34 C
Delhi
Thursday, April 25, 2024
spot_img
spot_img

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨਕਾਲ ਬਾਰੇ ਪ੍ਰਦਰਸ਼ਨੀ ਸ਼ੁਰੂ

ਨਵੀਂ ਦਿੱਲੀ, 21 ਅਕਤੂਬਰ, 2019:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਬਾਰੇ ਪ੍ਰਦਰਸ਼ਨੀ ‘ਗਲੋਰੀ ਆਫ ਗੁਰੂ ਨਾਨਕ’ ਇਥੇ ਆਈ ਜੀ ਐਨ ਸੀ ਏ, ਜਨਪਥ ਰੋਡ ‘ਤੇ ਸ਼ੁਰੂ ਕੀਤੀ ਗਈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਕੇਂਦਰੀ ਮੰਤਰੀ ਸ੍ਰੀ ਪ੍ਰਹਿਲਾਦ ਸਿੰਘ ਪਟੇਲ ਨੇ ਕੀਤਾ।

ਇਸ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਪਟੇਲ ਨੇ ਆਖਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਸਮਾਗਮ ਆਯੋਜਿਤ ਕੀਤੇ ਗਏ ਹਨ, ਉਹ ਆਪਣੇ ਆਪ ਵਿਚ ਇਤਿਹਾਸ ਸਿਰਜ ਗਏ ਹਨ। ਉਹਨਾਂ ਕਿਹਾ ਕਿ ਹਰ ਪ੍ਰੋਗਰਾਮ ਦੀ ਆਪਣੀ ਹੀ ਵਿਲੱਖਣਾ ਰਹੀ ਹੈ ਤੇ ਇਹ ਗੁਰੂ ਸਾਹਿਬ ਦਾ ਸੰਦੇਸ਼ ਹਰ ਵਿਅਕਤੀ ਤੱਕ ਪਹੁੰਚਾਉਣ ਦੇ ਉਦੇਸ਼ ਦੀ ਪੂਰਤੀ ਵਿਚ ਹਰ ਪੱਖੋਂ ਸਫਲ ਰਹੇ ਹਨ।

ਉਹਨਾਂ ਕਿਹਾ ਕਿ ਅੱਜ ਜੋ ਪ੍ਰਦਰਸ਼ਨੀ ਇਥੇ ਸ਼ੁਰੂ ਕੀਤੀ ਗਈ ਹੈ, ਉਹ ਆਪਣੇ ਆਪ ਵਿਚ ਅਦੁੱਤੀ ਤੇ ਵਿਲੱਖਣ ਹੈ ਜੋ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਜਾਣਕਾਰੀ ਦੇਣ ‘ਚ ਅਹਿਮ ਰੋਲ ਅਦਾ ਕਰੇਗੀ। ਉਹਨਾਂ ਕਿਹਾ ਕਿ ਉਹ ਇਸ ਪ੍ਰਦਰਸ਼ਨੀ ਵਿਚ ਲੱਗੇ ਚਿੱਤਰ ਵੇਖ ਕੇ ਬੇਹੱਦ ਪ੍ਰਭਾਵਤ ਹੋਏ ਹਨ ਤੇ ਕਾਮਨਾ ਕਰਦੇ ਹਨ ਕਿ ਪ੍ਰਦਰਸ਼ਨੀ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਵੇਖ ਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੇ ਯਤਨ ਕਰਨ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਇਹ ਪ੍ਰਦਰਸ਼ਨੀ ਗੁਰੂ ਨਾਨਕ ਦੇਵ ਜੀ ਦੇ ਜੀਵਨਕਾਲ ਨੂੰ ਦਰਸਾਉਣ ਦਾ ਇਕ ਯਤਨ ਹੈ। ਉਹਨਾਂ ਦੱਸਿਆ ਕਿ ਇਸ ਵਿਚ ਗੁਰੂ ਸਾਹਿਬ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਜਨਮ ਤੋਂ ਲੈ ਕੇ ਉਹਨਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਿਤਾਏ ਸਮੇਂ ਬਾਰੇ ਚਿੱਤਰ ਪ੍ਰਦਰਸ਼ਤ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਪ੍ਰਦਰਸ਼ਨੀ ਵਿਚ ਦੇਸ਼ ਦੇ ਚੋਟੀ ਦੇ ਕਲਾਕਾਰਾਂ ਵੱਲੋਂ ਤਿਆਰ ਤਸਵੀਰਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ ਅਤੇ ਇਹਨਾਂ ਰਾਹੀਂ ਹੀ ਗੁਰੂ ਸਾਹਿਬ ਦੇ ਜੀਵਨ ਦੇ ਅਹਿਮ ਪਲਾਂ ਦੀ ਜਾਣਕਾਰੀ ਦਿੱਤੀ ਗਈ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਮਾਨਵਤਾ ਲਈ ਹੈ, ਕਿਸੇ ਧਰਮ ਵਾਸਤੇ ਨਹੀਂ। ਉਹਨਾਂ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਅਸੀਂ ਉਸ ਧਰਮ ਦੇ ਪੈਰੋਕਾਰ ਹਾਂ ਜਿਹੜਾ ਸਭ ਤੋਂ ਵੱਧ ਧਰਮ ਨਿਰਪੱਖ ਹੈ। ਉਹਨਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿਚ ਸਭ ਧਰਮਾਂ ਦੇ ਸੰਤਾਂ ਮਹਾਂਪੁਰਖਾਂ ਦੀ ਬਾਣੀ ਦਰਜ ਹੈ। ਗੁਰੂ ਨਾਨਕ ਦੇਵ ਜੀ ਨੇ ਇਹ ਸਾਨੂੰ ਸੋਚ ਦਿੱਤੀ।

ਸ੍ਰੀ ਸਿਰਸਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਇਹ ਪ੍ਰਦਰਸ਼ਨੀ ਵੇਖਣ ਲਈ ਪੁੱਜਣ। ਉਹਨਾਂ ਦੱਸਿਆ ਕਿ ਇਹ ਪ੍ਰਦਰਸ਼ਨੀ 25 ਅਕਤੂਬਰ ਤੱਕ ਜਾਰੀ ਰਹੇਗੀ।

ਪ੍ਰੋਗਰਾਮ ਵਿਚ ਹੋਰਨਾਂ ਤੋਂ ਹਰਮੀਤ ਸਿੰਘ ਕਾਲਕਾ ਜਨਰਲ ਸਕੱਤਰ, ਡਾ. ਮਹਿੰਦਰ ਸਿੰਘ, ਤਰਲੋਚਨ ਸਿੰਘ, ਮਹਿੰਦਰ ਸਿੰਘ ਕੇ ਪੀ ਜੁਆਇੰਟ ਸਕੱਤਰ, ਆਈ ਡੀ ਐਮ ਸੀ ਏ ਦੇ ਡਾਇਰੈਕਟਰ ਤੇ ਹੋਰ ਪਤਵੰਤੇ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION