32.1 C
Delhi
Sunday, May 19, 2024
spot_img
spot_img

ਦਰਬਾਰ ਸਾਹਿਬ ਨਤਮਸਤਕ ਹੋਣ ਆਈ ਲੜਕੀ ਨੂੰ ਵਰਗਲਾਉਣ ਦੀ ਕੋਸ਼ਿਸ਼, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਦੋਸ਼ੀ ਪੁਲਿਸ ਹਵਾਲੇ ਕੀਤੇ

ਯੈੱਸ ਪੰਜਾਬ
ਅੰਮ੍ਰਿਤਸਰ, 14 ਸਤੰਬਰ, 2021 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਆਏ ਇਕ ਪਰਿਵਾਰ ਦੀ ਲੜਕੀ ਨੂੰ ਦੋ ਵਿਅਕਤੀਆਂ ਵੱਲੋਂ ਵਰਗਲਾਉਣ ਦੀ ਕੋਸ਼ਿਸ਼ ਕਰਨ ’ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਈ ਹੈ।

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਲੜਕੀ ਨੂੰ ਦੋ ਵਿਅਕਤੀਆਂ ਨੇ ਵਰਗਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਰਾਤ ਸਮੇਂ ਡਿਊਟੀ ਨਿਭਾ ਰਹੇ ਕਰਮਚਾਰੀਆਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਕਾਬੂ ਕੀਤਾ ਅਤੇ ਜਦੋਂ ਉਨ੍ਹਾਂ ਪਾਸੋਂ ਪੁਛਗਿਛ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਦੋਵੇਂ ਵਿਅਕਤੀ ਪੁਲਿਸ ਹਵਾਲੇ ਕਰ ਦਿੱਤੇ ਗਏ ਹਨ ਅਤੇ ਥਾਣਾ ਗਲਿਆਰਾ ਨੂੰ ਪੱਤਰ ਲਿਖ ਕੇ ਇਨ੍ਹਾਂ ਵਿਰੁੱਧ ਸਖ਼ਤ ਧਰਾਵਾਂ ਤਹਿਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੀ ਮਾਨਵਤਾ ਲਈ ਸ਼ਰਧਾ ਤੇ ਆਸਥਾ ਦਾ ਕੇਂਦਰ ਹੈ ਅਤੇ ਕੁਝ ਲੋਕ ਜਾਣਬੁਝ ਕੇ ਮੰਦ ਭਾਵਨਾ ਨਾਲ ਅਜਿਹੀਆਂ ਕਾਰਵਾਈਆਂ ਕਰਦੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਤੋਂ ਸਖ਼ਤੀ ਨਾਲ ਪੁਛਗਿਛ ਕੀਤੀ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION