29.1 C
Delhi
Friday, March 29, 2024
spot_img
spot_img

ਤਖ਼ਤ ਪਟਨਾ ਸਾਹਿਬ ਕਮੇਟੀ ਬਿਹਾਰ ਸਰਕਾਰ ਨੂੰ ਦੇਵੇਗੀ 50 ਲੱਖ ਦੀ ਰਾਸ਼ੀ: ਅਵਤਾਰ ਸਿੰਘ ਹਿੱਤ

ਨਵੀਂ ਦਿੱਲੀ, 31 ਮਾਰਚ, 2020 –

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ ਤਖ਼ਤ ਸਾਹਿਬ ਦੀ ਕਮੇਟੀ ਨੇ ਕੋਰੋਨਾ ਵਾਇਰਸ ਵਰਗੀ ਮਹਾਮਾਰੀ ਤੋਂ ਨਿਪਟਣ ਲਈ ਨੀਤਿਸ਼ ਕੁਮਾਰ ਦੀ ਸਰਕਾਰ ਨੂੰ 50 ਲੱਖ ਦੀ ਰਾਸ਼ੀ ਅਨੁਦਾਨ ਦੇ ਰੂਪ ‘ਚ ਦੇਣ ਦਾ ਫ਼ੈਸਲਾ ਕੀਤਾ ਹੈ।

ਜਥੇਦਾਰ ਹਿੱਤ ਨੇ ਦੱਸਿਆ ਕਿ ਉਨ੍ਹਾਂ ਤਖ਼ਤ ਸਾਹਿਬ ਕਮੇਟੀ ਦੇ ਜਨਰਲ ਸਕੱਤਰ ਮਹਿੰਦਰ ਪਾਲ ਸਿੰਘ ਢਿੱਲੋ ਅਤੇ ਹੋਰਨਾਂ ਮੈਂਬਰਾਂ ਨਾਲ ਵਿਚਾਰ ਕਰਨ ਤੋਂ ਬਾਅਦ ਇਸ ਗੱਲ ਦਾ ਐਲਾਨ ਕੀਤਾ । ਇਸ ਤੋਂ ਪਹਿਲਾਂ ਮਹਿੰਦਰਪਾਲ ਸਿੰਘ ਢਿੱਲੋਂ ਨੇ 25 ਲੱਖ ਰੁਪਏ ਦੇ ਅਨੁਦਾਨ ਦੀ ਗੱਲ ਕਹੀ ਸੀ ਜਿਸ ਨੂੰ ਵਧਾ ਕੇ ਹੁਣ 50 ਲੱਖ ਕਰ ਦਿੱਤਾ ਗਿਆ ਹੈ।

ਜਥੇਦਾਰ ਹਿੱਤ ਨੇ ਕਿਹਾ ਕਿ ਨੀਤਿਸ਼ ਸਰਕਾਰ ਨੇ ਸਿੱਖਾਂ ਲਈ ਜੋ ਕਾਰਜ ਬੀਤੇ ਸਮੇਂ ‘ਚ ਕੀਤੇ ਹਨ ਉਹ ਬਹੁਤ ਹੀ ਇਤਿਹਾਸਕ ਹਨ ਇਸਲਈ ਸਿੱਖਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਦੇਸ਼ ‘ਚ ਆਈ ਮੁਸੀਬਤ ਦੀ ਇਸ ਘੜੀ ਵਿਚ ਸਰਕਾਰ ਨੂੰ ਸਹਯੋਗ ਕਰੇ।

ਜਥੇਦਾਰ ਹਿੱਤ ਨੇ ਇਹ ਵੀ ਦੱਸਿਆ ਕਿ ਤਖ਼ਤ ਸਾਹਿਬ ਦੇ ਸਾਰੇ ਸਟਾਫ਼ ਨੂੰ ਅਡਵਾਂਸ ਵੀ ਦਿੱਤਾ ਜਾ ਰਿਹਾ ਹੈ ਤਾਂ ਕਿ ਇਸ ਮੁਸੀਬਤ ‘ਚ ਆਪਣੇ ਪਰਿਵਾਰ ਦਾ ਧਿਆਨ ਰੱਖ ਸਕਣ ਅਤੇ ਨਾਲ ਹੀ ਉਨ੍ਹਾਂ ਨੂੰ ਭੋਜਨ ਦੀ ਕੋਈ ਪਰੇਸ਼ਾਨੀ ਨਾ ਹੋਵੇ ਇਸ ਦੇ ਚੱਲਦੇ ਰਾਸ਼ਨ ਸਮੱਗਰੀ ਵੀ ਕਮੇਟੀ ਵੱਲੋਂ ਦਿੱਤੀ ਜਾ ਰਹੀ ਹੈ ।

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ ਸਾਵਧਾਨੀ ਬਰਤਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਜੋ ਲੋਕ ਤਖ਼ਤ ਸਾਹਿਬ ਵਿਖੇ ਆਏ ਸਨ ਅਤੇ ਅਚਾਨਕ ਲੱਗੇ ਲਾਕਡਾਊਨ ਕਰਕੇ ਇੱਥੇ ਹੀ ਫ਼ਸ ਗਏ ਹਨ ਕਮੇਟੀ ਵੱਲੋਂ ਉਨ੍ਹਾਂ ਸਾਰਿਆਂ ਨੂੰ ਘਰ ਪਹੁੰਚਾਉਣ ਲਈ ਵੀ ਇੰਤਜ਼ਾਮ ਕੀਤਾ ਗਿਆ ਹੈ। ਕੁਝ ਲੋਕਾਂ ਨੂੰ ਕੱਲ੍ਹ ਭੇਜਿਆ ਗਿਆ ਹੈ ਅਤੇ ਹੁਣ ਜੋ ਹੋਰ ਲੋਕ ਵੀ ਉਥੇ ਫ਼ੱਸੇ ਹਨ ਸਾਰਿਆਂ ਨੂੰ ਪ੍ਰਬੰਧ ਕੀਤਾ ਜਾ ਰਿਹਾ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION