27.1 C
Delhi
Friday, April 26, 2024
spot_img
spot_img

ਡੇਰੇ ਦੇ ਦਾਅਵੇ ਨੇ ਅਕਾਲੀ ਦਲ ਦੀ ਪੋਲ ਖੁਲ੍ਹੀ, ਸੁਖ਼ਬੀਰ ਬਾਦਲ ਨੂੰ ਪੰਥ ਵਿਚੋਂ ਛੇਕਣ ਦੀ ਕਾਰਵਾਈ ਆਰੰਭ ਕਰਨ ਪੰਥਕ ਜਥੇਬੰਦੀਆਂ: ਜਾਖ਼ੜ

ਚੰਡੀਗੜ, 14 ਜੁਲਾਈ, 2020 –
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪੰਥਕ ਜੱਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਡੇਰਾ ਸੱਚਾ ਸੌਦਾ ਨਾਲ ਸਾਂਝ ਜਨਤਕ ਹੋਣ ਤੋਂ ਬਾਅਦ ਉਨਾਂ ਨੂੰ ਪੰਥ ਤੋਂ ਛੇਕਣ ਦੀ ਕਾਰਵਾਈ ਕਰਨ।

ਉਨਾਂ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨਾਲ ਇਸ ਮੁੱਦੇ ਤੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਗੱਲ ਆਖੀ।

ਅੱਜ ਇੱਥੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਬੀਤੇ ਦਿਨ ਡੇਰੇ ਦੇ ਪੈਰੋਕਾਰਾਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਨਤਕ ਤੌਰ ਤੇ ਇਹ ਮੰਨ ਲੈਣ ਕਿ ਉਨਾਂ ਨੇ 2017 ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਈਆਂ ਸਨ, ਤੋਂ ਬਾਅਦ ਹੁਣ ਇਹ ਸਪੱਸਟ ਹੋ ਗਿਆ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸ:ਸੁਖਬੀਰ ਸਿੰਘ ਬਾਦਲ ਨੇ ਵੋਟਾਂ ਲਈ ਡੇਰੇ ਨਾਲ ਸੌਦਾ ਕੀਤਾ। ਉਨਾਂ ਨੇ ਕਿਹਾ ਕਿ ਹੁਣ ਤੱਕ ਤਾਂ ਇਸ ਬਾਰੇ ਲੋਕਾਂ ਦੇ ਮਨਾਂ ਵਿਚ ਸ਼ੱਕ ਹੀ ਸੀ, ਪਰ ਡੇਰੇ ਨੇ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਦੇ ਸੱਕ ਨੂੰ ਸੱਚ ਵਿਚ ਬਦਲ ਦਿੱਤਾ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਹੁਣ ਤੱਕ ਕਦੇ ਵੀ ਡੇਰੇ ਨੇ ਨਹੀਂ ਮੰਨਿਆਂ ਸੀ ਕਿ ਉਸਨੇ ਕਿਸੇ ਖਾਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਈਆਂ ਹਨ ਪਰ ਉਨਾਂ ਵੱਲੋਂ ਪਹਿਲੀ ਵਾਰ ਇਹ ਤੱਕ ਜਨਤਕ ਤੌਰ ਤੇ ਮੰਨ ਲੈਣ ਤੋਂ ਬਾਅਦ ਅਕਾਲੀ ਦਲ ਅਤੇ ਡੇਰੇ ਦੀ ਸਾਂਝ ਲੋਕਾਂ ਵਿਚ ਪ੍ਰਗਟ ਹੋ ਗਈ ਹੈ।

ਸ੍ਰੀ ਜਾਖੜ ਨੇ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਵੀ ਦੀਆਂ ਦੁੱਖਦਾਈ ਘਟਨਾਵਾਂ, ਬਹਿਬਲ ਕਲਾਂ ਗੋਲੀਕਾਂਡ, ਡੇਰਾ ਮੁੱਖੀ ਲਈ ਮੁਆਫੀਨਾਮਾ ਅਤੇ ਡੇਰਾ ਮੁੱਖੀ ਦੀ ਫਿਲਮ ਨੂੰ ਪੰਜਾਬ ਵਿਚ ਚਲਾਉਣ ਦੀ ਆਗਿਆ ਦੇਣੀ ਵਰਗੀਆਂ ਘਟਨਾਵਾਂ ਦੀ ਲੜੀ ਹੁਣ ਆਪਣੇ ਆਪ ਸਾਰਾ ਸੱਚ ਬਿਆਨ ਕਰ ਰਹੀ ਹੈ।

ਸ੍ਰੀ ਜਾਖੜ ਨੇ ਕਿਹਾ ਕਿ 2015 ਤੋਂ ਬਾਅਦ ਵਾਪਰੀਆਂ ਉਕਤ ਘਟਨਾਵਾਂ ਦੇ ਅਪਰਾਧਿਕ ਪੱਖਾਂ ਤੋਂ ਤਾਂ ਪੁਲਿਸ ਜਾਂਚ ਕਰ ਰਹੀ ਹੈ ਅਤੇ ਕਾਨੂੰਨ ਆਪਣਾ ਕੰਮ ਕਰੇਗਾ ਪਰ ਡੇਰੇ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਦੀ ਪੰਥ ਦੋਖੀ ਵਿਅਕਤੀ ਨਾਲ ਸਾਂਝ ਪ੍ਰਗਟ ਹੋ ਗਈ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਇਸ ਮੌਕੇ ਸਮੂਹ ਪੰਥਕ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਤਾਜਾ ਘਟਨਾਕ੍ਰਮ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਰਜੇ ਜਾਣ ਦੇ ਬਾਵਜੂਦ ਪੰਥ ਵਿਰੋਧੀਆਂ ਨਾਲ ਗੂੜੀਆਂ ਸਾਂਝਾ ਰੱਖਣ ਲਈ ਉਨਾਂ ਨੂੰ ਵੀ ਪੰਥ ਵਿਚੋਂ ਛੇਕਿਆ ਜਾਵੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION