23.1 C
Delhi
Friday, March 29, 2024
spot_img
spot_img

ਦਿੱਲੀ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 29 ਦਸੰਬਰ, 2019:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।

ਇਹ ਨਗਰ ਕੀਰਤਨ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਤਾਲ ਕਟੋਰਾ ਰੋਡ, ਸ਼ੰਕਰ ਰੋਡ, ਪਟੇਲ ਨਗਰ, ਮੋਤੀ ਨਗਰ, ਰਮੇਸ਼ ਨਗਰ, ਰਾਜੋਰੀ ਗਾਰਡਨ, ਟੈਗੋਰ ਗਾਰਡਨ, ਸੁਭਾਸ਼ ਨਗਰ ਮੋੜ, ਤਿਲਕ ਨਗਰ ਹੁੰਦਾ ਹੋਇਆ ਗੁਰਦੁਆਰਾ ਏ ਬਲਾਕ ਫਤਿਹ ਨਗਰ ਵਿਖੇ ਸਮਾਪਤ ਹੋਇਆ।

ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਕੀਤੀ ਅਤੇ ਝਾੜੂ ਜੱਥੇ ਨਾਲ ਮਿਲਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਅਗਵਾਈ ਹੇਠ ਨਿਕਲ ਰਹੇ ਨਗਰ ਕੀਰਤਨ ਦੇ ਰਾਹ ਨੂੰ ਸਾਫ ਕਰਨ ਦੀ ਸੇਵਾ ਵੀ ਕੀਤੀ।

ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਤੇ ਅਤਿ ਸੁੰਦਰ ਪਾਲਕੀ ਵਿਚ ਸ੍ਰੀ ਗੁਰੂ ਗੰ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਸੀ। ਇਸ ਮੌਕੇ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਹੋਰ ਅਹੁਦੇਦਾਰ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਏ ਤੇ ਸੰਗਤ ਵੱਲੋਂ ਥਾਂ ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਇਹਨਾਂ ਅਹੁਦੇਦਾਰਾਂ ਨੂੰ ਸਨਮਾਨਤ ਕੀਤਾ ਗਿਆ।

ਨਗਰ ਕੀਰਤਨ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ, ਚਾਰੋ ਸਾਹਿਬ॥ਾਦਿਆਂ ਤੇ ਮਾਤਾ ਗੁਜਰੀ ਦੇ ਜੀਵਨ ਬਾਰੇ ਤੇ ਉਹਨਾਂ ਦੇ ਸੰਦੇਸ਼ ਤੇ ਉਪਦੇਸ਼ਾਂ ਦੇ ਨਾਲ ਨਾਲ ਸਿੱਖੀ ਅਤੇ ਸਿੱਖ ਇਤਿਹਾਸ ਦੀ ਜਾਣਕਾਰੀ ਬਾਰੇ ਤਖਤੀਆਂ ਚੁੱਕੀਆਂ ਹੋਈਆਂ ਸਨ ਜਿਹਨਾਂ ਰਾਹੀਂ ਸੰਗਤ ਨੂੰ ਸੰਦੇਸ਼ ਦੇਣ ਦਾ ਯਤਨ ਕੀਤਾ ਗਿਆ।

ਨਗਰ ਕੀਰਤਨ ਵਿਚ ਨਿਹੰਗ ਸਿੰਘਾਂ ਦੇ ਜੱਥਿਆਂ ਤੋਂ ਇਲਾਵਾ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਵੱਖ ਵੱਖ ਬ੍ਰਾਂਚਾਂ ਤੋਂ ਵਿਦਿਆਰਥੀ ਆਪਣੇ ਬੈਂਡ ਤੇ ਹੋਰ ਦਸਤੇ ਨਾਲ ਸ਼ਾਮਲ ਹੋਏ। ਸਾਰੇ ਰਸਤੇ ਵਿਚ ਸੰਗਤ ਨੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਛੱਡੇ ਅਤੇ ਗੁਰ ਮਰਿਆਦਾ ਅਨੁਸਾਰ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਪੱਛਮੀ ਦਿੱਲੀ ਵਿਚ ਵੀ ਸੰਗਤ ਵੱਲੋਂ ਨਗਰ ਕੀਰਤਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਵੱਲੋਂ ਸਕੂਲਾਂ ਦੇ ਬੱਚਿਆਂ ਲਈ ਖਾਸ ਪ੍ਰਬੰਧ ਕੀਤੇ ਸਨ ਤਾਕਿ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਬੱਚਿਆਂ ਨੂੰ ਵੱਖਰੀ ਵੱਖਰੀ ਟੀਮਾਂ ਬਣਾ ਕੇ ਅੱਡ ਅੱਡ ਥਾਵਾਂ ਤੋਂ ਨਗਰ ਕੀਰਤਨ ਨਾਲ ਚਲਾਇਆ ਗਿਆ।

ਭਾਈ ਘਨੱਈਆ ਜੀ ਬ੍ਰਿਗੇਡ ਬਣਾ ਕੇ ਨਗਰ ਕੀਰਤਨ ਵਿਚ ਸ਼ਾਮਲ ਕੀਤੀ ਜੋ ਕਿ ਸਾਰੇ ਰਸਤੇ ਸੰਗਤਾਂ ਨੂੰ ਪਾਣੀ ਪਿਆਉਣ ਦੇ ਨਾਲ ਨਾਲ ਭਾਈ ਘਨੱਈਆ ਜੀ ਦੇ ਮਾਨਵਤਾ ਦੀ ਸੇਵਾ ਦੇ ਸੰਦੇਸ਼ ਨੂੰ ਦਰਸਾ ਰਹੇ ਸਨ। ਮਾਂ ਬੋਲੀ ਪੰਜਾਬੀ ਨੂੰ ਘਰਾਂ ਵਿਚ ਬੋਲਣ ਦੀ ਪ੍ਰੇਰਣਾ ਵੀ ਨਗਰ ਕੀਰਤਨ ਵਿਚ ਦਿੱਤੀ ਗਈ।ਸਿੱਖ ਦੀ ਪਹਿਚਾਣ ਤੇ ਗੁਰੂ ਸਾਹਿਬ ਵੱਲੋਂ ਦਿਤੇ ਗਏ ਪੰਜ ਕਕਾਰਾਂ ਨੂੰ ਦਰਸਾਉਂਦੀ ਇਕ ਅਦਭੁੱਤ ਝਾਂਕੀ ਵੀ ਸੰਗਤਾਂ ਦੇ ਖਿੱਚ ਦਾ ਕੇਂਦਰ ਬਣੀ।

ਇਸ ਮੋਕੇ ‘ਤੇ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਸਕੱਤਰ ਹਰਵਿੰਦਰ ਸਿੰਘ ਕੇਪੀ, ਮੈਂਬਰ ਪਰਮਜੀਤ ਸਿੰਘ ਚੰਢੋਕ, ਜਤਿੰਦਰਪਾਲ ਸਿੰਘ ਗੋਲਡੀ, ਵਿਕਰਮ ਸਿੰਘ, ਉਂਕਾਰ ਸਿੰਘ ਰਾਜਾ, ਕੁਲਦੀਪ ਸਿੰਘ ਸਾਹਲੀ, ਭੁਪਿੰਦਰ ਸਿੰਘ ਭੁੱਲਰ, ਅਮਰਜੀਤ ਸਿੰਘ ਪਿੰਕੀ, ਜਗਦੀਪ ਸਿੰਘ ਕਾਹਲੋ, ਹਰਜੀਤ ਸਿੰਘ ਪੱਪਾ, ਹਰਮਨਜੀਤ ਸਿੰਘ, ਗੁਰਮੀਤ ਸਿੰਘ ਸ਼ੰਟੀ, ਪਰਮਜੀਤ ਸਿੰਘ ਰਾਣਾ ਸਮੇਤ ਹੋਰ ਅਹੁਦੇਦਾਰ ਸਾਹਿਬਾਨਾਂ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION