30.6 C
Delhi
Thursday, May 2, 2024
spot_img
spot_img

ਤਖ਼ਤ ਪਟਨਾ ਸਾਹਿਬ ਕਮੇਟੀ ਨੇ ਕੀਤਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਸੁਆਗਤ

ਯੈੱਸ ਪੰਜਾਬ
ਨਵੀਂ ਦਿੱਲੀ, 27 ਜਨਵਰੀ, 2022 –
ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ, ਮੈਂਬਰ ਚਰਨਜੀਤ ਸਿੰਘ ਅਤੇ ਮੀਡੀਆ ਸਲਾਹਕਾਰ ਸੁਦੀਪ ਸਿੰਘ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ.ਪੀ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਜਾਇੰਟ ਸਕੱਤਰ ਜਸਮੇਨ ਸਿੰਘ ਨੋਨੀ ਸਮੇਤ ਸਮੁੱਚੀ ਕਾਰਜਕਾਰੀ ਟੀਮ ਦਾ ਸੁਆਗਤ ਕੀਤਾ ਗਿਆ।

ਇਸ ਮੌਕੇ ਸਾਰੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਭੇਂਟ ਕੀਤਾ ਗਿਆ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਨਵੀਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ ਸਮੁੱਚੀ ਟੀਮ ਨੂੰ ਨਾਲ ਲੈ ਕੇ ਪ੍ਰਬੰਧ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਕੰਮ ਕਰਨਾ ਚਾਹੀਦਾ ।

ਕਮੇਟੀ ਸਾਹਮਣੇ ਸਭ ਤੋਂ ਅਹਿਮ ਮਸਲਾ ਐਜੁਕੇਸ਼ਨ ਸਿਸਟਮ ਨੂੰ ਬਿਹਤਰ ਬਣਾਉਣ ਦਾ ਹੈ ਉਸ ’ਤੇ ਕਮੇਟੀ ਨੂੰ ਵਿਸ਼ੇਸ਼ ਧਿਆਨ ਦਿੰਦੇ ਹੋਏ ਪ੍ਰਾਥਮਿਕਤਾ ਨਾਲ ਹਲ ਕਰਨਾ ਹੋਵੇਗਾ ਨਾਲ ਹੀ ਧਰਮ ਪ੍ਰਚਾਰ ਦੇ ਖੇਤਰ ’ਚ ਵੀ ਕੰਮ ਕਰਨੇ ਹੋਣਗੇ। ਉਨ੍ਹਾਂ ਕਿਹਾ ਮੈਨੂੰ ਪੁਰੀ ਉਮੀਦ ਹੈ ਕਿ ਹਰਮੀਤ ਸਿੰਘ ਕਾਲਕਾ ਦੀ ਟੀਮ ਸੰਗਤ ਦੀ ਉਮੀਦਾਂ ’ਤੇ ਖਰਾ ਉਤਰਦੇ ਹੋਏ ਕਮੇਟੀ ਨੂੰ ਬੁਲੰਦੀਆਂ ’ਤੇ ਲੈ ਕੇ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION