30.1 C
Delhi
Friday, April 26, 2024
spot_img
spot_img

ਦਿੱਲੀ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਯੈੱਸ ਪੰਜਾਬ
ਨਵੀਂ ਦਿੱਲੀ, 20 ਜਨਵਰੀ, 2021:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਏ ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ 354ਵਾਂ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਸਾਰੇ ਗੁਰੂਘਰਾਂ ਵਿਚ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬਾਨ ਦੇ ਭੋਗ ਪਾਏ ਤੇ ਗੁਰਮਤਿ ਸਮਾਗਮ ਕਰਵਾਏ ਗਏ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿਚ ਕੀਤਾ ਗਿਆ।

ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁੁਰੂ ਗੋਬਿੰਦ ਸਿੰਘ ਸਾਹਿਬ ਨੇ ਖਾਲਸਾ ਦੀ ਸਾਜਣਾ ਕਰ ਕੇ ਦੁਨੀਆਂ ਨੂੰ ਨਿਮਰਤਾ, ਹਲੀਮੀ ਤੇ ਬਹਾਦਰੀ ਨਾਲ ਭਰਪੂਰ ਅਜਿਹੀ ਕੌਮ ਬਖਸ਼ੀ ਹੈ ਜਿਸ ਵੱਲੋਂ ਕੀਤੀ ਜਾ ਰਹੀ ਮਨੁੱਖਤਾ ਦੀ ਸੇਵਾ ਦੀ ਅੱਜ ਸਾਰੀ ਦੁਨੀਆਂ ਵਿਚ ਵਡਿਆਈ ਹੋ ਰਹੀ ਹੈ । ਉਹਨਾਂ ਕਿਹਾ ਕਿ ਅੱਜ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸਾਰੀ ਦੁਨੀਆਂ ਵਿਚ ਮਨਾਇਆ ਜਾ ਰਿਹਾ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਖਾਲਸਾ ਰੂਪ ਤੇ ਸਰੂਪ ਬਖਸ਼ ਕੇ ਸਾਡੀ ’ਤੇ ਬਹੁਤ ਵੱਡੀ ਕਿਰਪਾ ਕੀਤੀ ਹੈ ਤੇ ਅਸੀਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਹਾਂ ਕਿ ਗੁਰਸਿੱਖ ਘਰ ਵਿਚ ਸਿੱਖੀ ਸਰੂਪ ਵਿਚ ਜਨਮ ਲਿਆ ਹੈ। ਉਹਨਾਂ ਕਿਹਾ ਕਿ ਅੱਜ ਸਾਰੀ ਦੁਨੀਆਂ ਵਿਚ ਸਿੱਖਾਂ ਨੁੰ ਬਹੁਤ ਸਤਿਕਾਰ ਨਾਲ ਵੇਖਿਆ ਜਾਂਦਾ ਹੈ ਤੇ ਅੱਜ ਖਾਲਸਾ ਸਤਿਕਾਰ ਤੇ ਚੜਦੀਕਲਾ ਦਾ ਪ੍ਰਤੀਕ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਦੇਸ਼ ਤੇ ਦੁਨੀਆਂ ਵਿਚ ਅਜਿਹੀ ਕੋਈ ਮਿਸਾਲ ਨਹੀਂ ਹੈ ਤੇ ਨਾ ਹੀ ਮਿਲੇਗੀ ਜਦੋਂ 9 ਸਾਲਾ ਦਾ ਪੁੱਤਰ ਆਪਣੇ ਪਿਤਾ ਨੂੰ ਆਖੇ ਕਿ ਉਹ ਮਨੁੱਖਤਾ ਵਾਸਤੇ ਆਪਣੀ ਸ਼ਹਾਦਤ ਦੇਵੇ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਚਾਰ ਸਾਹਿਬਜ਼ਾਦਿਆਂ ਸਮੇਤ ਸਾਰਾ ਪਰਿਵਾਰ ਮਨੁੱਖਤਾ ਲਈ ਵਾਰ ਦਿੱਤਾ।

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਸੰਗਤ ਦੇ ਸਹਿਯੋਗ ਬਦੌਲਤ ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਘਰ ਦੀਆਂ ਸੇਵਾਵਾ ’ਚ ਵੱਡੇ ਉਪਰਾਲੇ ਕੀਤੇ ਹਨ ਜਿਹਨਾਂ ਵਿਚ ਗੁਰਦੁਆਰਾ ਬੰਗਲਾ ਸਾਹਿਬ ਦੇ ਲੰਗਰ ਹਾਲ ਦਾ ਨਵੀਨੀਕਰਨ ਮੁਕੰਮਲ ਹੋ ਰਿਹਾ ਹੈ ਤੇ ਅਗਲੇ 7 ਦਿਨਾਂ ਵਿਚ ਇਹ ਲੰਗਰ ਹਾਲ ਮੁੜ ਸ਼ੁਰੂ ਹੋ ਜਾਵੇਗਾ ਤੇ ਇਹ ਦੇੇਸ਼ ਦਾ ਪਹਿਲਾ ਅਜਿਹਾ ਲੰਗਰ ਹਾਲ ਹੈ ਜਿਥੇ ਪੂਰਨ ਮਕੈਨਿਕਲ ਤਰੀਕੇ ਨਾਲ ਲੰਗਰ ਤਿਆਰ ਹੋਵੇਗਾ।

ਉਹਨਾਂ ਕਿਹਾ ਕਿ ਪਹਿਲਾਂ ਜਿਹੜਾ ਇਕ ਘੰਟੇ ਵਿਚ ਬਣਦਾ ਸੀ, ਉਸ ਨਾਲੋਂ ਚਾਰ ਗੁਣਾ ਲੰਗਰ ਬਣ ਕੇ ਤਿਆਰ ਹੋ ਜਾਵੇਗਾ।

ਇਸੇ ਤਰੀਕੇ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੁੰ ਵੇਖਦਿਆਂ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਚਲ ਰਿਹਾ ਹੈ। ਇਸ ਅਸਥਾਨ ’ਤੇ ਵੀ ਲੰਗਰ ਹਾਲ ਦੁੱਗਣੀ ਸਮਰਥਾ ਦਾ ਬਣਾਇਆ ਜਾ ਰਿਹਾ ਹੈ ਜੋ ਇਕ ਮਹੀਨੇ ਵਿਚ ਸ਼ੁਰੂ ਹੋ ਜਾਵੇਗਾ।

ਸਮਾਗਮ ਵਿਚ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਸਾਨੂੰ ਨਾ ਸਿਰਫ ਖਾਲਸਾ ਸਰੂਪ ਦਿੱਤਾ ਬਲਕਿ ਸਾਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਜਿਹਨਾਂ ਤੋਂ ਸੇਧ ਲੈ ਕੇ ਅੱਜ ਸਾਰੀ ਦੁਨੀਆਂ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖਾਂ ਨੂੰ ਸਿੰਘ ਬਣਾਇਆ ਤੇ ਜ਼ਬਰ ਤੇ ਜ਼ੁਲਮ ਖਿਲਾਫ ਲੜਨਾ ਸਿਖਾਇਆ।

ਪ੍ਰੋਗਰਾਮ ਵਿਚ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ, ਪਰਮਜੀਤ ਸਿੰਘ ਚੰਢੋਕ, ਓਂਕਾਰ ਸਿੰਘ ਰਾਜਾ ਸਮੇਤ ਹੋਰਨਾਂ ਮੈਂਬਰ ਸਾਹਿਬਾਨ ਅਤੇ ਅਹੁਦੇਦਾਰ ਮੌਜੁਦ ਰਹੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION