26.7 C
Delhi
Saturday, April 27, 2024
spot_img
spot_img

ਦਰਬਾਰ ਸਾਹਿਬ ਕੰਪਲੈਕਸ ’ਚ ਪਾਣੀ ਧਰਤੀ ਹੇਠ ਭੇਜਣ ਲਈ ਪਲਾਂਟ ਸਥਾਪਿਤ, ਸ਼੍ਰੋਮਣੀ ਕਮੇਟੀ ਨੇ ਪ੍ਰਦੂਸ਼ਨ ਕੰਟਰੋਲ ਬੋਰਡ ਤੋਂ ਲਿਆ ਸਹਿਯੋਗ

ਅੰਮ੍ਰਿਤਸਰ, 17 ਜੂਨ, 2019 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਲਾਂਟ ਸਥਾਪਤ ਕੀਤਾ ਗਿਆ ਹੈ।

ਇਸ ਸਬੰਧ ਵਿਚ ਅੱਜ ਪੰਜਾਬ ਸਰਕਾਰ ਦੇ ਆਈ.ਏ.ਐਸ. ਅਧਿਕਾਰੀ ਸ. ਕਾਹਨ ਸਿੰਘ ਪੰਨੂ ਡਾਇਰੈਕਟਰ ਵਾਤਾਵਰਣ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਬਿਜਲੀ ਬੋਰਡ ਦੇ ਆਹਲਾ ਅਧਿਕਾਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਗਏ ਪਲਾਂਟ ਦਾ ਨਰੀਖਣ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਂਝੇ ਯਤਨਾਂ ਨਾਲ ਇਹ ਪਲਾਂਟ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੰਤਵ ਨਾਲ ਲਗਾਇਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸ. ਪੰਨੂ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਭ ਦਾ ਫ਼ਰਜ਼ ਮੁੱਢਲਾ ਫ਼ਰਜ਼ ਹੈ, ਜਿਸ ਲਈ ਸੁਚੇਤ ਉਪਰਾਲੇ ਜ਼ਰੂਰੀ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਕਾਹਨ ਸਿੰਘ ਪੰਨੂ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਰਜੀਤ ਸਿੰਘ ਭਿੱਟੇਵਡ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਜੀਨੀਅਰ ਸ. ਜੀ.ਐਸ. ਮਜੀਠੀਆ, ਬਿਜਲੀ ਬੋਰਡ ਦੇ ਐਕਸੀਐਨ ਸ. ਗੁਰਮੁੱਖ ਸਿੰਘ, ਸ. ਨਵਜੋਤ ਸਿੰਘ ਐਸ.ਡੀ.ਓ., ਸ. ਭੁਪਿੰਦਰ ਸਿੰਘ ਜੇ.ਈ., ਸ. ਸੁਖਜਿੰਦਰ ਸਿੰਘ ਐਸ.ਡੀ.ਓ. ਆਦਿ ਮੌਜੂਦ ਸਨ।

ਇਸ ਨੂੰ ਵੀ ਪੜ੍ਹੋ:
ਕੈਪਟਨ-ਸਿੱਧੂ ਵਿਵਾਦ: ਅਹਿਮਦ ਪਟੇਲ ਕੀ ਭੁਰਜੀ ਦਾ ਆਂਡਾ ਬਣਾ ਲੈਣਗੇ? – ਐੱਚ.ਐੱਸ.ਬਾਵਾ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION