35.1 C
Delhi
Friday, March 29, 2024
spot_img
spot_img

ਤਰਾਈ ਖੇਤਰ ਦੇ ਸਿੱਖਾਂ ਦਾ ਉਜਾੜਾ ਸਰਕਾਰ ਤੁਰੰਤ ਬੰਦ ਕਰੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 15 ਜੂਨ, 2020 –

ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਨੇ ਉੱਤਰ ਪ੍ਰਦੇਸ਼ ਵਿਚ ਵਸਦੇ ਹਜ਼ਾਰਾਂ ਸਿੱਖਾਂ ਨੂੰ ਉਜਾੜੇ ਜਾਣ ਦੀ ਮੰਦਭਾਗੀ ਕਾਰਵਾਈ ਤੇ ਗਹਿਰੇ ਦੁੱਖ ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਤਿੰਨ ਪੀੜੀਆਂ ਤੋ ਵਸੇ ਸਿੱਖ ਪਰਿਵਾਰਾਂ ਦੇ ਖੇਤਾਂ ‘ਚ ਜਬਰੀ ਜੇ.ਸੀ.ਬੀ. ਚਲਾ ਕੇ ਫਸਲਾਂ ਤਬਾਹ ਕਰਨੀਆਂ ਸਰਾ ਸਰ ਅਨਿਆਏ, ਬੇਇਨਸਾਫੀ ਤੇ ਧੱਕੇਸ਼ਾਹੀ ਹੈ।

ਅਜਿਹੀ ਬੇਇਨਸਾਫੀ ਸਿੱਖਾਂ ਅੰਦਰ ਬੇਗਾਨਗੀ ਅਤੇ ਰੋਸ ਪ੍ਰਗਟ ਕਰੇਗੀ।ਉਨ੍ਹਾਂ ਕਿਹਾ ਕਿ ਕੋਵਿਡ 19 ਦੀ ਮਹਾਂਮਾਰੀ ਕਾਰਨ ਲੋਕ ਨੂੰ ਲਾਕਡਾਊਨ ਕਰਕੇ ਘਰਾਂ ਵਿਚ ਬੰਦ ਕੀਤਾ ਹੋਇਆ ਹੈ ਦੂਸਰੇ ਪਾਸੇ ਸਰਕਾਰਾਂ ਅਜਿਹੇ ਚੰਦ ਚਾੜ ਰਹੀਆਂ ਹਨ।

ਅੱਜ ਏਥੋ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਬੁੱਢਾ ਦਲ 96 ਕਰੋੜੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਰਾਜ ਦੇ ਤਰਾਈ ਖੇਤਰ ਦੇ ਜਿਲ੍ਹਾ ਰਾਮਪੁਰ ਦੇ 15 ਪਿੰਡਾਂ, ਬਿਜ਼ਨੌਰ ਅਤੇ ਲਖੀਮਪੁਰ ਖੀਰੀ ਦੇ ਵੱਖ-ਵੱਖ ਖੇਤਰਾਂ ਵਿਚ ਸਰਕਾਰ ਵੱਲੋਂ ਫੋਰਸ ਚਾੜ ਕੇ ਕਿਸਾਨਾਂ ਦੀਆਂ ਜਿੱਥੇ ਫਸਲਾਂ ਤਬਾਹ ਕੀਤੀਆਂ ਹਨ ਉੱਥੇ ਧੱਕੋਜ਼ੋਰੀ ਜ਼ਮੀਨਾਂ ਅਕਵਾਇਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵੰਡ ਤੋਂ ਬਾਅਦ ਸਿੱਖਾਂ ਨੇ ਜੰਗਲ ਬੇਲੇ ਬੀਆਬਾਨ ਹੱਡਭਨਵੀ ਮੇਹਨਤ ਨਾਲ ਵਾਹ ਕੇ ਜਮੀਨਾਂ ਖੇਤੀਯੋਗ ਬਣਾਈਆਂ । ਮੌਜੂਦਾ ਸਰਕਾਰ ਤੋਂ ਪਹਿਲੀਆਂ ਸਰਕਾਰਾਂ ਨੇ ਅਜਿਹਾ ਕਿਉਂ ਨਹੀ ਕੀਤਾ ? ਮੌਜੂਦਾ ਸਰਕਾਰ ਹੀ ਸਿੱਖਾਂ ਨੂੰ ਉਜਾੜਨ ਤੇ ਕਿਉਂ ਤੁਲੀ ਹੋਈ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਇਹ ਵਰਤਾਰਾ ਤੁਰੰਤ ਬੰਦ ਕਰਨਾ ਚਾਹੀਦਾ ਹੈ।


ਇਸ ਨੂੰ ਵੀ ਪੜ੍ਹੋ:  
ਕਿਹਦਾ ਚੱਕਿਆ ਬੋਲਦਾ ਹੈ ਸਰਕਾਰ ਦੇ ‘ਲਾਡਲੇ ਪੁੱਤ’ ਸਿੱਧੂ ਮੂਸੇਵਾਲਾ ਦਾ ਬੰਬੀਹਾ ? – ਐੱਚ.ਐੱਸ.ਬਾਵਾ


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਉਨ੍ਹਾਂ ਕਿਹਾ ਕਿ 1947 ਦੀ ਵੰਡ ਸਮੇਂ ਪਾਕਿਸਤਾਨ ਤੋਂ ਉੱਠ ਕੇ ਸਿੱਧੇ ਆ ਕੇ ਵੱਸੇ ਸਿਖ ਪਰਿਵਾਰਾਂ ਨੇ ਰੋਹੀਆਂ ਜੰਗਲ, ਬੇਲਿਆਂ ਨੂੰ ਰਾਤ ਦਿਨ ਮੇਹਨਤ ਕਰਕੇ ਜ਼ਮੀਨਾਂ ਅਬਾਦ ਕੀਤੀਆਂ ਹਨ, ਤਿੰਨ ਤਿੰਨ ਪੀੜੀਆਂ ਤੋਂ ਏਥੇ ਰਹਿ ਰਹੇ ਹਨ।ਜ਼ਮੀਨਾਂ ਦੇ ਹੱਕ ਹਕੂਕ ਦੇਣ ਦੀ ਬਜਾਏ ਸਰਕਾਰ ਉਨ੍ਹਾਂ ਤੇ ਉਜਾੜੇ ਦੀ ਤਲਵਾਰ ਚਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਚੰਪਤਪੁਰ ਵਿਚ 300 ਅਤੇ ਰਣਨਗਰ ਵਿਚ 300 ਸਿਖ ਪ੍ਰੀਵਾਰਾਂ ਦੀ ਵਸੋਂ ਹੈ।ਜਿਲ੍ਹਾ ਰਾਮਪੁਰ ਦੇ 15 ਪਿੰਡਾਂ, ਜਿਲ੍ਹਾ ਬਿਜਨੌਰ ਦੇ ਪਿੰਡ ਚੰਪਤਪੁਰ, ਜਿਲ੍ਹਾ ਲਖੀਮਪੁਰ ਖੀਰੀ ਦੇ ਰਣਨਗਰ ਵਿਚਲੇ ਰਹਿੰਦੇ ਸਿੱਖਾਂ ਤੇ ਨਜਾਇਜ਼ ਪਰਚੇ ਦਰਜ ਕਰਕੇ ਡਰਾਇਆ ਧਮਕਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇ ਕਰ ਸਰਕਾਰ ਨੂੰ ਕਿਸੇ ਪ੍ਰੋਜੈਕਟ ਲਈ ਜ਼ਮੀਨ ਦੀ ਲੋੜ ਹੈ ਤਾਂ ਕਿਸਾਨਾਂ ਨਾਲ ਮਿਲ ਬੈਠ ਕੇ ਸਹੀ ਰਾਹ ਅਖਤਿਆਰ ਕਰੇ।ਉਨ੍ਹਾਂ ਕਿਹਾ ਕਿ ਉਸ ਦੇ ਪਹਿਲਾਂ ਬਦਲਵੇਂ ਪ੍ਰਬੰਦ ਹੋਣੇ ਚਾਹੀਦੇ ਹਨ ਫਿਰ ਹੀ ਕਿਸੇ ਪ੍ਰੋਜੈਕਟ ਦੀ ਵਿਊਤਬੰਦੀ ਹੋਣੀ ਚਾਹੀਦੀ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION