34 C
Delhi
Friday, April 19, 2024
spot_img
spot_img

ਦਲਿਤ ਬੱਚਿਆਂ ਦੇ ਵਜ਼ੀਫ਼ੇ ਦੇ ਪੈਸੇ ਹੜੱਪਣ ਦੇ ਮਾਮਲੇ ਵਿਚ ਮਨਪ੍ਰੀਤ ਬਾਦਲ ਅਤੇ ਧਰਮਸੋਤ ਖਿਲਾਫ ਐਸ.ਸੀ ਐਸ.ਟੀ ਐਕਟ ਦੇ ਅਧੀਨ ਮਾਮਲਾ ਦਰਜ ਕਰੇ ਸਰਕਾਰ: ਹਰਪਾਲ ਚੀਮਾ

ਯੈੱਸ ਪੰਜਾਬ
ਜਲੰਧਰ, 9 ਜੂਨ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ‘ਤੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਦੋ ਲੱਖ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਹੜੱਪਣ ਦਾ ਦੋਸ ਲਾਉਂਦਿਆਂ ਪੰਜਾਬ ਪੁਲੀਸ ਮੁੱਖੀ ਤੋਂ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ, ਐਸ.ਟੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਅੰਦਰ ਵਜੀਫੇ ਦੀ ਰਕਮ ਜਾਰੀ ਕਰਨ ਚੇਤਾਵਨੀ ਵੀ ਦਿੱਤੀ ਹੈ।

ਇਸ ਮਾਮਲੇ ਸੰਬੰਧੀ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਐਸ.ਸੀ ਵਿਦਿਆਰਥੀਆਂ ਦੇ ਵਜੀਫੇ ਵਿੱਚ ਕੀਤੇ ਘੁਟਾਲੇ ਦੀ ਜਾਂਚ ਕਰਵਾਈ ਜਾਵੇਗੀ, ਪਰ ਕੈਪਟਨ ਸਰਕਾਰ ਨੇ ਕਥਿਤ ਦੋਸੀਆਂ ਖਲਿਾਫ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਆਗੂਆਂ ਨੇ ਸੱਤਾ ਵਿੱਚ ਆ ਕੇ ਐਸ.ਸੀ ਵਿਦਿਆਰਥੀਆਂ ਦੇ ਵਜੀਫੇ ਦੀ ਰਕਮ ਹੋਰਨਾਂ ਕੰਮਾਂ ‘ਤੇ ਖਰਚ ਕਰਕੇ ਇੱਕ ਵੱਡਾ ਘੁਟਾਲਾ ਕੀਤਾ ਹੈ, ਜਿਸ ਕਾਰਨ ਅੱਜ ਪੰਜਾਬ ‘ਚ ਦੋ ਲੱਖ ਐਸ.ਸੀ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ।

ਇਸ ਸਮੇਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਘੁਟਾਲੇ ਸਬੰਧੀ ਉਨ੍ਹਾਂ ਪੰਜਾਬ ਪੁਲੀਸ ਦੇ ਮੁੱਖੀ ਨੂੰ ਪੱਤਰ ਲਿਖ ਕੇ ਕੈਬਨਿਟ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ, ਐਸ.ਟੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਘੁਟਾਲਾ ਕਰਕੇ ਵਜੀਫੇ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਵੱਲੋਂ ਲਗਭਗ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ। ਚੀਮਾ ਨੇ ਕਿਹਾ ਵਜੀਫਾ ਰਕਮ ਨਾ ਮਿਲਣ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਉੱਤੇ ਸਵਾਲੀਆ ਨਿਸ਼ਾਨ ਲੱਗ ਚੁੱਕਾ ਹੈ। ਇਹ ਵਿਦਿਆਰਥੀ ਆਪਣੀ ਡਿਗਰੀ ਪ੍ਰਾਪਤ ਕਰਨ ਤੋਂ ਇਸੇ ਲਈ ਵਾਂਝੇ ਰਹਿ ਗਏ ਕਿ ਉਹ ਦਲਿਤ ਵਰਗ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਦੇ ਵਿਦਿਆਰਥੀਆਂ ਤੋਂ ਸਿੱਖਿਆ ਪ੍ਰਾਪਤੀ ਦਾ ਹੱਕ ਖੋਹਣ ਵਾਲੇ ਦੋਸ਼ੀਆਂ ਖਲਿਾਫ ਸਖਤ ਕਾਰਵਾਈ ਕੀਤੀ ਜਾਣੀ ਅਤਿ ਜ਼ਰੂਰੀ ਹੈ। ਦਲਿਤ ਬੱਚੇ ਪਹਿਲਾਂ ਹੀ ਅਨੇਕਾਂ ਮੁਸੀਬਤਾਂ ਸਹਿ ਕੇ ਉਚੇਰੀ ਸਿੱਖਿਆ ਤਕ ਪਹੁੰਚਦੇ ਹਨ, ਪ੍ਰੰਤੂ ਅਜਿਹੇ ਹਾਲਾਤਾਂ ਵਿੱਚ ਮੰਤਰੀਆਂ ਦੇ ਘੁਟਾਲਿਆਂ ਕਾਰਨ ਉਨ੍ਹਾਂ ਦਾ ਭਵਿੱਖ ਧੁੰਦਲਾ ਹੋ ਜਾਣਾ ਅਤਿ ਚਿੰਤਾਜਨਕ ਅਤੇ ਨਿੰਦਣਯੋਗ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਇਸ ਮੁੱਦੇ ਸਬੰਧੀ ਵਾਰ ਵਾਰ ਆਵਾਜ਼ ਚੁੱਕੀ ਗਈ ਹੈ, ਪ੍ਰੰਤੂ ਦਲਿਤ ਵਿਦਿਆਰਥੀਆਂ ਨੂੰ ਲੁੱਟਣ ਵਾਲੇ ਮੰਤਰੀਆਂ ਖਲਿਾਫ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਦੋਸ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਾਰਜਾਂ ਵਿੱਚ ਕੋਈ ਦਿਲਚਸਪੀ ਨਹੀਂ ਲੈ ਰਹੇ ਅਤੇ ਓੁਹਨਾਂ ਨੂੰ ਦਲਿਤ ਵਿਦਿਆਰਥੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਚੀਮਾ ਨੇ ਪੰਜਾਬ ਪੁਲੀਸ ਦੇ ਮੁੱਖੀ ਤੋਂ ਮੰਗ ਕੀਤੀ ਹੈ ਕਿ ਇਸ ਘੁਟਾਲੇ ਵਿੱਚ ਸ਼ਾਮਲ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਖਲਿਾਫ ਦਲਿਤ ਬੱਚਿਆਂ ਦੇ ਹੱਕ ਮਾਰਨ ਅਤੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਦੇ ਦੋਸ ਤਹਿਤ ਐੱਸ.ਸੀ/ਐੱਸ.ਟੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਅਜਿਹਾ ਕੀਤਾ ਜਾਣਾ ਅਤਿ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਦਲਿਤ ਬੱਚਿਆਂ ਦੇ ਭਵਿੱਖ ਨਾਲ ਇਸ ਪ੍ਰਕਾਰ ਖਿਲਵਾੜ ਕਰਨ ਦੀ ਜੁਅਰਤ ਨਾ ਕਰ ਸਕੇ। ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਣ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਕੈਪਟਨ ਸਰਕਾਰ ਖਲਿਾਫ ਵੱਡਾ ਸੰਘਰਸ ਵਿੱਢੇਗੀ। ਇਸ ਸਮੇਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਵਿਧਾਇਕ ਬਲਦੇਵ ਸਿੰਘ ਜੈਤੋਂ, ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ, ਲਾਲ ਚੰਦ ਕਟਰੂਚੱਕ, ਡਾ. ਸਿਵ ਦਿਆਲ ਮਲੀ, ਸੁਰਿੰਦਰ ਸੋਢੀ, ਹਰਮਿੰਦਰ ਬਖਸੀ ਅਤੇ ਦਰਸਨ ਲਾਲ ਭਗਤ ਵੀ ਹਾਜਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION