37.8 C
Delhi
Friday, April 19, 2024
spot_img
spot_img

ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ 31 ਤੱਕ ਬਣਾਏ ਜਾ ਰਹੇ ਨੇ ਵਿਲੱਖਣ ਸ਼ਨਾਖਤੀ ਕਾਰਡ: ਅਰੁਣਾ ਚੌਧਰੀ

ਹੁਸ਼ਿਆਰਪੁਰ, 9 ਦਸੰਬਰ, 2019:
ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵਿਲੱਖਣ ਸ਼ਨਾਖਤੀ ਕਾਰਡ (ਯੂਨੀਕ ਡਿਸਏਬਿਲਟੀ ਆਈ.ਡੀ.) ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ 31 ਦਸੰਬਰ ਤੱਕ ਚੱਲੇਗੀ।

ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਲਕਾ ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਹਲਕਾ ਵਿਧਾਇਕ ਗੜ੍ਹਸ਼ੰਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ ਸ਼੍ਰੀ ਗੌਰਵ ਗਰਗ ਮੌਜੂਦ ਸਨ।

ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਥੇ ਸਰਕਾਰੀ ਨੌਕਰੀਆਂ ਵਿੱਚ ਤਰੱਕੀ ਲਈ ਰਾਂਖਵਾਕਰਨ 3 ਫੀਸਦੀ ਤੋਂ ਵਧਾ ਕੇ 4 ਫੀਸਦੀ ਕੀਤਾ ਗਿਆ ਹੈ|

ਉਥੇ ਵਿਲੱਖਣ ਸ਼ਨਾਖਤੀ ਕਾਰਡ ਬਣਵਾ ਕੇ ਦਿਵਿਆਂਗ ਵਿਅਕਤੀਆਂ ਦਾ ਡਾਟਾ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਵਰਗ ਲਈ ਹੋਰ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਜਾ ਸਕਣ। ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਹੋਰ ਗੰਭੀਰਤਾ ਨਾਲ ਬਣਾਏ ਜਾਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ।

ਉਨ੍ਹਾਂ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ, ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਥੇ ਓਵਰ ਲੋਡਿਡ ਟਿੱਪਰਾਂ ਦੇ ਚਲਾਨ ਕੀਤੇ ਜਾਣ, ਉਥੇ ਸੜਕਾਂ ‘ਤੇ ਚਿੱਟੀ ਪੱਟੀ ਲਗਾਉਣ ਤੋਂ ਇਲਾਵਾ ਵਾਹਨਾਂ ‘ਤੇ ਰਿਫਲੈਕਟਰ ਯਕੀਨੀ ਬਣਾਏ ਜਾਣ, ਤਾਂ ਜੋ ਧੁੰਦ ਅਤੇ ਰਾਤ ਸਮੇਂ ਹਾਦਸਿਆਂ ਤੋਂ ਬਚਾਅ ਹੋ ਸਕੇ।

ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਵਿੱਢੇ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੰਮ ਦੀ ਗੁਣਵੱਤਾ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਨਿਰਮਾਣ ਕਾਰਜਾਂ ਵਿਚ ਕੁਆਲਿਟੀ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਜਿਥੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਚਲਾਉਣ ‘ਤੇ ਖੁਸ਼ੀ ਪ੍ਰਗਟਾਈ, ਉਥੇ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਵੀ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚੋਂ ਕਰਵਾ ਸਕਦੇ ਹਨ।

ਸ੍ਰੀਮਤੀ ਅਰੁਣਾ ਚੌਧਰੀ ਨੇ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਹੇਠਲੇ ਪੱਧਰ ਤੱਕ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਕਿਸੇ ਸਰਕਾਰੀ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ।

ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਲੋਕ ਭਲਾਈ ਸਕੀਮਾਂ ਨੂੰ ਪਹੁੰਚਾਉਣ ਲਈ ਅਧਿਕਾਰੀਆਂ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦਾ ਮਕਸਦ ਜਿੱਥੇ ਵਿਭਾਗਾਂ ਅਤੇ ਕਮੇਟੀ ਮੈਂਬਰਾਂ ਵਿਚ ਆਪਸੀ ਤਾਲਮੇਲ ਪੈਦਾ ਕਰਨਾ ਹੈ, ਉਥੇ ਜਨਤਾ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਾ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਭਰੋਸਾ ਦੁਆਇਆ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਓਵਰ ਲੋਡਿਡ ਟਿੱਪਰਾਂ ਦੇ ਚਲਾਨ ਕੱਟਣ ਲਈ ਸਕੱਤਰ ਰਿਜੀਨਲ ਟਰਾਂਸਪੋਰਟ ਅਥਾਰਟੀ ਨੂੰ ਹਦਾਇਤ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਬੀਰ ਰਾਜ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ, ਐਸ.ਡੀ.ਐਮ ਗੜ੍ਹਸ਼ੰਕਰ ਸ਼੍ਰੀ ਹਰਬੰਸ ਸਿੰਘ, ਐਸ.ਡੀ.ਐਮ. ਦਸੂਹਾ ਸ਼੍ਰੀਮਤੀ ਜੋਤੀ ਬਾਲਾ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਸ਼ੋਕ ਕੁਮਾਰ, ਜ਼ਿਲ੍ਹਾ ਪ੍ਰਧਾਨ ਕਾਂਗਰਸ ਡਾ. ਕੁਲਦੀਪ ਨੰਦਾ, ਸਕੱਤਰ ਰਿਜੀਨਲ ਟਰਾਂਸਪੋਰਟ ਅਥਾਰਟੀ ਸ੍ਰੀ ਕਰਨ ਸਿੰਘ ਤੋਂ ਇਲਾਵਾ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਅਤੇ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION