39 C
Delhi
Friday, April 26, 2024
spot_img
spot_img

ਤ੍ਰਿਪਤ ਬਾਜਵਾ ਵੱਲੋਂ ਮਗਨਰੇਗਾ ਸਕੀਮ ਵਿੱਚ 2 ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਮੁਲਾਜ਼ਮ ਬਰਖਾਸਤ ਕਰਨ ਦੇ ਹੁਕਮ

ਚੰਡੀਗੜ, 13 ਨਵੰਬਰ, 2019:

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਯੋਜਨਾ(ਮਗਨਰੇਗਾ) ਨੂੰ ਲਾਗੂ ਕਰਨ ਵਿੱਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਜ਼ਿਲੇ ਨਾਲ ਸਬੰਧਤ ਪੰਜ ਕਰਮਚਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਅਤੇ ਇੱਕ ਕਰਮਚਾਰੀ ਉੱਤੇ ਪੁਲੀਸ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ।

ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਪੜਤਾਲ ਵਿੱਚ ਬਲਾਕ ਫਰੀਦਕੋਟ ਦੇ ਸਹਾਇਕ ਪ੍ਰਾਜੈਕਟ ਅਫਸਰ ਯਾਦਵਿੰਦਰ ਸਿੰਘ, ਬਲਾਕ ਗਿੱਦੜਬਾਹਾ ਦੇ ਸਹਾਇਕ ਪ੍ਰਾਜੈਕਟ ਅਫਸਰ ਹਰਪ੍ਰੀਤ ਸਿੰਘ, ਬਲਾਕ ਗੁਰੂਹਰਸਹਾਏ ਦੇ ਸਹਾਇਕ ਪ੍ਰਾਜੈਕਟ ਅਫਸਰ ਦਲੀਪ ਕੁਮਾਰ, ਬਲਾਕ ਫਿਰੋਜ਼ਪੁਰ ਦੇ ਸਹਾਇਕ ਪ੍ਰਾਜੈਕਟ ਅਫਸਰ ਰਜਨੀ ਸ਼ਰਮਾ ਤੇ ਮੀਨਾ ਸ਼ਰਮਾ ਅਤੇ ਬਲਾਕ ਘੱਲ ਖੁਰਦ ਦੇ ਸਹਾਇਕ ਪ੍ਰਾਜੈਕਟ ਅਫਸਰ ਚਰਨਜੀਤ ਸਿੰਘ ਵੱਲੋਂ ਇਸ ਸਕੀਮ ਤਹਿਤ ਵਰਤੇ ਜਾਂਦੇ ਮੈਟੀਰੀਅਲ ਲਈ ਦੀ 2 ਕਰੋੜ 59 ਲੱਖ ਰੁਪਏ ਦੀ ਜਾਅਲੀ ਅਦਾਇਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹਨਾਂ ਵਿੱਚੋਂ ਪਹਿਲਾਂ ਹੀ ਅਸਤੀਫਾ ਦੇ ਗਏ ਬਲਾਕ ਫਰੀਦਕੋਟ ਦੇ ਸਹਾਇਕ ਪ੍ਰਾਜੈਕਟ ਅਫਸਰ ਯਾਦਵਿੰਦਰ ਸਿੰਘ ਵਿਰੁੱਧ ਪੁਲੀਸ ਕੇਸ ਦਰਜ ਕਰਾਉਣ ਅਤੇ ਬਾਕੀਆਂ ਨੂੰ ਬਰਖਾਸਤ ਕਰਨ ਦੇ ਹੁਕਮ ਕੀਤੇ ਗਏ ਹਨ।

ਸ਼੍ਰੀ ਬਾਜਵਾ ਨੇ ਇਹ ਹੁਕਮ ਜਾਰੀ ਕਰਦਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਹੈ ਕਿ ਮਗਨਰੇਗਾ ਸਮੇਤ ਵਿਭਾਗ ਵੱਲੋਂ ਲਾਗੂ ਕੀਤੀ ਜਾ ਰਹੀ ਕਿਸੇ ਵੀ ਸਕੀਮ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਉੱਕਾ ਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਹਨਾਂ ਆਦੇਸ਼ ਦਿੱਤੇ ਕਿ ਪੰਜਾਬ ਦੇ ਹਰ ਬਲਾਕ ਵਿੱਚ ਇਸ ਸਕੀਮ ਲਾਗੂ ਕੀਤੇ ਜਾਣ ਦੀ ਤੁਰੰਤ ਪੜਤਾਲ ਕਰਵਾਈ ਜਾਵੇ। ਉਹਨਾਂ ਹਦਾਇਤ ਕੀਤੀ ਕਿ ਇਸ ਸਕੀਮ ਤਹਿਤ ਜਾਰੀ ਕੀਤੇ ਗਏ ਇੱਕ-ਇੱਕ ਪੈਸੇ ਨੂੰ ਸਹੀ ਜਗਾ ਉੱਤੇ ਖਰਚ ਕਰਨ ਨੂੰ ਯਕੀਨੀ ਬਣਾਇਆ ਜਾਵੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION