31.7 C
Delhi
Wednesday, May 22, 2024
spot_img
spot_img

ਦਿੱਲੀ ਗੁਰਦੁਆਰਾ ਕਮੇਟੀ ਨੇ ਮਾਝੇ ਵਿਚ ਧਰਮ ਪ੍ਰਚਾਰ ਦੀ ਕਮਾਂਡ ਮਨਜੀਤ ਸਿੰਘ ਭੋਮਾ ਨੂੰ ਸੌਂਪੀ

ਯੈੱਸ ਪੰਜਾਬ
ਨਵੀਂ ਦਿੱਲੀ, 26 ਜੁਲਾਈ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਨ ਲਈ ਸੀਨੀਅਰ ਆਗੂ ਸਰਦਾਰ ਮਨਜੀਤ ਸਿੰਘ ਭੋਮਾ ਨੂੰ ਮਾਝਾ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ ਹੈ ਜੋ ਮਾਝੇ ਵਿਚ ਜ਼ਿਲਿਆਂ ਦੇ ਇੰਚਾਰਜ ਨਿਯੁਕਤ ਕਰ ਕੇ ਧਰਮ ਪ੍ਰਚਾਰ ਦੀ ਲਹਿਰ ਵਿੱਢਣਗੇ।

ਉਹਨਾਂ ਦੱਸਿਆ ਕਿ ਅੰਮਿ੍ਰਤਸਰ ਵਿਚ ਦਿੱਲੀ ਕਮੇਟੀ ਵੱਲੋਂ 3 ਅਗਸਤ ਨੁੰ ਦਫਤਰ ਖੋਲਿਆ ਜਾਵੇਗਾ ਤੇ ਸਰਦਾਰ ਮਨਜੀਤ ਸਿੰਘ ਭੋਮਾ ਦਫਤਰ ਦੇ ਵੀ ਇੰਚਾਰਜ ਹੋਣਗੇ।

ਉਹਨਾਂ ਕਿਹਾ ਕਿ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਵਿੱਢਣ ਦੀ ਬਹੁਤ ਸਖ਼ਤ ਜ਼ਰੂਰਤ ਸੀ ਕਿਉਕਿ ਇਸ ਲਹਿਰ ਦੀ ਅਣਹੋਂਦ ਵਿਚ ਸਿੱਖ ਧਰਮ ਦੇ ਮੈਂਬਰ ਬਹੁਤ ਤੇਜ਼ ਰਫਤਾਰ ਨਾਲ ਵੱਡੀ ਗਿਣਤੀ ਵਿਚ ਇਸਾਈ ਧਰਮ ਅਪਣਾ ਰਹੇ ਹਨ।

ਉਹਨਾਂ ਕਿਹਾ ਕਿ ਇਸ ਰੁਝਾਨ ਨੂੰ ਠਲ ਪਾਉਣ ਤੇ ਇਸਾਈ ਧਰਮ ਵਿਚ ਗਏ ਲੋਕਾਂ ਨੂੰ ਵਾਪਸ ਸਿੱਖੀ ਨਾਲ ਜੋੜਨ, ਉਹਨਾਂ ਨੂੰ ਅੰਮਿ੍ਰਤ ਛਕਾਉਣ, ਗੁਰੂ ਘਰਾਂ ਤੇ ਗੁਰਬਾਣੀ ਨਾਲ ਜੋੜਨ ਵਾਸਤੇ ਇਹ ਧਰਮ ਪ੍ਰਚਾਰ ਲਹਿਰ ਅਤਿ ਲੋੜੀਂਦੀ ਹੈ।

ਉਹਨਾਂ ਕਿਹਾ ਕਿ ਸਰਦਾਰ ਮਨਜੀਤ ਸਿੰਘ ਭੋਮਾ ਨੇ ਜੀਵਨ ਵਿਚ ਸਿੱਖੀ ਲਈ ਘਾਲਣਾ ਘਾਲੀ ਹੈ ਤੇ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਭਾਈ ਅਮਰੀਕ ਸਿੰਘ ਸਮੇਤ ਪ੍ਰਮੁੱਖ ਸਿੱਖ ਸ਼ਖਸੀਅਤਾਂ ਨਾਲ ਕੰਮ ਕਰ ਚੁੱਕੇ ਹਨ। ਉਹਨਾਂ ਆਸ ਪ੍ਰਗਟ ਕੀਤੀ ਕਿ ਸਰਦਾਰ ਭੋਮਾ ਪੰਜਾਬ ਦੇ ਮਾਝਾ ਇਲਾਕੇ ਵਿਚ ਵੱਡੇ ਪੱਧਰ ’ਤੇ ਕਮਾਂਡ ਸੰਭਾਲ ਕੇ ਸਿੱਖ ਧਰਮ ਦਾ ਪ੍ਰਚਾਰ ਕਰਨਗੇ।

ਇਸ ਮੌਕੇ ਸਰਦਾਰ ਮਨਜੀਤ ਸਿੰਘ ਭੋਮਾ ਨੇ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਸਮੇਤ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਤੇ ਭਰੋਸਾ ਦੁਆਇਆ ਕਿ ਉਹ ਪਠਾਨਕੋਟ ਤੋਂ ਪੱਟੀ ਤੱਕ ਸਾਰੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ ਤੇ ਸਤਿਕਾਰ ਕਮੇਟੀਆਂ ਸਮੇਤ ਹੋਰ ਪੰਥਕ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰ ਕਰ ਕੇ ਮਾਝੇ ਵਿਚ ਸਿੱਖੀ ਦੇ ਪ੍ਰਚਾਰ ਵਿਚ ਆਈ ਖੜੋਤ ਨੁੰ ਤੋੜ ਕੇ ਪੰਜਾਬ ਵਿਚ ਸਿੱਖੀ ਦੀ ਲਹਿਰ ਪ੍ਰਚੰਡ ਕਰਾਂਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION