30.6 C
Delhi
Thursday, April 25, 2024
spot_img
spot_img

ਤ੍ਰਿਪਤ ਬਾਜਵਾ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਐਲਾਨ

ਚੰਡੀਗੜ੍ਹ, 24 ਅਸਗਤ, 2019:

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੇ ਮੀਡੀਆ ਸਲਾਹਕਾਰ ਗੁਰਦਰਸ਼ਨ ਸਿੰਘ ਬਾਹੀਆ ਨੇ ਦਸਿਆ ਕਿ ਸ੍ਰੀ ਬਾਜਵਾ ਨੇ ਇਹ ਫੈਸਲਾ ਅੱਜ ਜਲੰਧਰ ਅਤੇ ਕਪੂਰਥਲਾ ਜ਼ਿਲਿਆਂ ਦੇ ਹੜ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਕੀਤਾ।

ਉਹਨਾਂ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਿਦਾਇਤਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸ਼੍ਰੀ ਬਲਦੇਵ ਸਿੰਘ ਸਰਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ ਪੀੜਤ ਖੇਤਰਾਂ ਵਿਚ ਜਾ ਕੇ ਛੇਤੀ ਤੋਂ ਛੇਤੀ ਬਿਜਲੀ ਸਪਲਾਈ ਬਹਾਲ ਕਰਨ ਦੇ ਕੰਮ ਦਾ ਜਾਇਜ਼ਾ ਲਿਆ।

ਇਸ ਮੌਕੇ ਸ੍ਰੀ ਬਾਜਵਾ ਨੇ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹ ਦੇ ਪਾਣੀ ਵਿਚ ਘਿਰੇ ਪਸ਼ੂਆਂ ਲਈ ਖੁਰਾਕ ਅਤੇ ਦਵਾਈਆਂ ਮੁਹੱਈਆ ਕਰਾਉਣ ਦੇ ਕਾਰਜਾਂ ਦੀ ਵੀ ਸਮੀਖਿਆ ਕੀਤ।

ਇਸ ਦੇ ਨਾਲ ਹੀ ਉਹਨਾਂ ਜਲੰਧਰ ਦੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਵੱਖ ਵੱਖ ਬਲਾਕਾਂ ਦੇ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੋਂ ਵਿਭਾਗ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION