35.1 C
Delhi
Friday, March 29, 2024
spot_img
spot_img

ਢੀਂਡਸਾ ਵੱਲੋਂ ਰਾਮੂਵਾਲੀਆ ਨੂੰ ਬੁਰਜ ਜਵਾਹਰ ਸਿੰਘ ਵਾਲਾ ਵਿਖ਼ੇ ਕੀਤੇ ਜਾਣ ਵਾਲੀ ਸੰਗਤੀ ਅਰਦਾਸ ਵਿੱਚ ਸ਼ਾਮਲ ਹੋਣ ਦੀ ਅਪੀਲ

ਯੈੱਸ ਪੰਜਾਬ
ਚੰਡੀਗੜ੍ਹ, 25 ਮਈ, 2021 –
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਇੱਕ ਜੂਨ ਨੂੰ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਹੁੰਚ ਕੇ ਕੀਤੀ ਜਾਣ ਵਾਲੀ ਸੰਗਤੀ ਅਰਦਾਸ ਵਿੱਚ ਪਾਰਟੀ ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ `ਤੇ ਸਾਬਕਾ ਮੰਤਰੀ ਸ: ਬਲਵੰਤ ਸਿੰਘ ਰਾਮੂਵਾਲੀਆ ਨੂੰ ਸੱਦਾ ਭੇਜ ਕੇ ਅਰਾਦਾਸ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਸ: ਢੀਂਡਸਾ ਨੇ ਕਿਹਾ ਕਿ ਸ: ਬਲਵੰਤ ਸਿੰਘ ਰਾਮੂਵਾਲੀਆ ਇੱਕ ਬਹੁਤ ਹੀ ਵੱਡੀ ਕੱਦਾਵਾਰ ਸਖਸ਼ੀਅਤ ਹਨ।

ਪੰਜਾਬ ਦੀ ਸਿਆਸਤ ਦੇ ਨਾਲ -ਨਾਲ ਪੂਰੇ ਮੁਲਕ ਦੀ ਸਿਆਸਤ ਵਿੱਚ ਉਨ੍ਹਾ ਨੇ ਵੱਖਰੀ ਪਛਾਣ ਬਣਾਈ ਹੈ। ਉਘੇ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਆਗੂ ਸ: ਰਾਮੂਵਾਲੀਆ ਦੇ ਪਿਤਾ ਸ: ਕਰਨੈਲ ਸਿੰਘ ਪਾਰਸ ਰਾਮੂਵਾਲੀਆ ਆਪਣੇ ਸਮੇਂ ਦੇ ਪ੍ਰਸਿੱਧ ਕਵੀਸ਼ਰ ਹੋਏ ਹਨ।

ਸੋ ਰਾਮੂਵਾਲੀਆ ਪਰਿਵਾਰ ਦਾ ਧਾਰਮਿਕ ਖੇਤਰ ਵਿੱਚ ਵੀ ਵੱਡਾ ਯੋਗਦਾਨ ਹੈ। ਅਜਿਹੇ ਵਿੱਚ ਉਨ੍ਹਾ ਦੀ ਇਸ ਅਰਦਾਸ ਵਿੱਚ ਸ਼ਮੂਲੀਅਤ ਅਤਿ ਜਰੂਰੀ ਹੈ।

ਸ: ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਜਾਬ ਹਿਤੈਸ਼ੀ ਅਤੇ ਪੰਥ ਹਿਤੈਸ਼ੀ ਹਰੇਕ ਸਖਸ਼ੀਅਤ ਨੂੰ ਇਸ ਅਰਦਾਸ ਵਿੱਚ ਸ਼ਮੂਲੀਅਤ ਦੀ ਸਨਿਮਰ ਬੇਨਤੀ ਹੈ ਕਿਉਂਕਿ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਕੇਵਲ ਪਾਰਟੀ ਦਾ ਹੀ ਨਹੀ ਸਗੋਂ ਹਰੇਕ ਸਿੱਖ ਦਾ ਫਰਜ਼ ਬਣਦਾ ਹੈ।

ਜਿਕਰਯੋਗ ਹੈ ਕਿ ਇੱਕ ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਫਰੀਦਕੋਟ) ਤੋਂ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕੀਤੇ ਗਏ ਸਨ।

ਇਸ ਉਪਰੰਤ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਦੁੱਖਦਾਈ ਘਟਨਾਵਾਂ ਵਾਪਰੀਆਂ। ਇਸ ਸਬੰਧ ਵਿੱਚ ਸਿੱਖ ਸੰਗਤ ਵੱਲੋਂ ਇੱਕ ਜੂਨ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹਰ ਸਾਲ ਅਰਦਾਸ ਕੀਤੀ ਜਾਂਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION