35.1 C
Delhi
Thursday, April 25, 2024
spot_img
spot_img

ਦਿੱਲੀ ਕਮੇਟੀ ਦੇ ਯਤਨਾਂ ਸਦਕਾ ਲਾਲ ਕਿਲ੍ਹਾ ਮਾਮਲੇ ਵਿਚ ਇਕਬਾਲ ਸਿੰਘ ਨੂੰ ਜ਼ਮਾਨਤ ਮਿਲੀ, ਬਾਕੀ ਰਹਿੰਦੇ ਨੌਜਵਾਨ ਵੀ ਜਲਦ ਬਾਹਰ ਹੋਣਗੇ: ਸਿਰਸਾ, ਕਾਲਕਾ

ਯੈੱਸ ਪੰਜਾਬ
ਨਵੀਂ ਦਿੱਲੀ, 23 ਅਪ੍ਰੈਲ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਯਤਨਾਂ ਦੀ ਬਦੌਦਲ ਲਾਲ ਕਿਲ੍ਹੇ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਜਰਨੈਲ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ 26 ਜਨਵਰੀ ਦੀ ਘਟਨਾ ਦੇ ਮਾਮਲੇ ਿਵਚ ਦਰਜ ਕੀਤੀ ਗਈ ਐਫ ਆਰ ਆਈ ਨੰਬਰ 96/2021 ਤਹਿਤ ਇਕਬਾਲ ਸਿੰਘ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਸੀ।ਉਹ ਮੂਲ ਰੂਪ ਵਿਚ ਲੁਧਿਆਣਾ ਦੇ ਰਹਿਣ ਵਾਲੇ ਹਨ।

ਦੋਹਾਂ ਆਗੂਆਂ ਨੇ ਦੱਸਿਆ ਕਮੇਟੀ ਵੱਲੋਂ ਹੋਰਨਾਂ ਨੌਜਵਾਨਾਂ ਤੇ ਕਿਸਾਨਾਂ ਵਾਂਗ ਹੀ ਇਹਨਾਂ ਦੇ ਕੇਸ ਦੀ ਵੀ ਨਿਰੰਤਰ ਪੈਰਵਈ ਕੀਤੀ ਜਾ ਰਹੀ ਸੀ। ਉਹਨਾਂ ਦੱਸਿਆ ਕਿ ਅਦਾਲਤ ਵਿਚ ਦਿੱਲੀ ਕਮੇਟੀ ਦੀ ਲੀਗਲ ਟੀਮ ਦੇ ਮੁਖੀ ਜਗਦੀਪ ਸਿੰਘ ਕਾਹਲੋਂ, ਵਰਿੰਦਰ ਸੰਧੂ, ਜਸਪ੍ਰੀਤ ਸਿੰਘ ਰਾਏ ਤੇ ਜਸਦੀਪ ਸਿੰਘ ਢਿੱਲੋਂ ਵੱਲੋਂ ਨਿਰੰਤਰ ਯਤਨ ਕੀਤੇ ਗਏ। ਉਹਨਾਂ ਦੱਸਿਆ ਕਿ ਅਦਾਲਤ ਨੇ ਉਹਨਾਂ ਦੀ ਜ਼ਮਾਨਤ ਮਨਜ਼ੂਰ ਲਈ ਤੇ ਉਹ ਹੁਣ ਕੱਲ੍ਹ ਜੇਲ੍ਹ ਵਿਚੋਂ ਰਿਹਾਅ ਹੋ ਜਾਣਗੇ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਦੱਸਿਆ ਕਿ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਕੱਲ੍ਹ ਅਦਾਲਤ ਵਿਚ ਸੁਣਵਾਈ ਹੋਵੇਗੀ। ਉਹਨਾਂ ਦੱਸਿਆ ਕਿ ਜਿਹੜੇ ਬਾਕੀ ਕੁਝ ਨੌਜਵਾਨਾ ਜੇਲ੍ਹਾਂ ਵਿਚ ਬੰਦ ਹਨ, ਉਹਨਾਂ ਦੀ ਰਿਹਾਈ ਵੀ ਜਲਦੀ ਹੀ ਹੋ ਜਾਵੇਗੀ ਤੇ ਕਮੇਟੀ ਦੀ ਲੀਗਲ ਟੀਮ ਇਸ ਵਾਸਤੇ ਪੂਰੀ ਮਿਹਨਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਲੀਗਲ ਟੀਮ ਨੇ ਅਦਾਲਤਾਂ ਵਿਚ ਸਿੱਧ ਕਰ ਦਿੱਤਾ ਹੈ ਕਿ ਇਹ ਸਾਰੇ ਨੌਜਵਾਨਾਂ ਤੇ ਕਿਸਾਨ ਜੋ 26 ਜਨਵਰੀ ਦੀ ਕਿਸਾਨ ਪਰੇਡ ਸਮੇਂ ਤੇ ਇਸ ਤੋਂ ਬਾਅਦ ਫੜੇ ਗਏ ਹਨ, ਉਹ ਸਾਰੇ ਗਲਤ ਗ੍ਰਿਫਤਾਰ ਕੀਤੇ ਗਏ ਸਨ ਤੇ ਇਹਨਾਂ ਖਿਲਾਫ ਗਲਤ ਕੇਸ ਦਰਜ ਕੀਤੇ ਗਏ ਸਨ। ਉਹਨਾਂ ਕਿਹਾ ਕਿ ਇਹਨਾਂ ਸਾਰਿਆਂ ਦੇ ਬਾਇੱਜ਼ਤ ਬਾਰੀ ਹੋਣ ਤੱਕ ਕਮੇਟੀ ਇਹਨਾਂ ਦੇ ਕੇਸ ਲੜਦੀ ਰਹੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION