34 C
Delhi
Tuesday, April 23, 2024
spot_img
spot_img

ਡੀ.ਸੀ., ਪੁਲਿਸ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ‘ਪੀਸ ਕਮੇਟੀ’ ਨਾਲ ਮੀਟਿੰਗ ’ਚ ਭਾਈਚਾਰਕ ਸਾਂਝ ਮਜ਼ਬੂਤ ਕਰਨ ’ਤੇ ਜ਼ੋਰ

ਜਲੰਧਰ, 6 ਅਗਸਤ, 2019 –

ਕੇਂਦਰ ਸਰਕਾਰ ਵਲੋਂ ਧਾਰਾ 370 ਹਟਾਉਣ ਪਿੱਛੋਂ ਪੈੇਦਾ ਹੋਈ ਸਥਿਤੀ ਦੇ ਮੱਦੇਨਜ਼ਰ ਜਲੰਧਰ ਜਿਲ੍ਹੇ ਦੇ ਲੋਕਾਂ ਵਿਚ ਸਮਾਜਿਕ ਏਕਤਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਕੇ ਅਮਨ ਤੇ ਸ਼ਾਂÎਤੀ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪੁਲਿਸ ਸ਼੍ਰੀ ਜਸਕਰਨ ਸਿੰਘ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ‘ਪੀਸ ਕਮੇਟੀ’ ਨਾਲ ਮੀਟਿੰਗ ਕੀਤੀ । ਮੀਟਿੰਗ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਪੀਸ ਕਮੇਟੀ ਲੋਕਾਂ ਵਿਚ ਆਪਸੀ ਏਕਤਾ ਨੂੰ ਮਜ਼ਬੂਤ ਕਰਨ ਦੇ ਯਤਨਾਂ ਵਿਚ ਮੋਹਰੀ ਭੂਮਿਕਾ ਨਿਭਾਵੇ।

ਉਨਾਂ ਕਿਹਾ ਕਿ ਅਸੀਂ ਸਾਰੇ ਇਕ ਦੇਸ਼ ਦੇ ਵਾਸੀ ਹਾਂ ਅਤੇ ਅਜਿਹੇ ਸਮੇਂ ’ਤੇ ਕਿਸੇ ਵੀ ਤਰ੍ਹਾਂ ਦੇ ਵਖਰੇਵੇਂ ਸਾਹਮਣੇ ਨਹੀਂ ਆਉਣੇ ਚਾਹੀਦੇ। ਉਨ੍ਹਾਂ ਕਿਹਾ ਕਿ ਜੰਮੂ ਅਤੇ ਕਸ਼ਮੀਰ ਦੇ 1200 ਦੇ ਕਰੀਬ ਵਿਦਿਆਰਥੀ ਜਿਲ੍ਹੇ ਦੀਆਂ ਵਿਦਿਅਕ ਸੰਸਥਾਵਾਂ ਵਿਚ ਪੜ੍ਹਾਈ ਕਰ ਰਹੇ ਹਨ ਜਿਨ੍ਹਾਂ ਦੀ ਸੁਰੱਖਿਆ ਤੇ ਵਿਸ਼ਵਾਸ਼ ਬਹਾਲੀ ਲਈ ਉਨ੍ਹਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜਿਲ੍ਹੇ ਵਿਚ ਮੁਕੰਮਲ ਸ਼ਾਂਤੀ ਹੈ ਪਰ ਫਿਰ ਵੀ ਇਹਤਿਆਤ ਵਜੋਂ ਆਮ ਲੋਕਾਂ ਵਿਚ ਸਮਾਜਿਕ ਏਕਤਾ ਹੋਰ ਮਜ਼ਬੂਤ ਕਰਨ ਲਈ ਵਧੇਰੇ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਲੋਕਾਂ ਨੂੰ ਅਫਵਾਹਾਂ ਫੈਲਾਉਣ ਵਾਲੇ ਸਮਾਜ ਵਿਰੋਧੀ ਤੱਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਤੇ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਸਖਤੀ ਨਾਲ ਪੇਸ਼ ਆਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੀਸ ਕਮੇਟੀ ਦੇ ਮੈਂਬਰ ਵੱਖ-ਵੱਖ ਵਰਗਾਂ ਨਾਲ ਸਬੰਧਿਤ ਹਨ ਅਤੇ ਉਨ੍ਹਾਂ ਨੂੰ ਭਾਈਚਾਰਕ ਸਾਂਝ, ਭਰਾਤਰੀ ਭਾਵ ਅਤੇ ਸ਼ਾਂਤੀ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਇਸ ਮੌਕੇ ਡਾ. ਅਜੈ ਸਰੀਨ, ਮੁਹੰਮਦ ਕਲੀਮ ਅਜਾਦ, ਅਮਿਤ ਖੋਸਲਾ, ਸਲੀਮ ਸੁਲਤਾਨੀ, ਦੀਵਾਨ ਅਮਿਤ ਅਰੋੜਾ, ਗੁਰਸ਼ਰਨ ਸਿੰਘ ਤੇ ਰਾਜ ਮਸੀਹ ਨੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੀ ਪਹਿਲ ਕਦਮੀ ਦਾ ਸਵਾਗਤ ਕਰਦੇ ਹੋਏ ਯਕੀਨ ਦਿਵਾਇਆ ਕਿ ਉਹ ਸ਼ਾਂਤੀ ਲਈ ਕੀਤੇ ਜਾ ਰਹੇ ਯਤਨਾਂ ਵਿਚ ਮੁਕੰਮਲ ਸਹਿਯੋਗ ਦੇਣਗੇ।

ਮੀਟਿੰਗ ਦੌਰਾਨ ਮੁੱਖ ਤੌਰ ’ਤੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਜਸਬੀਰ ਸਿੰਘ, ਡੀ.ਸੀ.ਪੀ. ਗੁਰਮੀਤ ਸਿੰਘ , ਏ.ਡੀ.ਸੀ.ਪੀ. ਡੀ. ਸੁਡਰਵਿਜ਼ੀ, ਐਸ.ਡੀ.ਐਮ. ਪਰਮਵੀਰ ਸਿੰਘ, ਸੰਜੀਵ ਕੁਮਾਰ ਤੇ ਹੋਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION