ਯੈੱਸ ਪੰਜਾਬ
ਲੁਧਿਆਣਾ, 7 ਜੁਲਾਈ, 2020:
ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਸ: ਬੀਰ ਦਵਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਸ: ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਅੱਜ ਰਾਜ ਸਭਾ ਮੈਂਬਰ ਸ: ਸੁਖ਼ਦੇਵ ਸਿੰਘ ਢੀਂਡਸਾ ਦੇ ਲੁਧਿਆਣਾ ਵਿਖ਼ੇ ਹੋਏ ਪੰਥਕ ਇਕੱਠ ਵਿਚ ਸ਼ਮੂਲੀਅਤ ਕੀਤੀ ਹੈ ਜਿੱਥੇ ਸ: ਢੀਂਡਸਾ ਨੂੰ ਸਰਬਸੰਮਤੀ ਨਾਲ ਅਕਾਲੀ ਦਲ ਡੈਮੋਕਰੈਟਿਕ ਦਾ ਪ੍ਰਧਾਨ ਚੁਣਿਆ ਗਿਾ ਹੈ।
ਉਹਨਾਂ ਕਿਹਾ ਕਿ ਕਿਉਂਜੋ ਮੈਂ ਅੱਜ ਦੇ ਪੰਥਕ ਇਕੱਠ ਦਾ ਹਿੱਸਾ ਸੀ ਅਤੇ ਸਾਰੇ ਫ਼ੈਸਲਿਆਂ ਨਾਲ ਸਹਿਮਤੀ ਜਤਾਈ ਹੈ, ਇਸ ਲਈ ਇਖ਼ਲਾਕੀ ਸਿਆਸਤ ਇਹ ਮੰਗ ਕਰਦੀ ਹੈ ਕਿ ਮੈਂ ਅਕਾਲੀ ਦਲ ਟਕਸਾਲੀ ਦੇ ਸਾਰੇ ਅਹੁਦਿਆਂ ਤੋਂ ਵੱਖ ਹੋ ਜਾਂਵਾਂ। ਉਹਨਾਂ ਆਖ਼ਿਆ ਕਿ ਇਸੇ ਦੇ ਮੱਦੇਨਜ਼ਰ ਉਹ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਤੇ ਹੋਰ ਵੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ।
ਸ: ਬੀਰਦਵਿੰਦਰ ਸਿੰਘ ਨੇ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਵਿਚ ਉਹਨਾਂ ਦੇ ਰਹਿੰਦਿਆਂ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਸਨ। ਉਹਨਾਂ ਨੇ ਜਥੇਦਾਰ ਬ੍ਰਹਮਪੁਰਾ ਦੀ ਚੰਗੀ ਸਿਹਤ ਦੀ ਕਾਮਨਾ ਵੀ ਕੀਤੀ ਹੈ।
ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/