35.1 C
Delhi
Saturday, April 20, 2024
spot_img
spot_img

ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ: ਐਲ.ਜੀ. ਨੇ ਲਾਈ ਕੇਜਰੀਵਾਲ ਸਰਕਾਰ ਦੀ ਤਜ਼ਵੀਜ਼ ’ਤੇ ਮੋਹਰ

ਯੈੱਸ ਪੰਜਾਬ
ਨਵੀਂ ਦਿੱਲੀ, 22 ਅਪ੍ਰੈਲ, 2021:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 25 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਖ਼ਬਰ ਏਜੰਸੀ ਏ.ਐਨ.ਆਈ. ਨੇ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਦਿੱਤੀ ਹੈ।

ਭਾਵੇਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਐਤਵਾਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰਨ ਦੀ ਤਜ਼ਵੀਜ਼ ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਸ੍ਰੀ ਅਨਿਲ ਬੈਜਲ ਨੂੰ ਭੇਜ ਦਿੱਤੀ ਸੀ ਪਰ ਅੱਜ ਇਸ ਤਜ਼ਵੀਜ਼ ਨੂੰ ਲੈਫ਼ਟੀਨੈਂਟ ਗਵਰਨਰ ਵੱਲੋਂ ਰਸਮੀ ਪ੍ਰਵਾਨਗੀ ਦੇਣ ’ਤੇ ਇਹ ਸਪਸ਼ਟ ਹੋ ਗਿਆ ਹੈ ਕਿ ਹੁਣ 25 ਅਪ੍ਰੈਲ ਨੂੰ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ ਵੋਟਾਂ ਨਹੀਂ ਪੈਣਗੀਆਂ।

ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਕੋਵਿਡ ਦੇ ਕੇਸਾਂ ਵਿੱਚ ਲਗਾਤਾਰ ਅਤੇ ਖ਼ਤਰਨਾਕ ਵਾਧੇ ਨੂੰ ਵੇਖ਼ਦਿਆਂ ਕੇਜਰੀਵਾਲ ਸਰਕਾਰ ਵੱਲੋਂ ਸੋਮਵਾਰ 26 ਅਪ੍ਰੈਲ ਸਵੇਰ ਤਕ ਦਿੱਲੀ ਵਿੱਚ ‘ਲਾਕਡਾਊਨ’ ਲਗਾ ਦਿੱਤਾ ਗਿਆ ਹੈ ਅਤੇ ਨਾਲ ਹੀ 25 ਅਪ੍ਰੈਲ ਨੂੰ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ ਵੀ ਲਿਆ ਸੀ।

ਹਾਲਾਂਕਿ ਦਿੱਲੀ ਕਮੇਟੀ ਦੀ ਚੋਣ ਲੜ ਰਹੇ ਆਗੂਆਂ ਨੇ ਇਹ ਤਰਕ ਰੱਖ਼ਿਆ ਸੀ ਕਿ ਚੋਣਾਂ 25 ਦੀ ਥਾਂਵੇਂ 26 ਅਪ੍ਰੈਲ ਨੂੰ ਕਰਵਾ ਲਈਆਂ ਜਾਣ ਪਰ ਦਿੱਲੀ ਸਰਕਾਰ ਆਪਣੇ ਫ਼ੈਸਲੇ ’ਤੇ ਅਡਿੱਗ ਰਹੀ ਅਤੇ ਅੱਜ ਰਾਜਪਾਲ ਵੱਲੋਂ ਵੀ ਇਸ ਤਜ਼ਵੀਜ਼ ਨੂੰ ਪ੍ਰਵਾਨ ਕਰ ਲੈਣ ਦੀ ਖ਼ਬਰ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION