਟ ਸ੍ਰੀ ਕੁਲਵੰਤ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰਸਿੰਘ, ਸ੍ਰੀ ਪ੍ਰੇਮ ਥਾਪਾ, ਇੰਸਪੈਕਟਰ ਸੀ.ਆਰ.ਪੀ.ਐਫ. ਮਨਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION