23.1 C
Delhi
Friday, March 29, 2024
spot_img
spot_img

ਢਿੱਲੀ ਕਾਰਗੁਜਾਰੀ ਵਾਲੇ ਮਾਲ ਅਫ਼ਸਰਾਂ ਨੂੰ ਕਾਰਨ ਦਸੋ ਨੋਟਿਸ ਜਾਰੀ ਕੀਤੇ ਜਾਣ: ਜਲੰਧਰ ਡੀ.ਸੀ.

ਜਲੰਧਰ, 28 ਨਵੰਬਰ, 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਮਾਲੀਆ ਇਕੱਤਰ ਕਰਨ ਵਿੱਚ ਢਿੱਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਮਾਲ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕਿਹਾ ਕਿ ਅਜਿਹੇ ਅਧਿਕਾਰੀਆਂ ਨੂੰ ਕਾਰਨ ਦਸੋ ਨੋਟਿਸ ਜਾਰੀ ਜਾਣ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮਾਲੀਆ ਇਕੱਤਰ ਕਰਨ ਸਬੰਧੀ ਹੋਈ ਪ੍ਰਗਤੀ ਦਾ ਜਾਇਜ਼ਾ ਲੈਂਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲੀਆ ਇਕੱਤਰ ਕਰਨ ਵਿੱਚ ਅਣਗਹਿਲੀ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੈਰ ਜਿਮੇਵਾਰਨਾ ਰਵਾਈਆ ਦਿਖਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਾਣ ਬੁੱਝ ਕੇ ਕਰਜ਼ ਦੀ ਅਦਾਇਗੀ ਨਾ ਕਰਨ ਵਾਲਿਆਂ ਪਾਸੋਂ ਰਿਕਵਰੀ ਵਿੱਚ ਤੇਜ਼ੀ ਲਿਆਂਦੀ ਜਾਵੇ।

ਸ੍ਰੀ ਸ਼ਰਮਾ ਨੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਦੇ ਮਾਲੀਏ ਨੂੰ ਵਧਾਉਣ ਲਈ ਰਿਕਰਵੀ ਦੇ ਕੇਸਾਂ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਰਿਕਵਰੀ ਕੇਸਾਂ ਦੀ ਨਜ਼ਰਸਾਨੀ ਕਰਨ ਤਾਂ ਕਿ ਇਸ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਮੁਕੰਮਲ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਣ ਬੁੱਝ ਕੇ ਕਰਜ਼ ਦੀ ਅਦਾਇਗੀ ਕਰਨ ਵਾਲੇ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਅਧਿਕਾਰੀ ‘ਵਿਲਫੁੱਲ ਡਿਫ਼ਾਲਟਰਾਂ’ ਤੋਂ ਜਲਦ ਤੋਂ ਜਲਦ ਰਿਕਵਰੀ ਕਰਨ ਲਈ ਪਾਬੰਦ ਹਨ। ਉਨ੍ਹਾਂ ਕਿਹਾ ਕਿ ਵਿੱਲਫੁੱਲ ਡਿਫ਼ਾਲਟਰਾਂ ਨੂੰ ਕਾਨੂੰਨ ਨਾਲ ਖਿਲਵਾੜ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਪਾਸੋਂ ਜਲਦ ਤੋਂ ਜਲਦ ਰਿਕਵਰੀ ਲਈ ਹਰ ਯਤਨ ਕੀਤੇ ਜਾਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ, ਰਾਹੁਲ ਸਿੰਧੂ, ਰਾਜੇਸ਼ ਸ਼ਰਮਾ, ਡਾ.ਜੈਇੰਦਰ ਸਿੰਘ ਅਤੇ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ ਅਤੇ ਆਰਐਸ.ਗਿੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION