22.1 C
Delhi
Wednesday, April 24, 2024
spot_img
spot_img

ਡੇਂਗੂ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਵਧੇਰੇ ਜੋਖ਼ਮ ਭਰੇ ਖ਼ੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 22 ਜਨਵਰੀ, 2020 –

ਸੂਬੇ ਵਿਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਉੱਚ ਜੋਖਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਜਿੱਥੇ ਵੱਧ ਤੋਂ ਵੱਧ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ। ਸਾਲ 2019 ਵਿਚ ਮਲੇਰੀਆ ਦੇ ਜਿਆਦਾਤਰ ਮਾਮਲੇ ਦਿਹਾਤੀ ਇਲਾਕਿਆਂ ਵਿਚ ਦਰਜ ਕੀਤੇ ਗਏ ਅਤੇ ਕੁੱਲ ਮਾਮਲਿਆਂ ਵਿਚੋਂ 80 ਫ਼ੀਸਦੀ ਮਾਮਲੇ ਚਾਰ ਜ਼ਿਲ੍ਹਿਆਂ-ਬਠਿੰਡਾ, ਹੁਸ਼ਿਆਰਪੁਰ, ਮਾਨਸਾ ਅਤੇ ਮੁਹਾਲੀ ਵਿੱਚ ਦਰਜ ਕੀਤੇ ਗਏ ਜਦਕਿ ਅਜਨਾਲਾ, ਬਟਾਲਾ, ਫਾਜ਼ਿਲਕਾ ਅਤੇ ਨਾਭਾ ਦੇ ਸ਼ਹਿਰੀ ਇਲਾਕਿਆਂ ਵਿਚ ਡੇਂਗੂ ਦੇ ਜਿਆਦਾਤਰ ਮਾਮਲੇ ਪਾਏ ਗਏ।

ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸ. ਬਲਬੀਰ ਸਿੰਘ ਸਿੱਧੂ ਨੇ ਵੈਕਟਰ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਸਬੰਧੀ ਸਟੇਟ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੰਕ੍ਰਮਿਤ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਲਈ ਹਰ ਵਿਭਾਗ ਨੂੰ ਨੋਡਲ ਅਧਿਕਾਰੀ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਜੋ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।

ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਿਹਤ ਵਿਭਾਗ ਪ੍ਰਭਾਵਿਤ ਮਾਮਲਿਆਂ ਦੀ ਜਾਂਚ ਅਤੇ ਇਲਾਜ ਲਈ ਜ਼ਿੰਮੇਵਾਰ ਹੈ ਜਦ ਕਿ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਊਟੀ ਸਿਹਤ ਵਿਭਾਗ ਨੂੰ ਬੀਮਾਰੀ ਦੇ ਫੈਲਣ ਬਾਰੇ ਦੱਸਣਾ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਬੀਮਾਰੀ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਇਸ ਸਮੇਂ ਸਿਹਤ ਵਿਭਾਗ ਸਾਰੇ ਭਾਈਵਾਲ ਵਿਭਾਗਾਂ ਨੂੰ ਉਨ੍ਹਾਂ ਦੇ ਖੇਤਰਾਂ ਵਿੱਚ ਫੈਲਣ ਵਾਲੀਆਂ ਬੀਮਾਰੀਆਂ ਬਾਰੇ ਸੂਚਿਤ ਕਰ ਰਿਹਾ ਹੈ।

ਸਿਹਤ ਮੰਤਰੀ ਨੇ ਪੇਂਡੂ ਵਿਕਾਸ ਨੂੰ ਸੂਬੇ ਭਰ ਦੇ ਪਿੰਡਾਂ ਵਿੱਚ ਕੀਟਨਾਸ਼ਕਾਂ ਦੇ ਛਿੜਕਾਅ ਲਈ ਕਾਮਿਆਂ ਦੀਆਂ ਸੇਵਾਵਾਂ ਲੈਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀ ਜ਼ਰੂਰਤ ਹੈ ਕਿ ਪੇਂਡੂ ਅਤੇ ਦੂਰ ਦੁਰਾਡੇ ਦੇ ਇਲਾਕਿਆਂ ਵਿਚ ਲੋਕਾਂ ਨੂੰ ਵੈਕਟਰ ਅਤੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਆਰੰਭੀ ਜਾਵੇ ਤਾਂ ਜੋ ਐਡੀਸ ਏਜੀਪਟੀ ਅਤੇ ਐਡੀਸ ਐਲਬੋਪੀਕਟਸ ਦੇ ਪ੍ਰਜਨਨ ਨੂੰ ਮੁੱਢਲੇ ਪੜਾਅ ‘ਤੇ ਹੀ ਰੋਕਿਆ ਜਾ ਸਕੇ।

ਸ. ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਸ਼ਹਿਰੀ ਇਲਾਕਿਆਂ ਵਿੱਚ ਐਮ.ਸੀ. ਐਕਟ ਅਧੀਨ ਉਲੰਘਣਾ ਕਰਨ ਵਾਲਿਆਂ (ਮੱਛਰ ਪ੍ਰਜਨਨ ਵਾਲੀਆਂ ਥਾਵਾਂ) ਦੇ ਚਲਾਨ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਵੈਕਟਰ ਪ੍ਰਜਨਨ ਤੋਂ ਮੁਕਤ ਰੱਖਣ ਲਈ ਯੂ.ਐਲ.ਬੀਜ਼ ਤੇ ਸਮੂਹ ਨਗਰ ਨਿਗਮ ਵਾਟਰ ਸਪਲਾਈ, ਸੀਵਰੇਜ, ਡਰੇਨੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ ਪ੍ਰੋਗਰਾਮ ਤਿਆਰ ਅਤੇ ਲਾਗੂ ਕਰਨਗੇ । ਉਨ੍ਹਾਂ ਕਿਹਾ ਕਿ ਜਿਹੜੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਬੱਚਿਆਂ ਨੂੰ ਮਲੇਰੀਆ ਦੇ ਨਾਲ ਨਾਲ ਡੇਂਗੂ ਦੇ ਲੱਛਣਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸੈਮੀਨਾਰ ਅਤੇ ਆਈ.ਸੀ.ਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸ. ਸਿੱਧੂ ਨੇ ਟਰਾਂਸਪੋਰਟ ਵਿਭਾਗ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਵਰਤੇ ਗਏ ਟਾਇਰਾਂ ਅਤੇ ਸਕ੍ਰੈਪ ਨੂੰ ਤੁਰੰਤ ਢੱਕ ਕੇ ਰੱਖਣ ਅਤੇ ਜ਼ਿਲ੍ਹਿਆਂ ਵਿੱਚ ਹਫ਼ਤਾਵਾਰੀ ਅਧਾਰ ’ਤੇ ਵਰਕਸ਼ਾਪਾਂ ਦੀ ਜਾਂਚ ਕਰਨ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਦਾ ਖਤਰਾ ਨਹੀਂ ਹੈ ਅਤੇ ਇਸ ਸਬੰਧੀ ਹਦਾਇਤਾਂ ਪਹਿਲਾਂ ਦੀ ਜ਼ਿਲ੍ਹਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ।

ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਲੇਰੀਆਂ ਦਾ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮਨਵੇਸ਼ ਸਿੰਘ ਸਿੱਧੂ, ਡਿਪਟੀ ਸਕੱਤਰ ਹੈਲਥ ਡਾ. ਅਮਨਿੰਦਰ ਕੌਰ ਬਰਾੜ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ, ਡਾਇਰੈਟਰ ਸਿਹਤ ਤੇ ਪਰਿਵਾਰ ਭਲਾਈ ਡਾ. ਰੀਟਾ ਭਾਰਜਵਾਜ, ਕਮਿਸ਼ਨਰ ਕਿਰਤ ਵਿਭਾਗ ਸ੍ਰੀ ਪ੍ਰਵੀਨ, ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ੍ਰੀ ਰਾਕੇਸ਼ ਕੁਮਾਰ, ਸਕੂਲ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਦਿਲਰਾਜ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਸੁਖਵਿੰਦਰ ਸਿੰਘ, ਮੈਡੀਕਲ ਸਿੱਖਿਆ ਅਤੇ ਖੋਜ ਦੇ ਜੁਆਇੰਟ ਡਾਇਰੈਕਟਰ ਡਾ. ਏ.ਡੀ. ਅਗਰਵਾਲ, ਡਾਇਰੈਕਟਰ ਐਸ.ਏ. ਸਿਹਤ ਤੇ ਪਰਿਵਾਰ ਭਲਾਈ, ਡਾ. ਰਾਕੇਸ਼ ਗੁਪਤਾ, ਡਿਪਟੀ ਡਾਇਰੈਕਟਰ ਮਲੇਰੀਆ ਡਾ. ਮੁਕੇਸ ਸੋਧੀ, ਚੀਫ ਇੰਜੀਨੀਅਰ ਡੀ.ਡਬਲਿਊ.ਐਸ.ਐਸ. ਵਾਟਰ ਸਪਲਾਈ ਤੇ ਸੈਨੀਟੇਸ਼ਨ ਰਾਜਵਿੰਦਰ ਸਿੰਘ, ਸਕੱਤਰ ਪੀ.ਟੀ.ਏ. ਸੁਖਵਿੰਦਰ ਕੁਮਾਰ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੋਹਿਤ ਵਰਮਾ, ਸੀਨੀਅਰ ਰਿਜ਼ਨਲ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਭਾਰਤ ਸਰਕਾਰ ਡਾ. ਅਮਰਜੀਤ ਕੌਰ, ਆਈ.ਐਮ.ਏ. ਮੋਹਾਲੀ ਡਾ. ਸੀ.ਐਸ ਸੰਧੂ, ਨੋਡਲ ਅਫਸਰ ਡੀ.ਆਰ.ਡੀ.ਪੀ. ਮੋਹਾਲੀ ਡਾ. ਨੀਰਜਾ ਆਨੰਦ ਸਮੇਤ ਹੋਰ ਪਤਵੰਤੇ ਸ਼ਾਮਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION