23.1 C
Delhi
Wednesday, April 24, 2024
spot_img
spot_img

ਢੀਡਸਾ ਮੇਰਾ ਵੱਡਾ ਭਰਾ ਅਸੀ ਪੰਥ ਅਤੇ ਪੰਜਾਬ ਲਈ ਜਿੰਦਗੀ ਦੇ ਆਖਰੀ ਸੁਆਸਾ ਤੱਕ ਇਕਜੁੱਟ ਰਹਿ ਕੇ ਲੜਾਈ ਲੜਾਗੇ: ਬ੍ਰਹਮਪੁਰਾ

ਯੈੱਸ ਪੰਜਾਬ
ਚੰਡੀਗੜ੍ਹ, 21 ਜੂਨ, 2021 –
ਅਕਾਲੀ ਟਕਸਾਲੀ ਡੈਮੋਕ੍ਰੇਟਿਕ ਦਰਮਿਆਨ ਪੰਥਕ ਏਕਤਾ ਹੋ ਜਾਣ ਸਬੰਧੀ ਸੁਕਰਾਨਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸ੍ਰ ਸੁਖਦੇਵ ਸਿੰਘ ਢੀਡਸਾ 21 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸਮੂਹ ਨਵਨਿਯੁਕਤ ਅਹੁਦੇਦਾਰਾ ਨਾਲ ਨਤਮਸਤਕ ਹੋਣਗੇ।

ਪ੍ਰੈਸ ਨੂੰ ਲਿਖਤੀ ਜਾਣਕਾਰੀ ਦਿੰਦਿਆ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬੀਤੇ ਦਿਨੀ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਥੇਦਾਰ ਬ੍ਰਹਮਪੁਰਾ ਅਤੇ ਸ੍ ਢੀਡਸਾ ਨੇ ਗੁਰੂ ਚਰਨਾ ਵਿੱਚ ਅਰਦਾਸ ਕਰਕੇ ਪ੍ਰਣ ਲਿਆ ਹੈ ਕਿ ਪੰਥ ਅਤੇ ਪੰਜਾਬ ਦੇ ਸੁਨਿਹਰੀ ਭਵਿੱਖ ਲਈ ਉਹ ਆਖਰੀ ਸੁਆਸਾ ਤੱਕ ਇਕਜੁੱਟ ਰਹਿਕੇ ਕਾਰਜਸ਼ੀਲ ਹੋਣਗੇ ।

ਬ੍ਰਹਮਪੁਰਾ ਨੇ ਕਿਹਾ ਕਿ ਦੇਖਣ ਨੂੰ ਲੱਗਦਾ ਹੈ ਕਿ ਸ੍ ਢੀਡਸਾ ਉਮਰ ਵਿੱਚ ਮੇਰੇ ਤੋ ਛੋਟੇ ਹਨ ਪਰ ਢੀਡਸਾ ਮੇਰੇ ਨਾਲੋ ਕੁੱਝ ਮਹੀਨੇ ਵੱਡੇ ਹਨ ਇਸ ਕਰਕੇ ਉਹ ਮੇਰੇ ਵੱਡੇ ਭਰਾ ਹਨ । ਉਹਨਾ ਕਿਹਾ ਸ੍ਰੌਮਣੀ ਅਕਾਲੀ ਦਲ ਬਾਦਲ ਵਿੱਚੋ ਬਾਹਰ ਆਕੇ ਅਸੀ ਕੋਈ ਇਲੈਕਸ਼ਨ ਨਹੀ ਲੜਨਾ ਬਲਕਿ ਪੰਥ ਅਤੇ ਪੰਜਾਬ ਦੇ ਭਲੇ ਲਈ ਸਿਧਾਂਤਕ ਲੜਾਈ ਲੜਕੇ ਟਕਸਾਲੀ ਅਕਾਲੀ ਸੋਚ ਨੂੰ ਬਚਾਉਣਾ ਹੈ ਜਿਸ ਲਈ ਅਸੀ ਆਖਰੀ ਸੁਆਸਾ ਤੱਕ ਇਕਜੁੱਟ ਰਹਿ ਕੇ ਹੱਕ ਸੱਚ ਤੇ ਨਿਆ ਦੀ ਲੜਾਈ ਲੜਾਗੇ ।

ਇਸੇ ਦੌਰਾਨ ਬੀਤੇ ਕੱਲ ਚੰਡੀਗੜ੍ਹ ਵਿਖੇ ਪਾਰਟੀ ਅਹੁਦੇਦਾਰਾ ਦੀ ਮੀਟਿੰਗ ਵਿੱਚ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਧਾਰਿਆ ਗਿਆ। ਇਸ ਉਪਰੰਤ ਸਮੂਹ ਆਗੂਆਂ ਨੇ ਕਿਸਾਨ ਅੰਦੋਲਨ ਦੀ ਕਾਮਯਾਬੀ ਲਈ ਅਰਦਾਸ ਕੀਤੀ ਅਤੇ ਕੇਂਦਰ ਸਰਕਾਰ ਨੂੰ ਸ਼ਹੀਦ ਕਿਸਾਨਾਂ ਨੂੰ 50 ਲੱਖ ਰੁਪਏ ਮੁਆਵਜਾ ਦੇਣ ਦੀ ਮੰਗ ਕੀਤੀ।

ਪਾਰਟੀ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਮੂਹ ਆਗੂਆਂ ਨੂੰ ਪਾਰਟੀ ਦੀ ਮਜਬੂਤੀ ਲਈ ਤਨਦੇਹੀ ਨਾਲ ਡਟ ਕੇ ਕਾਰਜਸ਼ੀਲ ਹੋਣ ਲਈ ਪ੍ਰੇਰਿਆ ਅਤੇ ਬੂਥ ਪੱਧਰ ਤੱਕ ਵਰਕਰਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ।

ਇਸ ਮੌਕੇ `ਤੇ ਸ: ਸੁਖਦੇਵ ਸਿੰਘ ਢੀਂਡਸਾ ਨੇ ਸੰਬੋਧਨ ਕਰਦਿਆਂ ਕਿਹਾ ਪੰਜਾਬ ਦੇ ਲੋਕਾਂ ਲਈ ਇੱਕ ਮਜਬੂਤ ਚੌਥਾ ਬਦਲ ਤਿਆਰ ਕਰਕੇ ਦਿੱਤਾ ਜਾਵੇਗਾ ਤਾਂ ਜੋ ਭਾਜਪਾ, ਕਾਂਗਰਸ ਅਤੇ ਬਾਦਲ ਦਲ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਬਿਹਤਰੀ ਲਈ ਮਜਬੂਤ ਚੌਥੇ ਫਰੰਟ ਦੀ ਲੋੜ ਹੈ। ਉਨ੍ਹਾ ਕਿਹਾ ਕਿ ਕੈਪਟਨ ਸਰਕਾਰ ਘਪਲਿਆਂ ਦੀ ਪੰਡ ਬਣ ਚੁੱਕੀ ਹੈ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲਾ, ਕੋਰੋਨਾ ਵੈਕਸੀਨ ਘਪਲਾ, ਫ਼ਤਿਹ ਕਿੱਟ ਘਪਲਾ, ਸਟੈਂਪ ਡਿਉਟੀ ਘਪਲਿਆਂ ਤੋਂ ਇਲਾਵਾ ਸੂਬੇ ਦੇ ਕੱਚੇ ਅਧਿਆਪਕਾਂ/ ਮੁਲਾਜ਼ਮਾਂ ਨਾਲ ਹੋ ਰਹੀ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਨੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੀ ਪੋਲ ਖੋਲ੍ਹ ਦਿੱਤੀ ਹੈ। ਸ: ਢੀਂਡਸਾ ਨੇ ਕਿਹਾ ਕਿ ਉਨ੍ਹਾ ਦੀ ਪਾਰਟੀ ਦੀ ਸਰਕਾਰ ਆਉਣ `ਤੇ ਇਨ੍ਹਾ ਸਾਰੇ ਘਪਲਿਆਂ ਦੀ ਨਿਰਪੱਖ ਜਾਂਚ ਕਰਵਾਕੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਵਾਈਆਂ ਜਾਣਗੀਆਂ।

ਸ੍ ਢੀਂਡਸਾ ਨੇ ਕਿਹਾ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਨਾ ਤਾਂ ਵਿਕਾਸ ਹੀ ਕੀਤਾ ਅਤੇ ਨਾ ਹੀ ਚੋਣਾਂ ਵੇਲੇ ਕੀਤੇ ਹੋਏ ਵਾਅਦੇ ਪੂਰੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਾ ਸਰੇਆਮ ਵਿਕ ਰਿਹਾ ਹੈ ਅਤੇ ਮਾਫੀਆ ਰਾਜ ਦਾ ਬੋਲਬਾਲਾ ਹੈ। ਉਨ੍ਹਾ ਕਿਹਾ ਕਿ ਡੀਜ਼ਲ, ਪੈਟਰੋਲ, ਬਿਜਲੀ ਦੀਆਂ ਦਰਾਂ ਅਤੇ ਘਰੇਲੂ ਵਸਤਾਂ ਦੇ ਰੇਟ ਦੇ ਬੇਲੋੜੇ ਵਾਧੇ ਖ਼ਿਲਾਫ਼ ਪਾਰਟੀ ਵੱਲੋਂ ਮੁਹਿੰਮ ਵਿੱਢੀ ਜਾਵੇਗੀ।

ਇਸ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨਾ ਸ: ਜਗਦੀਸ਼ ਸਿੰਘ ਗਰਚਾ, ਸ: ਬੀਰ ਦਵਿੰਦਰ ਸਿੰਘ, ਜਥੇਦਾਰ ਉਜਾਗਰ ਸਿੰਘ ਬਡਾਲੀ, ਜਸਟਿਸ ਨਿਰਮਲ ਸਿੰਘ, ਸ: ਸੁਖਵਿੰਦਰ ਸਿੰਘ ਔਲਖ, ਜਨਰਲ ਸਕੱਤਰਾ ਜਥੇਦਾਰ ਰਣਜੀਤ ਸਿੰਘ ਤਲਵੰਡੀ, ਸ: ਨਿਧੜਕ ਸਿੰਘ ਬਰਾੜ, ਸ: ਕਰਨੈਲ ਸਿੰਘ ਪੀਰ ਮੁਹੰਮਦ, ਸ: ਮਨਮੋਹਨ ਸਿੰਘ ਸਠਿਆਲਾ, ਸ: ਤੇਜਿੰਦਰਪਾਲ ਸਿੰਘ ਸੰਧੂ, ਸ: ਸੁਖਵੰਤ ਸਿੰਘ ਸਰਾਓ, ਜਥੇਦਾਰ ਮੱਖਣ ਸਿੰਘ ਨੰਗਲ, ਸ: ਅਵਤਾਰ ਸਿੰਘ ਜੌਹਲ, ਜਥੇਦਾਰ ਅਰਜਨ ਸਿੰਘ ਸ਼ੇਰਗਿੱਲ, ਸ: ਹਰਪ੍ਰੀਤ ਸਿੰਘ ਗਰਚਾ, ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ), ਭਾਈ ਮੋਹਕਮ ਸਿੰਘ, ਸ: ਰਵਿੰਦਰ ਸਿੰਘ ਬ੍ਰਹਮਪੁਰਾ, ਸ: ਛਿੰਦਰਪਾਲ ਸਿੰਘ ਬਰਾੜ ਅਤੇ ਸ: ਬਰਜਿੰਦਰ ਸਿੰਘ ਹੁਸੈਨਪੁਰ ਤੋਂ ਇਲਾਵਾ ਦਫ਼ਤਰ ਸਕੱਤਰ ਸ: ਮਨਿੰਦਰਪਾਲ ਸਿੰਘ ਬਰਾੜ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION