35.1 C
Delhi
Thursday, March 28, 2024
spot_img
spot_img

ਢੱਡਰੀਆਂ ਵਾਲੇ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਟਿੱਪਣੀ ਬਾਰੇ ਨਿੰਦਾ ਮਤਾ ਪਾਸ; ਸੰਗਤ ਲਈ 1500 ਕਮਰਿਆਂ ਵਾਲੀ ਸਰਾਂ ਬਣੇਗੀ

ਯੈੱਸ ਪੰਜਾਬ
ਅੰਮ੍ਰਿਤਸਰ, 19 ਅਕਤੂਬਰ, 2021 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜਦੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਇਆ ਗਿਆ ਨਵਾਂ ਜੋੜਾ ਘਰ ਤੇ ਗੱਠੜੀ ਘਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਾਂ ਦੀ ਮੌਜੂਦਗੀ ਵਿਚ ਅਰਦਾਸ ਉਪਰੰਤ ਸੰਗਤ ਅਰਪਣ ਕੀਤਾ ਗਿਆ।

ਦੱਸਣਯੋਗ ਹੈ ਕਿ ਇਹ ਜੋੜਾ ਤੇ ਗੱਠੜੀ ਘਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨਜ਼ਦੀਕ ਸ਼੍ਰੋਮਣੀ ਕਮੇਟੀ ਵੱਲੋਂ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਰਾਹੀਂ ਤਿਆਰ ਕਰਵਾਇਆ ਗਿਆ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਹਨ ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜਾਨਾ ਨਤਮਸਤਕ ਹੋਣ ਆਉਂਦੀਆਂ ਹਨ। ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ।

ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸੰਗਤਾਂ ਲਈ ਜੋੜਾ ਘਰ ਤੇ ਗੱਠੜੀ ਘਰ ਦਾ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧੁਨਿਕ ਤਰੀਕੇ ਨਾਲ ਤਿਆਰ ਕੀਤੇ ਗਏ ਇਸ ਜੋੜਾ ਘਰ ਵਿਚ 20 ਹਜ਼ਾਰ ਦੇ ਕਰੀਬ ਸੰਗਤਾਂ ਦੇ ਜੋੜੇ ਰੱਖਣ ਦੀ ਸਮਰਥਾ ਹੈ।

ਇਸ ਦੇ ਨਾਲ ਹੀ ਗਠੜੀ ਘਰ ਵਿਚ ਸੰਗਤਾਂ ਆਪਣਾ ਸਮਾਨ ਜਮ੍ਹਾਂ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਦੀਆਂ ਹਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਅਤੇ ਹੋਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਬਲਦੇਵ ਸਿੰਘ ਚੂੰਘਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਹਰਭਜਨ ਸਿੰਘ ਮਸਾਣਾਂ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਰਸ਼ਨ ਸਿੰਘ ਜਲਾਲਪੁਰ, ਸ. ਸੁਖਵਰਸ਼ ਸਿੰਘ ਪੰਨੂ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵੱਲੋਂ ਬਾਬਾ ਗੁਰਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ, ਬਾਬਾ ਮੇਜਰ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਸਰਵਨ ਸਿੰਘ, ਬਾਬਾ ਫ਼ਤਹਿ ਸਿੰਘ ਸਮੇਤ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION