ਯੈੱਸ ਪੰਜਾਬ
ਲੁਧਿਆਣਾ, 17 ਮਈ, 2021:
ਲੁਧਿਆਣਾ ਦੇ ਤਹਿਸੀਲ ਦਫ਼ਤਰ ਵਿੱਚ ਤਾਇਨਾਤ ਇਕ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਲੁਧਿਆਣਾ ਦੀ ਤਹਿਸੀਲ ਪੱਛਮੀ ਦੇ ਦਫ਼ਤਰ ਵਿੱਚ ਤਾਇਨਾਤ ਜਿਸ ਸੇਵਾਦਾਰ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ ਉਸਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ।
ਵਿਜੀਲੈਂਸ ਅਧਿਕਾਰੀਆਂ ਅਨੁਸਾਰ ਕਥਿਤ ਦੋਸ਼ੀ ਸੇਵਾਦਾਰ ਨੇ ਇਹ ਰਿਸ਼ਵਤ ਇਕ ਸ਼ਿਕਾਇਤਕਰਤਾ ਤੋਂ ਜ਼ਮੀਨ ਦਾ ਇੰਤਕਾਲ ਕਰਵਾਉਣ ਦੇ ਬਦਲੇ ਲਈ ਸੀ।
ਸੰਦੀਪ ਕੁਮਾਰ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਇਹ ਸਪਸ਼ਟ ਹੋ ਸਕੇ ਕਿ ਉਸਨੇ ਇਹ ਰਿਸ਼ਵਤ ਕਿਸ ਅਧਿਕਾਰੀ ਜਾਂ ਕਰਮੀ ਤੋਂ ਕੰਮ ਕਰਵਾ ਕੇ ਦੇਣ ਲਈ ਪ੍ਰਾਪਤ ਕੀਤੀ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ