ਯੈੱਸ ਪੰਜਾਬ
ਨਵੀਂ ਦਿੱਲੀ, 7 ਸਤੰਬਰ, 2020:
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਥਿਤ ਤੌਰ ’ਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋ ਖਾੜਕੂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਸੂਤਰਾਂ ਅਨੁਸਾਰ ਦੋਹਾਂ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਦਿਲਾਵਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ ਜੋ ਦੋਵੇਂ ਹੀ ਲੁਧਿਆਣਾ ਜ਼ਿਲ੍ਹੇ ਦੇ ਵਾਸੀ ਦੱਸੇ ਜਾਂਦੇ ਹਨ।
ਦਾਅਵਾ ਕੀਤਾ ਗਿਆ ਹੈ ਕਿ ਦੋਹਾਂ ਨੂੰ ਉੱਤਰ ਪੱਛਮੀ ਦਿੱਲੀ ਵਿੱਚ ਫਾਇਰਿੰਗ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਦੋਹਾਂ ਦੇ ਖਿਲਾਫ਼ ਪੰਜਾਬ ਵਿੱਚ ਵੀ ਕੁਝ ਮਾਮਲੇ ਦਰਜ ਹਨ।
ਜਿੱਥੇ ਇਕ ਰਿਪੋਰਟ ਵਿੱਚ ਵੱਡੀ ਗਿਣਤੀ ਵਿੱਚ ਅਸਲਾ ਅਤੇ ਹਥਿਆਰ ਬਰਾਮਦ ਕਰਨ ਦੀ ਗੱਲ ਕੀਤੀ ਗਈ ਹੈ ਉੱਥੇ ਇਕ ਹੋਰ ਰਿਪੋਰਟ ਦੱਸਦੀ ਹੈ ਕਿ 6 ਪਿਸਟਲ ਅਤੇ 40 ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਹੋਰ ਵੇਰਵਿਆਂ ਦੀ ਉਡੀਕ ਹੈ।