36.7 C
Delhi
Sunday, April 28, 2024
spot_img
spot_img

ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੀ ਮਿਲੀਭੁਗਤ ਨਾਲ ਲੱਖਾ ਸਿਧਾਣਾ ਦੇ ਭਰਾ ’ਤੇ ਤਸ਼ੱਦਦ ਢਾਹਿਆ: ਪਰਮਿੰਦਰ ਢੀਂਡਸਾ

ਯੈੱਸ ਪੰਜਾਬ
ਚੰਡੀਗੜ੍ਹ, 11 ਅਪ੍ਰੈਲ, 2021:
ਕਿਸਾਨ ਸੰਘਰਸ਼ ਨਾਲ ਜੁੜੇ ਲੱਖਾ ਸਿਧਾਣਾ ਦੇ ਭਰਾ ਉੱਤੇ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਨਜਾਇਜ ਕੁੱਟਮਾਰ ਦੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਦਿੱਲੀ ਪੁਲਿਸ ਦੇ ਵਿਰੁਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

ਸ: ਪਰਮਿੰਦਰ ਸਿੰਘ ਢੀਂਡਸਾ ਨੇ ਇਸ ਮਾਮਲੇ ਵਿੱਚ ਕੈਪਟਨ ਸਰਕਾਰ ਨੂੰ ਵੀ ਆੜੇ ਹੱਥ ਲੈਂਦਿਆਂ ਕਿਹਾ ਕਿ ਇਸ ਘਟਨਾ ਵਿੱਚ ਪੰਜਾਬ ਸਰਕਾਰ ਨੇ ਦਿੱਲੀ ਪੁਲਿਸ ਦਾ ਪੂਰਾ ਸਾਥ ਦਿੱਤਾ ਹੈ ਅਤੇ ਦੋਹਾਂ ਦੀ ਮਿਲੀਭੁਗਤ ਨਾਲ ਹੀ ਬੇਕਸੂਰ ਨੌਜਵਾਨ `ਤੇ ਤਸਦੱਦ ਢਾਹਿਆ ਗਿਆ ਹੈ।

ਸ: ਢੀਂਡਸਾ ਨੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ `ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਦੂਜੇ ਰਾਜਾਂ ਤੋਂ ਆ ਕੇ ਪੁਲਿਸ ਇੰਜ ਸਾਡੇ ਨੌਜਵਾਨਾਂ ਨੂੰ ਚੁੱਕ ਕੇ ਕੁੱਟਮਾਰ ਕਿਵੇਂ ਕਰ ਸਕਦੀ ਹੈ। ਉਨ੍ਹਾ ਕਿਹਾ ਕਿ ਨੌਜਵਾਨ ਗੁਰਦੀਪ ਸਿੰਘ ਪਹਿਲਾਂ ਹੀ ਸਿਹਤ ਪੱਖੋਂ ਥੋੜਾ ਕਮਜੋਰ ਹੈ ਅਤੇ ਕੁੱਝ ਸਮਾਂ ਪਹਿਲਾਂ ਹਸਪਤਾਲ ਵਿੱਚ ਵੀ ਦਾਖ਼ਲ ਸੀ। ਅਜਿਹੇ ਵਿੱਚ ਦਿੱਲੀ ਪੁਲਿਸ ਵੱਲੋਂ ਉਸ ਨੂੰ ਚੁੱਕ ਕੇ ਬੇਤਹਾਸ਼ਾ ਕੁੱਟਮਾਰ ਕਰਨਾ ਬੇਹੱਦ ਸ਼ਰਮਨਾਕ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਦਾ ਇਹ ਰਵਈਆ ਅਸੰਵਿਧਾਨਕ ਅਤੇ ਮਨੁੱਖੀ ਅਧਿਕਾਰਾਂ ਦੀ ਸਰੇਆਮ ਕੀਤੀ ਗਈ ਉਲੰਘਣਾ ਹੈ। ਇਸ ਕਰਕੇ ਇਸ ਘਟਨਾ ਦੀ ਜਿਨੀ ਅਲੋਚਨਾ ਕੀਤੀ ਜਾਵੇ ਉਨੀ ਘਟ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਵਧੀਕੀਆਂ ਕਾਰਨ ਪੰਜਾਬ ਨੇ ਪਹਿਲਾਂ ਵੀ ਬਹੁਤ ਵੱਡਾ ਸੰਤਾਪ ਝੇਲਿਆ ਹੈ। ਇਸ ਕਰਕੇ ਕੇਂਦਰ ਅਤੇ ਰਾਜ ਸਰਕਾਰਾਂ ਮਾੜੀਆਂ ਹਰਕਤਾਂ ਤੋਂ ਬਾਜ਼ ਆਉਣ ਤਾਂਕਿ ਸੂਬੇ ਵਿੱਚ ਅਮਨ ਭਾਈਚਾਰਕ ਸਾਂਝ ਕਾਇਮ ਰਹਿ ਸਕੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION