26.1 C
Delhi
Friday, April 26, 2024
spot_img
spot_img

ਦਿੱਲੀ ਦੀਆਂ ਸੰਗਤਾਂ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਵੀਂ ਦਿੱਲੀ, 14 ਜੁਲਾਈ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੀ ਅਠਵੀਂ ਜੋਤ ਬਾਲਾ ਪ੍ਰੀਤਮ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।

ਇਥੇ ਗੁਰਦੁਆਰਾ ਬੰਗਲਾ ਸਾਹਿਬ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਅੱਜ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਗੁਰਦੁਆਰਾ ਬੰਗਲਾ ਸਾਹਿਬ ਵਿਚ ਕੱਲ੍ਹ ਸ਼ਾਮ ਤੋਂ ਰਾਤ ਤੱਕ ਦੀਵਾਨ ਸਜਾਏ ਗਏ ਤੇ ਅੱਜ ਸਵੇਰੇ ਫਿਰ ਤੋਂ ਦੀਵਾਨ ਸਜਾਏ ਗਏ ਜਿਸ ਦੌਰਾਨ ਭਾਈ ਮਨਪ੍ਰੀਤ ਸਿੰਘ ਕਾਹਨਪੁਰੀ, ਭਾਈ ਚਮਨਜੀਤ ਸਿੰਘ ਲਾਲ ਤੇ ਹੋਰ ਹਜ਼ੂਰੀ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਦੁਨੀਆਂ ਨੂੰ ਕੋਰੋਨਾ ਦੀ ਮਹਾਂਮਾਰੀ ਤੋਂ ਬਚਾਉਣ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ। ਭਾਵੇਂ ਕਿ ਸੰਗਤਾਂ ਅੱਜ ਆਮ ਵਾਂਗ ਵੱਡੀ ਗਿਣਤੀ ਵਿਚ ਨਹੀਂ ਪੁੱਜ ਸਕੀਆਂ ਪਰ ਫਿਰ ਵੀ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀਭਰ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਪਾਵਨ ਤੇ ਪਵਿੱਤਰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਇਸ ਮਹਾਂਮਾਰੀ ਦੇ ਸਮੇਂ ਵਿਚ ਦੁਨੀਆਂ ਦੀ ਰਾਖੀ ਕਰਨ ਤੇ ਇਹ ਕਸ਼ਟ ਨਿਵਾਰਣ ਕਰਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਹਮੇਸ਼ਾ ਸੰਗਤ ਦੀ ਅਰਦਾਸ ਸੁਣੀ ਹੈ ਤੇ ਹੁਣ ਵੀ ਗੁਰੂ ਸਾਹਿਬ ਬਖਸ਼ਿਸ਼ ਕਰਨਗੇ ਤੇ ਮਹਾਂਮਾਰੀ ਦੀ ਵੱਡੀ ਮਾਰ ਤੋਂ ਸੰਗਤ ਦਾ ਬਚਾਅ ਕਰਨਗੇ।

ਇਸ ਮੌਕੇ ਦਿੱਲੀ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ, ਗੁਰਦੁਆਰਾ ਬੰਗਲਾ ਸਾਹਿਬ ਦੇ ਚੇਅਰਮੈਨ ਪਰਮਜੀਤ ਸਿੰਘ ਚੰਦੋਖ, ਵਾਈਸ ਚੇਅਰਮੈਨ ਨਿਰੰਜਨ ਸਿੰਘ ਚਾਵਲਾ, ਕਮੇਟੀ ਮੈਬਰ ਵਿਕਰਮ ਸਿੰਘ ਰੋਹਿਨੀ, ਓਂਕਾਰ ਸਿੰਘ ਰਾਜਾ, ਅਮਰਜੀਤ ਸਿੰਘ ਪਿੰਕੀ, ਯੂਥ ਆਗੂ ਜਸਪ੍ਰੀਤ ਸਿੰਘ ਵਿੱਕੀ ਮਾਨ, ਸੁਖਵਿੰਦਰ ਸਿੰਘ ਬੱਬਰ, ਜਗਮੋਹਨ ਸਿੰਘ ਸ਼ੈਰੁ, ਮੀਡੀਆ ਸਲਾਹਕਾਰ ਸੁਦੀਪ ਸਿੰਘ ਤੋਂ ਇਲਾਵਾ ਕਮੇਟੀ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION