23.1 C
Delhi
Wednesday, April 24, 2024
spot_img
spot_img

ਡੇਟਨ ਅਤੇ ਸਿਨਸਿਨਾਟੀ ਵਿਖੇ ਤਿੰਨ-ਰੋਜ਼ਾਂ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2019 ਦਾ ਆਯੋਜਨ

ਡੇਟਨ, ਓਹਾਇਓ, 19 ਅਗਸਤ, 2019:

ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਾਲਾਨਾ ਤਿੰਨ ਦਿਨਾਂ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2019 ਸੰਬੰਧੀ ਮੁਕਾਬਲੇ ਸਾਂਝੇ ਤੌਰ ‘ਤੇ ਡੇਟਨ ਅਤੇ ਸਿਨਸਿਨਾਟੀ ਵਿਖੇ ਕਰਵਾਏ ਗਏ। ਸਿੱਖ ਸੋਸਾਇਟੀ ਆਫ਼ ਡੇਟਨ ਅਤੇ ਸਿੱਖ ਰਿਲਿਜਿਅਸ ਸੈਂਟਰ ਆਫ਼ ਡੇਟਨ ਗੁਰਦੂਆਰਾ ਸਾਹਿਬਾਨ ਵਿਖੇ ਹੋਏ ਪ੍ਰੋਗਰਾਮਾਂ ਵਿਚ 6 ਸਾਲ ਤੋਂ ਲੈ ਕੇ 22 ਸਾਲਾਂ ਤੱਕ ਦੇ 56 ਬੱਚਿਆਂ ਤੇ ਨੌਜਵਾਨਾਂ ਨੇ ਭਾਗ ਲਿਆ।

ਸਿਮਪੋਜ਼ੀਅਮ ਅਤੇ ਸੰਸਥਾ ਦੇ ਨੈਸ਼ਨਲ ਕਨਵੀਨਰ ਸ. ਕੁਲਦੀਪ ਸਿੰਘ ਨੇ ਦੱਸਿਆ ਕਿ ਸਿਆਨਾ ਸੰਸਥਾ ਵਲੋਂ ਸੰਨ 2000 ਤੋਂ ਹਰ ਸਾਲ ਮਾਰਚ-ਅਪਰੈਲ ਦੇ ਮਹੀਨੇ ਵਿਚ ਇਹ ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ, ਫਿਰ ਰਾਜ ਪੱਧਰੀ ਤੇ ਅੰਤ ਵਿਚ ਅਗਸਤ ਦੇ ਮਹੀਨੇ ਵਿਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਹਨ।ਇਸ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਭਾਗ ਲੈਦੇ ਹਨ। ਰਾਜ ਪੱਧਰੀ ਮੁਕਾਬਲਿਆਂ ਲਈ ਅਮਰੀਕਾ ਅਤੇ ਕੈਨੇਡਾ ਨੂੰ 13 ਹਿੱਸਿਆਂ ਵਿਚ ਵੰਡਿਆ ਗਿਆ ਹੈ ਤੇ ਹਰ ਖਿੱਤੇ ਤੋਂ ਜੇਤੂ ਬੱਚੇ ਫਾਈਨਲ ਮੁਕਾਬਲਿਆਂ ਵਿਚ ਜਾਂਦੇ ਹਨ।

ਭਾਗ ਲੈਣ ਵਾਲੇ ਬੱਚਿਆ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ ਵੰਡਿਆ ਜਾਂਦਾ ਹੈ। ਹਰੇਕ ਗਰੁੱਪ ਨੂੰ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਤਿੰਨ ਸਵਾਲਾਂ ਦੇ ਜਵਾਬ 6 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ। ਸਿਮਪੋਜ਼ੀਅਮ ਦੇ ਪਹਿਲੇ ਦਿਨ ਇਸ ਸਾਲ ਪਹਿਲੇ ਗਰੁੱਪ ਨੇ ਸਾਕਾ ਚਮਕੌਰ, ਦੂਜੇ ਨੇ ਬਹਾਦਰ ਸਿੱਖ ਬੀਬੀਆਂ, ਤੀਜੇ ਨੇ ਦਸਤਾਰ, ਚੌਥੇ ਨੇ ਗੁਰਬਾਣੀ ਦੇ ਸੰਦੇਸ਼ ਸੰਬੰਧੀ ਭਾਸ਼ਨ ਦਿੱਤੇ।

ਪਹਿਲੇ ਦਿਨ ਚਾਰ ਗਰੁੱਪਾਂ ਦੇ ਫਾਈਨਲ ਵਿਚ ਪਹੁੰਚੇ ਬੱਚਿਆਂ ਦੇ ਭਾਸ਼ਨ ਹੋਏ। ਭਾਗ ਲੈਣ ਵਾਲੇ ਬੱਚਿਆਂ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਡੇਟਨ ਸਥਿਤ ਅਮਰੀਕਾ ਦੇ ਸਭ ਤੋਂ ਵੱਡੇ ਰਾਈਟ ਪੈਟਰਸਨ ਏਅਰ ਫੋਰਸ ਮੁਜ਼ੀਅਮ ਵੀ ਦਿਖਾਇਆਂ ਗਿਆ। ਸ਼ਾਮ ਨੂੰ ਉਹਨਾਂ ਨੇ ਖੇਡਾਂ ਵਿਚ ਵੀ ਭਾਗ ਲਿਆ। ਦੂਜੇ ਦਿਨ ਪੰਜਵੇਂ ਗਰੁੱਪ ਵਿਚ ਭਾਗ ਲੈਣ ਵਾਲੇ 16 ਤੋਂ 22 ਸਾਲਾਂ ਦੇ 7 ਨੌਜਵਾਨਾਂ ਨੇ 1984 ਦੇ ਘਲੂਘਾਰੇ ਸੰਬੰਧੀ ਡਿਬੇਟ ਵਿਚ ਭਾਗ ਲਿਆ ਅਤੇ ਲਗਭਗ 4 ਘੰਟਿਆਂ ਲਈ ਪ੍ਰਸ਼ਨਾਂ ਅਤੇ ਜੁਆਬਾਂ ਨਾਲ ਸੰਬੰਧਤ ਮੁੱਦਿਆਂ ਤੇ ਵਿਚਾਰ ਵਟਾਂਦਰੇ ਕੀਤੇ ਜਿਸ ਵਿੱਚ ਉਦਘਾਟਨੀ ਬਿਆਨ ਅਤੇ ਅੰਤ ਵਾਲੇ ਬਿਆਨ ਵੀ ਸ਼ਾਮਲ ਹਨ।

ਡਿਬੇਟ ਦੇ ਸੰਚਾਲਕ ਵਿੰਡਸਰ, ਓਟਾਰੀਓ ਤੋਂ ਸ. ਹਰਜਿੰਦਰ ਸਿੰਘ ਸਨ, ਜਿਨ੍ਹਾਂ ਨੇ ਵਿਚਾਰ ਵਟਾਂਦਰੇ ਨੂੰ ਬਹੁਤ ਵਧੀਆ ਤਰੀਕੇ ਨਾਲ ਨੇਪਰੇ ਚਾੜਿਆ। ਡਿਬੇਟ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਨੇ ਘੱਲੂਘਾਰੇ ਨੂੰ ਪਹਿਲਾਂ ਹੀ ਸੋਚੀ ਸਮਝੀ ਸਾਜਿਸ਼ ਕਰਾਰ ਦਿੱਤਾ। ਇਸ ਦੀ ਵਿਉਂਤ 13 ਮਹੀਨੇ ਪਹਿਲਾਂ ਘੜੀ ਗਈ ਸੀ ,ਜਿਵੇਂ ਕਿ ਸਾਕਾ ਨੀਲਾ ਸਬੰਧੀ ਛਪੀਆਂ ਪੁਸਤਕਾਂ ਤੋਂ ਪਤਾ ਲੱਗਦਾ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਇਹ ਵਾਕਿਆ ਤਾਂ ਕੇਵਲ ਅੰਮ੍ਰਿਤਸਰ ਵਿਚ ਹੋਇਆ ਪਰ ਭਾਰਤੀ ਫ਼ੌਜ ਨੇ 37 ਹੋਰ ਗੁਰਦੁਆਰਿਆਂ ਦੀ ਤਲਾਸ਼ੀ ਵੀ ਲਈ।

ਡਿਬੇਟ ਉਪਰੰਤ ਕਨਵੀਨਰ ਸ. ਕੁਲਦੀਪ ਸਿੰਘ ਨੇ ਸੰਗਤ ਨਾਲ ਸਾਕਾ ਨੀਲਾ ਤਾਰਾ ਅਤੇ ਉਪਰੰਤ ਪੰਜਾਬ ਵਿਚ ਜੋ ਵਾਪਰਿਆ, ਉਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਸਾਕਾ ਨੀਲਾ ਤਾਰਾ ਬਾਰੇ ਬਤੌਰ ਪ੍ਰਧਾਨ ਮੰਤਰੀ ਮੁਆਫ਼ੀ ਮੰਗਣ ਸਬੰਧੀ ਉਹਨਾਂ ਦਾ ਕਹਿਣਾ ਸੀ ਕਿ ਜੋ ਸ਼ਬਦਾਵਲੀ ਇਸ ਵਿਚ ਵਰਤੀ ਗਈ ਹੈ ਉਹ ਸਿਰਫ਼ ਖ਼ਾਨਾਪੂਰਤੀ ਹੈ ਤੇ ਇਸ ਨੂੰ ਮੁਆਫ਼ੀ ਨਹੀਂ ਕਿਹਾ ਜਾ ਸਕਦਾ।

International Sikh Youth Symposium 2019 Ohio 2ਦੂਜੇ ਦਿਨ ਦੀ ਸ਼ਾਮ ਨੂੰ ਸਿਨਸਿਨਾਟੀ ਦੇ ਹੋਲੀਡੇ ਇਨ ਵਿਖੇ ਇਹਨਾਂ ਫਾਈਨਲ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ। ਇਸ ਵਿਚ ਸਾਰੇ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ, ਸਿੱਖ ਇਤਿਹਾਸ ਦੀਆਂ ਸ਼ਹੀਦੀਆਂ ਬਾਰੇ ਇਕ ਕਵਿਤਾ ਅਤੇ ਵਿਸ਼ੇਸ਼ ਡਿਨਰ ਸ਼ਾਮਲ ਸਨ।

ਵਰਲਡ ਸਿੱਖ ਆਰਗੇਨਾਈਜੇਸ਼ਨ ਆਫ ਕੈਨੇਡਾ ਦੇ ਬਾਨੀ ਪ੍ਰਧਾਨ ਸ. ਗਿਆਨ ਸਿੰਘ ਸੰਧੂ ਤੇ ਮਰਹੂਮ ਮਨੁਖੀ ਅਧਿਕਾਰਾਂ ਦੇ ਅਲੰਬਰਦਾਰ ਸ. ਜਸਵੰਤ ਸਿੰਘ ਖਾਲੜਾ ਦੀ ਬੇਟੀ ਨਵਕਿਰਨ ਕੌਰ ਖਾਲੜਾ ਅਤੇ ਸਿਆਨਾ ਸੰਸਥਾ ਦੇ ਕਨਵੀਨਰ ਕੁਲਦੀਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਸਿਮਪੋਜ਼ੀਅਮ ਦੇ ਅਖੀਰਲੇ ਦਿਨ ਗੁਰਦੂਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਉਪਰੰਤ ਨਤੀਜਿਆਂ ਦਾ ਐਲਾਨ ਕੀਤਾ ਗਿਆ। ਭਾਸ਼ਨ ਪ੍ਰਤੀਯੋਗਤਾ ਵਿਚ ਪਹਿਲੇ ਗਰੁੱਪ ਵਿਚ ਟੈਕਸਸ ਤੋਂ ਪਾਹੁਲ ਕੌਰ, ਦੂਜੇ ਵਿਚ ਸ਼ਿਕਾਗੋ ਤੋਂ ਮੁਸਕਾਨ ਕੌਰ, ਤੀਜੇ ਵਿਚ ਓਨਟਾਰੀਓ ਤੋ ਅਨੇਲ ਕੌਰ, ਚੌਥੇ ਵਿਚ ਓਹਾਇਓ ਤੋਂ ਜਸਜੀਵ ਸਿੰਘ ਅਤੇ ਪੰਜਵੇਂੇ ਗਰੁੱਪ ਵਿਚ ਟੈਕਸਾਸ ਤੋਂ ਸਹਿਜ ਸਿੰਘ ਪਹਿਲੇ ਸਥਾਨ ‘ਤੇ ਰਹੇ। ਜੇਤੂਆਂ ਤੋਂ ਇਲਾਵਾ ਬਾਕੀ ਦੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ ਗਏ। ਭਾਸ਼ਨ ਪ੍ਰਤੀਯੋਗਤਾ ਵਿਚ ਜੇਤੂਆਂ ਤੋਂ ਇਲਾਵਾ ਬਾਕੀ ਦੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਿਸ਼ੇਸ਼ ਪੁਰਸਕਾਰ ਡਿਸਟਿਗਯੂਟਿਸ਼ਡ ਸਪੀਕਰ ਅਵਾਰਡ ਦਿੱਤਾ ਜਾਂਦਾ ਹੈ।

ਸ. ਕੁਲਦੀਪ ਸਿੰਘ ਦਾ ਕਹਿਣਾ ਸੀ ਕਿ ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ ਨਾਲ ਹੀ ਉਹਨਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲਗਦਾ ਹੈ। ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਨੇ ਇਸ ਸਮਾਗਮ ਵਿਚ ਭਾਗ ਲੈਂਦੇ ਹੋਏ ਆਪਣੇ ਵਲੋਂ ਵਧੀਆ ਤੋਂ ਵਧੀਆ ਭਾਸ਼ਣ ਤਿਆਰ ਕੀਤੇ ਅਤੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਉਹ ਕਿਸੇ ਪ੍ਰਤੀਯੋਗਤਾ ਵਿਚ ਭਾਗ ਲੈ ਰਹੇ ਹਨ।

ਕਨਵੀਨਰ ਸ.ਕੁਲਦੀਪ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗੰ੍ਰਥੀ ਭਾਈ ਦਰਸ਼ਨ ਸਿੰਘ ਨੇ ਇਸ ਸਮਾਗਮ ਨੂੰ ਸਫਲਤਾਪੂਰਵਕ ਆਯੋਜਤ ਕਰਣ ਲਈ ਸਾਰੇ ਵਲੰਟੀਅਰਾਂ, ਬੱਚਿਆਂ, ਸੰਗਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION