25.1 C
Delhi
Friday, March 29, 2024
spot_img
spot_img

ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਯਾਤਰੀ ਟਰਮੀਨਲ ਤੱਕ ਸ਼ਟਲ ਸੇਵਾਂਵਾਂ ਸ਼ੁਰੂ: ਰਜ਼ੀਆ ਸੁਲਤਾਨਾ

ਚੰਡੀਗੜ, 23 ਨਵੰਬਰ, 2019:
ਸ੍ਰੀ ਕਰਤਾਰ ਸਾਹਿਬ , ਪਾਕਿਸਤਾਨ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤੱਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਮੰਤਰੀ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਸਤੇ ਇਕ ਬੱਸ 23 ਨਵੰਬਰ, 2019 ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਬੱਸ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਸਵੇਰੇ 8: 45 ਵਜੇ ਚੱਲੇਗੀ ਅਤੇ ਸਵੇਰੇ 9.00 ਵਜੇ ਕਰਤਾਰਪੁਰ ਸਾਹਿਬ ਲਾਂਘੇ ’ਤੇ ਪਹੁੰਚ ਜਾਵੇਗੀ ।ਇਸੇ ਤਰਾਂ ਸ਼ਾਮ ਨੂੰ 5: 15 ਵਜੇ ਇੱਕ ਬੱਸ ਲਾਂਘੇ ਤੋਂ ਬੱਸ ਸਟੈਂਡ, ਡੇਰਾ ਬਾਬਾ ਨਾਨਕ ਤੱਕ ਸੰਗਤ ਲਿਜਾਣ ਲਈ ਚਲਾਈ ਜਾਵੇਗੀ।

ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਯਾਤਰੀਆਂ ਦੀ ਗਿਣਤੀ ਦੇ ਅਧਾਰ ਤੇ ਇਸ ਸੇਵਾ ਦੀ ਸੰਖਿਆ ਵਧਾ ਦਿੱਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਉਨਾਂ ਨੇ ਪਹਿਲਾਂ ਹੀ ਪੰਜਾਬ ਰੋਡਵੇਜ਼ ਨੂੰ ਮੁਸਾਫਰ ਟਰਮੀਨਲ ਲਈ ਸ਼ਟਲ ਸੇਵਾ ਤੁਰੰਤ ਚਾਲੂ ਕਰਨ ਲਈ ਹਦਾਇਤ ਕੀਤੀ ਸੀ ਜਿਸ ਤੋਂ ਬਾਅਦ ਬੱਸ ਸਟੈਂਡ, ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਯਾਤਰੀ ਟਰਮੀਨਲ ਲਈ ਸ਼ਟਲ ਸੇਵਾ ਦੀ ਸ਼ੁਰੂਆਤ ਹੋਈ ਹੈ।

ਟ੍ਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਨੂੰ ਸੂਬੇ ਦੇ ਹੋਰਨਾਂ ਪ੍ਰਮੁੱਖ ਸ਼ਹਿਰਾਂ ਤੋਂ ਡੇਰਾ ਬਾਬਾ ਨਾਨਕ ਤੱਕ ਚੱਲ ਰਹੀ ਕੁਝ ਮੌਜੂਦਾ ਸੇਵਾਵਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਯਾਤਰੀ ਟਰਮੀਨਲ ਤਕ ਵਧਾਉਣ ਦੇ ਵੀ ਨਿਰਦੇਸ਼ ਦਿੱਤੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION