35.1 C
Delhi
Saturday, April 20, 2024
spot_img
spot_img

ਤਰਾਈ ਇਲਾਕੇ ਦੇ ਪੰਜਾਬੀ ਕਿਸਾਨਾਂ ਲਈ ਯੂ.ਪੀ ਪਹੁੰਚਿਆ ‘ਆਪ’ ਦਾ ਵਫ਼ਦ

ਚੰਡੀਗੜ੍ਹ, 22 ਜੂਨ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਇੱਕ ਵਫ਼ਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਉੱਤਰ ਪ੍ਰਦੇਸ਼ ਦੇ ਤਰਾਈ ਇਲਾਕੇ ਦੇ ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨੂੰ ਮਿਲਣ ਪਹੁੰਚਿਆ, ਜਿੰਨਾ ਉੱਤੇ ਉਤਰ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰਾਂ ਨੇ ਉਜਾੜੇ ਦੀ ਤਲਵਾਰ ਲਟਕਾ ਦਿੱਤੀ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਅਨੁਸਾਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਪੋਲੀਟਿਕਲ ਰਿਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸੂਬਾ ਦੇ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ, ਪਾਰਟੀ ਬੁਲਾਰੇ ਗੋਵਿੰਦਰ ਮਿੱਤਲ ਦਾ ਇੱਕ ਵਫ਼ਦ ਸਰਕਾਰੀ ਉਜਾੜੇ ਦਾ ਸਾਹਮਣਾ ਕਰ ਰਹੇ ਤਰਾਈ ਇਲਾਕੇ ਜ਼ਿਲ੍ਹਾ ਬਿਜਨੌਰ ਦੇ ਪਿੰਡ ਚੰਮਤਪੁਰ ਚੱਕਲਾ ਯੂਪੀ ਵਿਖੇ ਜਾ ਕੇ ਇਨ੍ਹਾਂ ਕਿਸਾਨਾਂ ਦੀਆਂ ਤਕਲੀਫ਼ਾਂ ਸੁਣੀਆਂ ਅਤੇ ਇਸ ਮਾਮਲੇ ਨੂੰ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਰਾਹੀਂ ਸੰਸਦ ਵਿੱਚ ਉਠਾਉਣ ਦਾ ਭਰੋਸਾ ਦਿੱਤਾ ਅਤੇ ਲੋੜ ਪੈਣ ‘ਤੇ ਕਾਨੂੰਨੀ ਚਾਰਾਜੋਈ ਕਰਨ ਲਈ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਲੈ ਕੇ ਜਾਣ ਦੀ ਗੱਲ ਵੀ ਕਹੀ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਤਰਾਈ ਦੇ ਕਿਸਾਨਾਂ ਨੂੰ ਇਹ ਜ਼ਮੀਨ ਉਸ ਸਮੇਂ ਦੀਆਂ ਰਾਜਿਆਂ ਦੀਆਂ ਸਟੇਜਾਂ ਵੱਲੋਂ ਅਲਾਟ ਕੀਤੀ ਗਈ ਸਨ।

1952 ਵਿੱਚ ਚੱਕਬੰਦੀ ਦੇ ਦੌਰਾਨ ਇਨ੍ਹਾਂ ਦੇ ਨਾਮ ‘ਤੇ ਮਾਲਕੀ ਦਾ ਇੰਦਰਾਜ ਦਰਜ ਕੀਤਾ ਗਿਆ ਅਤੇ ਉਸ ਤੋਂ ਬਾਅਦ 1963 ਵਿੱਚ ਮਾਲਕਾਨਾ ਇੰਦਰਾਜ ਕੱਟ ਕੇ ਕਾਸ਼ਤਕਾਰ ਦੇ ਤੌਰ ‘ਤੇ ਨਾਮ ਦਰਜ ਕਰ ਦਿੱਤਾ ਗਿਆ। ਉਸ ਸਮੇਂ ਤੋਂ ਹੀ ਇਹ ਲੋਕ ਇਨ੍ਹਾਂ ਜ਼ਮੀਨਾਂ ‘ਤੇ ਕਾਬਜ਼ ਹਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਯੂਪੀ ਅਤੇ ਉਤਰਾ ਖੰਡ ਦੀਆਂ ਭਾਜਪਾ ਸਰਕਾਰਾਂ ਇਨ੍ਹਾਂ ਬੰਜਰ ਜ਼ਮੀਨਾਂ ਨੂੰ ਉਪਜਾਊ ਅਤੇ ਖ਼ੁਸ਼ਹਾਲ ਬਣਾਉਣ ਵਾਲੇ ਹਜ਼ਾਰਾਂ ਪੰਜਾਬੀ ਕਿਸਾਨਾਂ ਨੂੰ ਹੁਣ ਦਹਾਕਿਆਂ ਬਾਅਦ ਉਸੇ ਤਰਾਂ ਹੀ ਉਜਾੜਨ ‘ਤੇ ਤੁਲੀ ਹੈ, ਜਿਵੇਂ ਪਹਿਲਾਂ ਗੁਜਰਾਤ ਕੇ ਕੱਛ ਇਲਾਕੇ ਦੇ ਹਜ਼ਾਰਾਂ ਪੰਜਾਬੀ ਕਿਸਾਨਾਂ ਨੂੰ ਉਜਾੜ ਰਹੀ ਸੀ।

ਚੀਮਾ ਨੇ ਕਿਹਾ ਕਿ ਗੁਜਰਾਤ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਉਤਰ ਪ੍ਰਦੇਸ਼ ਸਰਕਾਰਾਂ ਵੱਲੋਂ ਜਿਸ ਪੱਖਪਾਤੀ ਤਰੀਕੇ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਉਸ ਤੋਂ ਸਾਫ਼ ਹੈ ਕਿ ਭਾਜਪਾ ਕਿਸਾਨ ਖ਼ਾਸ ਕਰਕੇ ਪੰਜਾਬੀ ਕਿਸਾਨ ਵਿਰੋਧੀ ਫ਼ਿਰਕੂ ਸੋਚ ਰੱਖਦੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਸਰਕਾਰ ਤਰਾਈ ਦੇ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਉਨ੍ਹਾਂ ਨੂੰ ਉਜਾੜਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਕਿਸਾਨ ਬਟਵਾਰੇ ਦੇ ਸਮੇਂ ਤੋ ਇਹਨਾਂ ਜ਼ਮੀਨਾਂ ਤੇ ਕਾਬਜ਼ ਹਨ। ਅੱਜ ਆਮ ਆਦਮੀ ਪਾਰਟੀ ਪੰਜਾਬ ਨੇ ਹਰਪਾਲ ਚੀਮਾ ਦੀ ਅਗਵਾਈ ਵਿੱਚ ਇੱਕ ਵਫ਼ਦ ਦੇ ਰੂਪ ਵਿੱਚ ਜ਼ਿਲ੍ਹਾ ਬਿਜਨੌਰ ਦੇ ਇਹਨਾਂ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਯੋਗੀ ਸਰਕਾਰ ਤੋਂ ਜ਼ਮੀਨਾਂ ਖੋਹਣ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION