28.1 C
Delhi
Thursday, May 9, 2024
spot_img
spot_img

ਡੇਅਰੀ ਫਾਰਮਿੰਗ ‘ਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੀ ਸਮਰੱਥਾ: ਕੁਲਦੀਪ ਸਿੰਘ ਧਾਲੀਵਾਲ

ਯੈੱਸ ਪੰਜਾਬ
ਚੰਡੀਗੜ੍ਹ, 27 ਜੂਨ, 2022 –
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਡੇਅਰੀ ਵਿਕਾਸ ਖੇਤਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਮੂਲ ਦੇ ਨਾਂ ਨਾਲ ਜਾਣੇ ਜਾਂਦੇ ਆਨੰਦ ਮਿਲਕ ਯੂਨੀਅਨ ਲਿਮਟਿਡ (ਗੁਜਰਾਤ) ਦੇ ਬੋਰਡ ਆਫ਼ ਡਾਇਰੈਕਟਰਜ਼ ਨਾਲ ਮੁਲਾਕਾਤ ਕੀਤੀ। ਮੰਤਰੀ ਨੇ ‘ਅਮੂਲ ਡੇਅਰੀ’ ਦੇ ਬਿਹਤਰ ਤਜਰਬਿਆਂ ਤੋਂ ਸਿੱਖਣ ਦੀ ਡੂੰਘੀ ਇੱਛਾ ਜ਼ਾਹਰ ਕੀਤੀ ਤਾਂ ਜੋ ਸੂਬੇ ਦੇ 3 ਲੱਖ ਤੋਂ ਵੱਧ ਡੇਅਰੀ ਕਿਸਾਨਾਂ ਨੂੰ ਲਾਭ ਮਿਲ ਸਕੇ।

ਮੀਟਿੰਗ ਦਾ ਮੁੱਖ ਮੰਤਵ ਵੇਰਕਾ ਦੁਆਰਾ ਚਲਾਈਆਂ ਜਾ ਰਹੀਆਂ 7300 ਮਿਲਕ ਸੋਸਾਇਟੀਆਂ ਨਾਲ ਜੁੜੇ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਅਮੂਲ ਦੀਆਂ ਨਵੀਨਤਾਕਾਰੀ ਮਾਰਕੀਟਿੰਗ ਰਣਨੀਤੀਆਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ ਤਾਂ ਜੋ ਉਨ੍ਹਾਂ ਦੇ ਉਤਪਾਦਾਂ ਦੇ ਮੁੱਲ ਵਿੱਚ ਵਾਧਾ ਯਕੀਨੀ ਬਣਾਇਆ ਜਾ ਸਕੇ ਅਤੇ ਕੁਝ ਨਵੇਂ ਉਤਪਾਦ ਲਿਆਂਦੇ ਜਾ ਸਕਣ।

ਘਰੇਲੂ ਡੇਅਰੀ ਫਾਰਮਿੰਗ ਦੇ ਸੰਕਲਪ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਖੇਤਰ ਵਿੱਚ ਅੱਗੇ ਵਧੇਰੇ ਸੰਭਾਵਨਾਵਾਂ ਹਨ ਅਤੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ ਇਸ ਨੂੰ ਵਰਤਣ ਦੀ ਲੋੜ ਹੈ ਜਿਸ ਨਾਲ ਸਹਿਕਾਰਤਾ ਲਹਿਰ ਨੂੰ ਵੀ ਮਜ਼ਬੂਤੀ ਮਿਲੇਗੀ।

ਮੰਤਰੀ ਨੇ ਕਿਹਾ, “ਔਰਤਾਂ ਨੂੰ ਵਿਸ਼ੇਸ਼ ਤੌਰ ‘ਤੇ ਇਸ ਨਵੇਂ ਸੰਕਲਪ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਕਿਉਂਕਿ ਇਹ ਪਰਿਵਾਰ ਦੀ ਆਮਦਨ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਵੀ ਮਦਦ ਕਰੇਗਾ।” ਉਨ੍ਹਾਂ ਅੱਗੇ ਕਿਹਾ ਕਿ ਡੇਅਰੀ ਫਾਰਮਿੰਗ ਸੈਕਟਰ ਵਿੱਚ ਮੌਜੂਦਾ ਨਾਲੋਂ ਬਿਹਤਰ ਕੰਮ ਕਰਨ ਦੀ ਸਮਰੱਥਾ ਹੈ।

ਵਰਗੀਸ ਕੁਰੀਅਨ ਦੇ ਦਿਨਾਂ ਤੋਂ ਅਮੁਲ ਦੀ ਨਿਮਾਣੀ ਸ਼ੁਰੂਆਤ ਨੂੰ ਯਾਦ ਕਰਦਿਆਂ ਐਮਡੀ ਅਮੂਲ ਡੇਅਰੀ ਅਮਿਤ ਵਿਆਸ ਨੇ ਅੱਗੇ ਕਿਹਾ ਕਿ ਸੰਸਥਾ ਦੇ ਰੋਜ਼ਾਨਾ ਦੇ ਕੰਮਕਾਜ ਦੀ ਡਿਜੀਟਾਈਜੇਸ਼ਨ ਸਮੇਂ ਦੀ ਲੋੜ ਹੈ। ਐਮਡੀ ਨੇ ਅੱਗੇ ਕਿਹਾ “ਹਾਲਾਂਕਿ ਵਿਸ਼ੇਸ਼ ਧਿਆਨ ਪੇਂਡੂ ਖੇਤਰਾਂ ‘ਤੇ ਹੋਵੇਗਾ ਕਿਉਂਕਿ ਵੱਡੀ ਗਿਣਤੀ ਆਬਾਦੀ ਅਜਿਹੇ ਖੇਤਰਾਂ ਵਿੱਚ ਰਹਿੰਦੀ ਹੈ।”

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਧਾਇਕ (ਬੋਰਸਦ) ਅਤੇ ਮੈਂਬਰ ਬੋਰਡ ਆਫ਼ ਡਾਇਰੈਕਟਰਜ਼ ਅਮੂਲ ਡੇਅਰੀ ਰਾਜਿੰਦਰ ਸਿੰਘ ਧੀਰ ਸਿੰਘ ਪਰਮਾਰ, ਵਿਧਾਇਕ (ਆਨੰਦ) ਮੈਂਬਰ ਬੋਰਡ ਆਫ਼ ਡਾਇਰੈਕਟਰਜ਼ ਅਮੂਲ ਡੇਅਰੀ ਕਾਂਤੀਭਾਈ ਮਨੀਭਾਈ ਸੋਢਾ ਪਰਮਾਰ, ਐਮਡੀ ਅਮੂਲ ਡੇਅਰੀ ਅਮਿਤ ਵਿਆਸ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਕਾਸ ਪ੍ਰਤਾਪ, ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਅਤੇ ਡੀਨ, ਕਾਲਜ ਆਫ਼ ਡੇਅਰੀ ਸਾਇੰਸਜ਼, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਡਾ: ਰਮਣੀਕ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION