37.8 C
Delhi
Friday, April 19, 2024
spot_img
spot_img

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਆਯੋਜਿਤ

ਨਵੀਂ ਦਿੱਲੀ, 2 ਜਨਵਰੀ, 2020:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦਸਮ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਸਮਾਗਮ ਆਯੋਜਿਤ ਕੀਤੇ ਗਏ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਹਿਬ ਏ ਕਮਾਲ ਨੇ ਸਰਬੰਸ ਵਾਰ ਕੇ ਸਾਨੂੰ ਸਿੱਖੀ ਬਖਸ਼ੀ ਹੈ ਤੇ ਸਿੱਖੀ ‘ਤੇ ਕਾਇਮ ਰਹਿਣਾ ਸਾਡਾ ਮੁਢਲਾ ਫਰਜ਼ ਹੈ।

ਉਹਨਾਂ ਕਿਹਾ ਕਿ ਦੁਨੀਆਂ ਵਿਚ ਅਜਿਹੀ ਕੋਈ ਹੋਰ ਮਿਸਾਲ ਨਹੀਂ ਮਿਲਦੀ ਜਦੋਂ ਇਕ ਪਿਤਾ ਆਪਣੀ ਕੌਮ ਤੇ ਆਪਣੇ ਦੇਸ਼ ਦੀ ਖਾਤਰ ਆਪਣਾ ਸਰਬੰਸ ਵਾਰ ਦਿੰਦਾ ਹੈ। ਉਹਨਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਵੀ ਦੁਨੀਆਂ ਵਿਚ ਕੋਈ ਮਿਸਾਲ ਨਹੀਂ ਮਿਲਦੀ।

ਉਹਨਾਂ ਕਿਹਾ ਕਿ ਅਜੋਕੇ ਹਾਲਾਤ ਵਿਚ ਇਹ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਗੁਰੂ ਸਾਹਿਬ ਵੱਲੋਂ ਬਖਸ਼ੀ ਸਿੱਖੀ ਤੇ ਸਰਦਾਰੀ ਤੇ ਪੱਗ ਦੀ ਲਾਜ ਰੱਖਣ ਵਾਸਤੇ ਦਿਨ ਰਾਤ ਸਰਗਰਮ ਹੋ ਕੇ ਕੰਮ ਕਰੀਏ।

ਸ੍ਰੀ ਸਿਰਸਾ ਨੇ ਕਿਹਾ ਕਿ ਸਾਹਿਬ ਏ ਕਮਾਲ ਦੀ ਅਪਾਰ ਬਖਸ਼ਿਸ਼ ਹੀ ਹੈ ਕਿ ਦੁਨੀਆਂ ਭਰ ਵਿਚ ਸਿੱਖ ਕੌਮ ਨੂੰ ਸਭ ਤੋਂ ਦਲੇਰ, ਬਹਾਦਰ ਤੇ ਨਿਮਰਤਾ ਧਾਰਨ ਕਰਨ ਵਾਲੀ ਕੌਮ ਮੰਨਿਆ ਜਾਂਦਾ ਹੈ ਜੋ ਕਿਸੇ ਨਾਲ ਵੀ ਧਰਮ, ਜਾਤ ਪਾਤ ਤੇ ਕਿਸੇ ਵੀ ਆਧਾਰ ‘ਤੇ ਵਿਤਕਰਾ ਨਹੀਂ ਕਰਦੀ। ਉਹਨਾਂ ਕਿਹਾ ਕਿ ਸਿੱਖਾਂ ਨੇ ਦੁਨੀਆਂ ਦੇ ਵੱਖ ਵੱਖ ਕੋਨੇ ਵਿਚ ਜਾ ਕੇ ਆਪਣੀ ਮਿਹਨਤ ਦੇ ਬਲਬੂਤੇ ਆਪਣਾ ਲੋਹਾ ਮੰਨਵਾਇਆ ਹੈ।

ਉਹਨਾਂ ਕਿਹਾ ਕਿ ਅੱਜ ਸਿੱਖੀ ‘ਤੇ ਸਭ ਤੋਂ ਵੱਡਾ ਸੰਕਟ ਇਹ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਹੀ ਆਪਣੇ ਵਿਰਸੇ ਤੋਂ ਜਾਣੂ ਨਹੀਂ ਕਰਵਾ ਸਕ ਰਹੇ। ਉਹਨਾਂ ਕਿਹਾ ਕਿ ਇਹ ਸਮਾਂ ਜਦੋਂ ਦੁਨੀਆਂ ਦੀਆਂ ਖੋਜਾਂ ਸਿੱਧ ਕਰਦੀਆਂ ਹਨ ਕਿ ਇਕ ਵਿਅਕਤੀ ਰੋਜ਼ਾਨਾ 3 ਤੋਂ 5 ਘੰਟੇ ਸੋਸ਼ਲ ਮੀਡੀਆ ‘ਤੇ ਖਰਚ ਕਰਦਾ ਹੈ, ਉਦੋਂ ਦਿੱਲੀ ਗੁਰਦੁਆਰਾ ਕਮੇਟੀ ਨੇ 2 ਤੋਂ 5 ਮਿੰਟ ਦੀਆਂ ਵੀਡੀਓ ਸਿੱਖ ਇਤਿਹਾਸ ‘ਤੇ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਹਨ ਜਿਹਨਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਵੀਡੀਓ ਸਿਰਫ ਪੰਜਾਬੀ ਹੀ ਨਹੀਂ ਬਲਕਿ ਹਿੰਦੀ, ਤਾਮਿਲ, ਮਰਾਠੀ, ਤੇਲਗੂ, ਗੁਜਰਾਤੀ ਸਮੇਤ ਹਰ ਭਾਸ਼ਾ ਵਿਚ ਪਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਵੱਖ ਵੱਖ ਭਾਸ਼ਾਵਾਂ ਜਾਣਦੇ ਵਿਅਕਤੀ ਵੀ ਸਾਡੇ ਗੁਰੂ ਸਾਹਿਬਾਨ ਵੱਲੋਂ ਇਸ ਦੇਸ਼ ਨੂੰ ਬਚਾਉਣ ਵਾਸਤੇ ਦਿੱਤੀ ਸ਼ਹਾਦਤ ਤੋਂ ਜਾਣੂ ਹੋ ਸਕਣ।

ਉਹਨਾਂ ਕਿਹਾ ਕਿ ਅੱਜ ਸੰਗਤ ਲਈ ਸੰਭਲਣ ਦਾ ਸਮਾਂ ਹੈ ਤੇ ਸਾਰੀ ਦੁਨੀਆਂ ਨੂੰ ਆਪਣੇ ਮਹਾਨ ਸ਼ਹੀਦੀਆਂ ਭਰਪੂਰ ਇਤਿਹਾਸ ਤੋਂ ਜਾਣੂ ਕਰਵਾਉਣ ਦਾ ਸਮਾਂ ਹੈ। ਉਹਨਾਂ ਕਿਹਾ ਕਿ ਸਾਹਿਬ ਏ ਕਮਾਲ ਦੇ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਦਿਹਾੜੇ ‘ਤੇ ਇਹ ਇਤਿਹਾਸ ਲੋਕਾਂ ਨਾਲ ਸਾਂਝਾ ਕਰਨਾ ਦਾ ਪ੍ਰਣ ਹੀ ਸਾਡੀ ਸਭ ਤੋਂ ਵੱਡੀ ਪ੍ਰਾਪਤ ਹੋਵੇਗੀ।

ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸਰਦਾਰੀਆਂ ਬਖਸ਼ਿਸ਼ ਕੀਤੀਆਂ ਹਨ ਤੇ ਸਿੱਖ ਕੌਮ ਇਕੱਲੀ ਕੌਮ ਹੈ ਜਿਸਨੂੰ ਸਾਰੀ ਦੁਨੀਆਂ ਵਿਚ ਸਭ ਤੋਂ ਵਧ ਮਾਣ ਤੇ ਸਤਿਕਾਰ ਮਿਲਿਆ ਹੈ। ਉਹਨਾਂ ਕਿਹਾ ਕਿ ਅੱਜ ਪ੍ਰਕਾਸ਼ ਪੁਰਬ ‘ਤੇ ਦ੍ਰਿੜ ਸੰਕਲਪ ਹੋ ਕੇ ਗੁਰੂ ਸਾਹਿਬਾਨ ਦੇ ਦਰਸਾਏ ਰਾਹ ‘ਤੇ ਚੱਲਣਾ ਹੀ ਸਾਡਾ ਸਭ ਦਾ ਫਰਜ਼ ਹੈ।

ਇਸ ਮੌਕੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਮੈਂਬਰ – ਪਰਮਜੀਤ ਸਿੰਘ ਚੰਡੋਕ, ਜਗਦੀਪ ਸਿੰਘ ਕਾਹਲੋਂ, ਸਰਬਜੀਤ ਸਿੰਘ ਵਿਰਕ, ਹਰਜੀਤ ਸਿੰਘ ਪੱਪਾ, ਜਤਿੰਦਰ ਸਿੰਘ ਸ਼ੰਟੀ, ਓਂਕਾਰ ਸਿੰਘ ਰਾਜਾ, ਕੁਲਦੀਪ ਸਿੰਘ ਭੋਗਲ ਅਤੇ ਹੋਰ ਸਨਮਾਨਯੋਗ ਸ਼ਖਸੀਅਤਾਂ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਵੀ ਮੋਜੁਦ ਰਹੀਆਂ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION