36.1 C
Delhi
Friday, March 29, 2024
spot_img
spot_img

ਦਿੱਲੀ ਕਮੇਟੀ ਦੇ ਯਤਨਾਂ ਸਦਕਾ ਮਿਲੀ ਦੀਪ ਸਿੱਧੂ ਨੂੰ ਜ਼ਮਾਨਤ, ਗੁਰਦੀਪ ਸਿੰਘ ਮੁੰਡੀ ਕੇਸ ਦੀ ਸੁਣਵਾਈ 27 ਨੂੰ: ਸਿਰਸਾ

ਯੈੱਸ ਪੰਜਾਬ
ਨਵੀਂ ਦਿੱਲੀ, 26 ਅਪ੍ਰੈਲ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦੀਪ ਸਿੱਧੂ ਨੁੰ ਦੂਜੇ ਕੇਸ ਵਿਚ ਅੱਜ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਜਿਸ ਮਗਰੋਂ ਉਸਦੀ ਰਿਹਾਈ ਦਾ ਰਾਹ ਸਾਫ ਹੋ ਗਿਆ ਹੈ।

ਉਹਨਾਂ ਦੱਸਿਆ ਕਿ ਐਫ ਆਈ ਆਰ ਨੰਬਰ 98/2021 ਜੋ ਕਿ ਪੁਲਿਸ ਥਾਣਾ ਕੋਤਵਾਲੀ ਨੇ ਦਰਜ ਕੀਤੀ ਸੀ ਵਿਚ ਅੱਜ ਤੀਸ ਹਜ਼ਾਰੀ ਕੋਰਟ ਨੇ ਉਸਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਦੀਪ ਸਿੱਧੂ ਤੋਂ ਪੁਲਿਸ 14 ਦਿਨਾਂ ਤੱਕ ਪੁੱਛ ਗਿੱਛ ਕਰ ਚੁੱਕੀ ਹੈ ਤੇ ਉਹ 70 ਦਿਨਾਂ ਤੋਂ ਜੇਲ ਵਿਚ ਹੈ, ਇਸ ਲਈ ਉਸਦੀ ਆਜ਼ਾਦੀ ‘ਤੇ ਬੰਦਸ਼ ਨਹੀਂ ਲਗਾਈ ਜਾ ਸਕਦੀ।

ਸ੍ਰੀ ਸਿਰਸਾ ਨੇ ਉਸਦੀ ਰਿਹਾਈ ਵਿਚ ਅਹਿਮ ਰੋਲ ਨਿਭਾਉਣ ‘ਤੇ ਐਡਵੋਕੇਟ ਅਭਿਸ਼ੇਕ ਗੁਪਤਾ, ਐਚ ਐਸ ਖੋਸਾ, ਮਨਦੀਪ ਸਿੱਧੂ ਤੇ ਦਿੱਲੀ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਜਸਦੀਪ ਸਿੰਘ ਢਿੱਲੋਂ ਤੇ ਜਸਪ੍ਰੀਤ ਸਿੰਘ ਰਾਏ ਦਾ ਧੰਨਵਾਦ ਕੀਤਾ ਜਿਹਨਾਂ ਨੇ ਨਿਰੰਤਰ ਯਤਨਾਂ ਨਾਲ ਤੇ ਉਹਨਾਂ ਦੀਆਂ ਦਲੀਲਾਂ ਨਾਂਲ ਸਹਿਮਤ ਹੋ ਕੇ ਅਦਾਲਤ ਨੇ ਦੀਪ ਸਿੱਧੂ ਦੀ ਜ਼ਮਾਨਤ ਮਨਜ਼ੂਰ ਕੀਤੀ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਮੇਟੀ ਵੱਲੋਂ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਨੁੰ ਗੈਰ ਕਾਨੁੰਨੀ ਹਿਰਾਸਤ ਵਿਚ ਰੱਖ ਕੇ ਉਸ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਦਿੱਲੀ ਪੁਲਿਸ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਾਏ ਗਏ ਕੇਸ ਦੀ ਸੁਣਵਾਈ ਕੱਲ 27 ਅਪ੍ਰੈਲ ਨੂੰ ਹੋ ਰਹੀ ਹੈ।

ਉਹਨਾਂ ਕਿਹਾ ਕਿ ਸਾਨੂੰ ਪੂਰੀ ਆਸ ਹੈ ਕਿ ਹਾਈ ਕੋਰਟ ਵੱਲੋਂ ਪੰਜਾਬ ਪੁਲਿਸ ਨੁੰ ਦਿੱਲੀ ਪੁਲਿਸ ਦੀ ਉਸ ਟੀਮ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਦਿੱਤੀ ਜਾਵੇਗੀ ਜਿਸਨੇ ਗੁਰਦੀਪ ਨਾਲ ਮਾੜਾ ਸਲੂਕ ਕੀਤਾ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਇਹਨਾਂ ਦੋਸ਼ੀ ਪੁਲਿਸ ਵਾਲਿਆਂ ਨੁੰ ਜੇਲ ਭੇਜਿਆ ਜਾਣਾ ਯਕੀਨੀ ਬਣਾਏਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION