22.1 C
Delhi
Wednesday, April 24, 2024
spot_img
spot_img

ਦਿਗਵਿਜੇ ਸਿੰਘ ਦਾ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਬਾਰੇ ਬਿਆਨ ਕਾਂਗਰਸ ਦੀ ਵੱਡੀ ਸਾਜ਼ਿਸ਼ ਦਾ ਸਬੂਤ: ਸਿਰਸਾ

ਨਵੀਂ ਦਿੱਲੀ, 3 ਮਈ, 2020:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਦਿਗਵਜੇ ਸਿੰਘ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਨੂੰ ਪੰਜਾਬ ਵਿਚ ਕੋਰੋਨਾ ਵਾਇਰਸ ਲਈ ਜ਼ਿੰਮੇਵਾਰ ਦੱਸਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਉਹਨਾਂ ਦੇ ਬਿਆਨ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਨੇ ਸਿੱਖਾਂ ਵਿਰੁੱਧ ਵੱਡੀ ਸਾਜ਼ਿਸ਼ ਰਚੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਜਿਥੇ ਸ੍ਰੀ ਦਿਗਵਿਜੇ ਸਿੰਘ ਨੇ ਹੋਛਾ ਬਿਆਨ ਦਿੱਤਾ ਹੈ, ਉਥੇ ਹੀ ਮਹਾਰਾਸ਼ਟਰ ਤੇ ਪੰਜਾਬ ਵਿਚ ਕਾਂਗਰਸ ਦੀਆਂ ਸਰਕਾਰਾਂ ਨੇ ਸਿੱਖਾਂ ਦੀ ਬਦਨਾਮੀ ਵਾਸਤੇ ਮਿਲ ਕੇ ਇਹ ਸਾਜ਼ਿਸ਼ ਰਚੀ ਹੈ, ਇਸਨੂੰ ਸਾਬਤ ਕਰਦਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸ੍ਰੀ ਦਿਗਵਿਜੇ ਸਿੰਘ ਨੇ ਸਿੱਖਾਂ ਸ਼ਰਧਾਲੂਆਂ ਦੀ ਤੁਲਨਾ ਤਬਲੀਗੀ ਜਮਾਤ ਨਾਲ ਕੀਤੀ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਾਨਸਿਕਤਾ ਹਮੇਸ਼ਾ ਸਿੱਖ ਵਿਰੋਧੀ ਰਹੀ ਹੈ। ਉਹਨਾਂ ਕਿਹਾ ਕਿ ਭਾਵੇਂ 1984 ਦੇ ਸਿੱਖ ਕਤਲੇਆਮ ਦਾ ਮਾਮਲਾ ਹੋਵੇ ਜਾਂ ਕੋਈ ਹੋਰ ਹਮੇਸ਼ਾ ਹੀ ਕਾਂਗਰਸ ਪਾਰਟੀ ਖਾਸ ਤੌਰ ‘ਤੇ ਗਾਂਧੀ ਪਰਿਵਾਰ ਨੇ ਸਿੱਖ ਵਿਰੋਧੀ ਭੂਮਿਕਾ ਅਦਾ ਕੀਤੀ ਹੈ।

ਉਹਨਾਂ ਕਿਹਾ ਕਿ ਇਕ ਪਾਸੇ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਸਿੱਖ ਭਾਈਚਾਰੇ ਦੀ ਸ਼ਲਾਘਾ ਕਰ ਰਹੇ ਹਨ ਕਿ ਸਿੱਖਾਂ ਨੇ ਇਸ ਸੰਕਟ ਦੇ ਸਮੇਂ ਵਿਚ ਮਨੁੱਖਤਾ ਦੀ ਵੱਡੀ ਸੇਵਾ ਕੀਤੀ ਹੈ ਤੇ ਦੂਜੇ ਪਾਸੇ ਕਾਂਗਰਸ ਪਾਰਟੀ ਸਿੱਖਾਂ ਵਿਰੁੱਧ ਸਾਜ਼ਿਸ਼ਾਂ ਰਚੀ ਰਹੀ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਇਹ ਤੀਜੀ ਵਾਰ ਹੈ ਜਦੋਂ ਕੋਰੋਨਾ ਇਸ ਸੰਕਟ ਵੇਲੇ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਤੇ ਸਾਜ਼ਿਸ਼ ਬੇਨਕਾਬ ਹੋਈ ਹੈ।

ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਪੰਜਾਬ ਦੇ ਐਨ ਆਰ ਆਈਜ਼ ਖਿਲਾਫ ਪੰਜਾਬ ਦੇ ਮੰਤਰੀਆਂ ਦੀ ਬਿਆਨਬਾਜ਼ੀ, ਫਿਰ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਇਸ਼ਾਰੇ ਅਤੇ ਕਾਂਗਰਸ ਪਾਰਟੀ ਦੀ ਹਮਾਇਤ ਨਾਲ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਸ਼ਰਧਾਲੂਆਂ ਨੂੰ ਠਹਿਰਾਉਣ ਦੇ ਮਾਮਲੇ ‘ਤੇ ਦਰਜ ਹੋਈ ਐਫ ਆਈ ਆਰ ਤੇ ਹੁਣ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਦੇ ਮਾਮਲੇ ਵਿਚ ਪੰਜਾਬ ਵਿਚ ਕਾਂਗਰਸ ਦੇ ਮੰਤਰੀਆਂ ਦੀ ਬਿਆਨਬਾਜ਼ੀ ਤੇ ਰਚੀ ਜਾ ਰਹੀ ਸਾਜ਼ਿਸ਼ ਬੇਨਕਾਬ ਹੋਣ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਸਾਜ਼ਿਸ਼ ਵਿਚ ਕਾਂਗਰਸ ਦੀ ਆਲਾ ਹਾਈ ਕਮਾਂਡ ਸ਼ਾਮਲ ਹੈ।

ਸ੍ਰੀ ਸਿਰਸਾ ਨੇ ਮੰਗ ਕੀਤੀ ਕਿ ਕਾਂਗਰਸ ਪਾਰਟੀ ਤੇ ਖਾਸ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਦੇ ਨਾਂ ‘ਤੇ ਸਿੱਖਾਂ ਵਿਰੁੱਧ ਇਸ ਸਾਜ਼ਿਸ਼ ਲਈ ਤੁਰੰਤ ਮੁਆਫੀ ਮੰਗਣ ਤੇ ਸਿੱਖ ਕੌਮ ਨੂੰ ਇਹ ਵੀ ਦੱਸਣ ਕਿ ਇਹ ਸਾਜ਼ਿਸ਼ ਕਿਉਂ ਰਚੀ ਗਈ ਸੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION