35.8 C
Delhi
Friday, March 29, 2024
spot_img
spot_img

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਨੂੰ ਕੀਤਾ ਮੁੜ ਸੁਰਜੀਤ

ਯੈੱਸ ਪੰਜਾਬ
ਨਵੀਂ ਦਿੱਲੀ, 28 ਮਈ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਮੁਖੀ ਦੇ ਪ੍ਰਚਾਰ- ਪ੍ਰਸਾਰ ਲਈ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦਾ ਗਠਨ ਕਰਕੇ ਸ. ਹਰਦਿੱਤ ਸਿੰਘ ਗੋਬਿੰਦਪੁਰੀ ਨੂੰ ਚੇਅਰਮੈਨ, ਸ. ਰਜਿੰਦਰ ਸਿੰਘ ਵਿਰਾਸਤ ਨੂੰ ਕਨਵੀਨਰ ਅਤੇ ਸ. ਗੁਰਮੀਤ ਸਿੰਘ ਟਿੰਕੂ ਨੂੰ ਕੋ ਕਨਵੀਨਰ ਥਾਪਿਆ।

ਇਸ ਮੌਕੇ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਪਣੇ ਪੰਥਕ ਏਜੰਡੇ ਨੂੰ ਮੁੱਖ ਰੱਖਦਿਆ ਇਸ ਕਮੇਟੀ ਦਾ ਗਠਨ ਗੁਰਮੁਖੀ ਦੇ ਪ੍ਰਚਾਰ ਪ੍ਰਸਾਰ ਲਈ ਕੀਤਾ ਹੈ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਨੇ ਕਿਹਾ ਕਿ ਭਾਸ਼ਾ ਦਾ ਪ੍ਰਸਾਰ ਇਸ ਸਮੇਂ ਕੌਮ ਦੀ ਵੱਡੀ ਮੰਗ ਹੈ।

ਦਿੱਲੀ ਕਮੇਟੀ ਦੇ ਸਕੂਲਾਂ ਕਾਲਜਾਂ ਦੇ ਚੇਅਰਮੈਨ ਸਰਦਾਰ ਵਿਕਰਮ ਸਿੰਘ ਰੋਹਿਣੀ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਅਦਾਰਿਆਂ ਵਿੱਚ ਭਾਸ਼ਾ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇਸ ਕਮੇਟੀ ਨੂੰ ਜਿੰਮੇਵਾਰੀ ਦਿੱਤੀ ਜਾਵੇਗੀ। ਧਰਮ ਪ੍ਰਚਾਰ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਵੀ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਦਿੱਲੀ ਕਮੇਟੀ ਦੇ ਮੀਤ ਪ੍ਰਧਾਨ ਸਰਦਾਰ ਆਤਮਾ ਸਿੰਘ ਲੁਬਾਣਾ, ਗੁਰਮੀਤ ਸਿੰਘ ਭਾਟੀਆ, ਔਂਕਾਰ ਸਿੰਘ ਰਾਜਾ, ਗੁਰਪ੍ਰੀਤ ਸਿੰਘ ਬਿੱਟੂ, ਸਤਨਾਮ ਸਿੰਘ ਅਤੇ ਜਤਿੰਦਰ ਸਿੰਘ ਸੇਠੀ ਮੋਜੂਦ ਸਨ।

ਇਸ ਦੌਰਾਨ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਹਰਦਿੱਤ ਸਿੰਘ ਗੋਬਿੰਦਪੁਰੀ ਅਤੇ ਰਜਿੰਦਰ ਸਿੰਘ ਵਿਰਾਸਤ ਨੇ ਕਿਹਾ ਕਿ ਜੋ ਜਿੰਮੇਵਾਰੀ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਹੈ ਉਸ ਦੀ ਬਖੂਬੀ ਪਾਲਣਾ ਕਰਨਗੇ। ਉਨ੍ਹਾਂ ਦਿੱਲੀ ਕਮੇਟੀ ਦੀ ਸਮੁਚੀ ਟੀਮ ਅਤੇ ਆਏ ਹੋਏ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION