32.1 C
Delhi
Tuesday, May 7, 2024
spot_img
spot_img

ਦਲਿਤ ਵਿਦਿਆਰਥੀ ਦੀ ਮੌਤ ਲਈ ਜ਼ਿੰਮੇਵਾਰ ਸਕੂਲ ਮੁਖੀ ‘ਤੇ ਹੋਵੇ ਸਖਤ ਕਾਰਵਾਈ: ਡੀ ਟੀ ਐੱਫ

ਸੰਗਰੂਰ, 18 ਅਗਸਤ, 2022 (ਦਲਜੀਤ ਕੌਰ ਭਵਾਨੀਗੜ੍ਹ )
ਪਿਛਲੇ ਦਿਨੀਂ ਰਾਜਸਥਾਨ ਦੇ ਜ਼ਿਲ੍ਹਾ ਜਾਲੌਰ ਦੇ ਸੇਰਾਣਾ ਪਿੰਡ ਦੇ ਇਕ ਨਿੱਜੀ ਸਕੂਲ ਵਿਖੇ ਇਕ ਦਲਿਤ ਵਿਦਿਆਰਥੀ ਇੰਦਰ ਕੁਮਾਰ ਮੇਘਵਾਲ ਵੱਲੋਂ ਸਕੂਲ ਮੁਖੀ ਦੇ ਘੜੇ ਤੋਂ ਪਾਣੀ ਪੀਣ ਕਾਰਣ ਸਕੂਲ ਮੁਖੀ ਛੈਲ ਸਿੰਘ ਵੱਲੋਂ ਬੁਰੀ ਤਰ੍ਹਾ ਕੁੱਟ ਮਾਰ ਕੀਤੇ ਜਾਣ ਉਪਰੰਤ ਵਿਦਿਆਰਥੀ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਰਨਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਸਕੂਲ ਮੁਖੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਡੀ.ਟੀ.ਐੱਫ. ਦੇ ਸੂਬਾਈ ਆਗੂਆਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਫੁਲੇਵਾਲਾ, ਰਘਵੀਰ ਭਵਾਨੀਗਡ਼੍ਹ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ, ਪਵਨ ਕੁਮਾਰ, ਰੁਪਿੰਦਰ ਪਾਲ ਗਿੱਲ, ਨਛੱਤਰ ਸਿੰਘ ਤਰਨਤਾਰਨ, ਤਜਿੰਦਰ ਸਿੰਘ ਅਤੇ ਸੁਖਦੇਵ ਡਾਨਸੀਵਾਲ ਆਗੂਆਂ ਨੇ ਇਸ ਗੈਰ ਮਨੁੱਖੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕਵੀਂ ਸਦੀ ਵਿੱਚ ਸਾਡੇ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਮੰਦ ਭਾਗਾ ਹੈ ਅਤੇ ਦੇਸ਼ ਦੇ ਗਲਤ ਦਿਸ਼ਾ ਵੱਲ ਨੂੰ ਤੋਰੇ ਜਾਣ ਦਾ ਸੰਕੇਤ ਹੈ। ਇਹ ਘਟਨਾ ਦਾ ਇੱਕ ਸਕੂਲ ਵਿੱਚ ਵਾਪਰਨਾ ਸਿੱਧ ਕਰਦਾ ਹੈ ਕਿ ਸਾਡੀ ਸਿੱਖਿਆ ਪ੍ਰਣਾਲੀ ਵੀ ਜਾਤ ਪਾਤ ਦੇ ਕੋਹੜ ਚੋਂ ਹਾਲੇ ਉੱਭਰ ਨਹੀਂ ਸਕੀ ਹੈ।

ਸਗੋਂ ਪਿਛਲੇ ਸਮਿਆਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦਲਿਤਾਂ ਅਤੇ ਘੱਟ ਗਿਣਤੀਆਂ ਨੂੰ ਨਿਆਂ ਦੇਣ ਦੀ ਥਾਂ ਇੰਨ੍ਹਾਂ ਨੂੰ ਦਬਾਉਣ ਪਿੱਛੇ ਬੀ ਜੇ ਪੀ ਅਤੇ ਆਰ ਐੱਸ ਐੱਸ ਦੀ ਮੰਨੂ ਸਿਮਰਤੀ ਅਧਾਰਿਤ ਰਾਜ ਸਥਾਪਤ ਕਰਨ ਦਾ ਏਜੰਡਾ ਕੰਮ ਕਰ ਰਿਹਾ ਹੈ। ਇਸੇ ਏਜੰਡੇ ਤਹਿਤ ਹੀ ਲਗਾਤਾਰ ਘੱਟ ਗਿਣਤੀਆਂ ਅਤੇ ਦਲਿਤਾਂ ‘ਤੇ ਹਮਲੇ ਕਰਵਾਏ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਡੀਟੀਐੱਫ ਦੇ ਆਗੂਆਂ ਮੇਘ ਰਾਜ, ਸੁਖਵਿੰਦਰ ਗਿਰ, ਅਮਨ ਵਿਸ਼ਿਸ਼ਟ, ਕਰਮਜੀਤ ਨਦਾਮਪੁਰ, ਕੁਲਵੰਤ ਖਨੌਰੀ, ਰਵਿੰਦਰ ਦਿੜ੍ਹਬਾ, ਡਾ. ਗੌਰਵਜੀਤ, ਕਮਲਜੀਤ ਬਨਭੌਰਾ, ਦੀਨਾ ਨਾਥ, ਰਾਜ਼ ਸੈਣੀ, ਕੰਵਰਜੀਤ ਸਿੰਘ, ਰਮਨ ਲਹਿਰਾ, ਗੁਰਦੀਪ ਚੀਮਾ, ਸੁਖਵਿੰਦਰ ਸੁਖ, ਮਨਜੀਤ ਸੱਭਰਵਾਲ, ਗੁਰਜੰਟ ਲਹਿਲ ਕਲਾਂ, ਗੁਰਜੀਤ ਸ਼ਰਮਾ ਅਤੇ ਸੁਖਬੀਰ ਸਿੰਘ ਆਦਿ ਨੇ ਕਿਹਾ ਕਿ ਜਿੱਥੇ ਅੱਜ ਕੇਂਦਰ ਦੀ ਬੀ.ਜੇ.ਪੀ. ਸਰਕਾਰ ਕਾਰਪੋਰੇਟਾਂ ਦੀ ਕੱਠਪੁਤਲੀ ਬਣ ਕੇ ਕੰਮ ਕਰ ਰਹੀ ਹੈ ਉੱਥੇ ਅਖੌਤੀ ਉੱਚ ਜਾਤੀ ਹੰਕਾਰ ਰੱਖਣ ਵਾਲਿਆਂ ਦੀ ਪਿੱਠ ‘ਤੇ ਖੜ ਕੇ, ਇਸ ਤਰ੍ਹਾਂ ਦੇ ਗੈਰ ਮਨੁੱਖੀ ਘਟਨਾਵਾਂ ਨੂੰ ਅੰਜਾਮ ਦੇਣ ਵਿਚ ਸਹਿਯੋਗ ਕਰ ਰਹੀ ਹੈ। ਉਹਨਾਂ ਕਿਹਾ ਕਿ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਕਿਰਤੀ ਲੋਕਾਂ ਨੂੰ ਅੱਗੇ ਆ ਕੇ ਲੋਕਾਂ ਵਿੱਚ ਵੰਡੀਆਂ ਪਾਉਣ ਵਾਲੀ ਅਜਿਹੀ ਵਿਚਾਰਧਾਰਾ ਦੇ ਖਿਲਾਫ ਝੰਡੇ ਬੁਲੰਦ ਕਰਨ ਚਾਹੀਦੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION