31.1 C
Delhi
Thursday, March 28, 2024
spot_img
spot_img

ਦੀਪ ਸਿੱਧੂ ਭਾਜਪਾ ਦਾ ਏਜੰਟ, ਲਾਲ ਕਿਲ੍ਹੇ ‘ਤੇ ਕੇਂਦਰੀ ਭਾਜਪਾ ਸਰਕਾਰ ਦੇ ਬੰਦਿਆ ਨੇ ਚੜ੍ਹਾਇਆ ਝੰਡਾ: ਕੰਢੀ ਕਿਸਾਨ ਸੰਘਰਸ਼ ਕਮੇਟੀ

ਯੈੱਸ ਪੰਜਾਬ
ਜਲੰਧਰ, 28 ਜਨਵਰੀ, 2021 –
ਕੰਢੀ ਕਿਸਾਨ ਸੰਘਰਸ਼ ਕਮੇਟੀ ਨੇ ਦੇਸ਼ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿਸਾਨ ਮੋਰਚੇ ਨੂੰ ਫੇਲ੍ਹ ਕਰਨ ਦੀ ਸਾਜਿਸ਼ ਰਚ ਕੇ ਦਿੱਲੀ ਵਿੱਚ ਹਿੰਸਾ ਕਰਵਾਉਣ ਲਈ ਦੋਸ਼ੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਜੱਥੇਬੰਦੀ ਨੇ ਦੋਸ਼ ਲਾਇਆ ਕਿ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਦੇ ਵਿਰੁੱਧ ਕੱਢੀ ਜਾ ਰਹੀ ਕਿਸਾਨ ਪਰੇਡ ਨੂੰ ਬਦਨਾਮ ਕਰਨ ਲਈ ਲਾਲ ਕਿਲ੍ਹੇ ‘ਤੇ ਝੰਡਾ ਚੜ੍ਹਾਉਣ ਵਾਲੇ ਬੰਦੇ ਸਰਕਾਰ ਦੀ ਸ਼ਹਿ ‘ਤੇ ਆਏ ਸਨ।

ਜੱਥੇਬੰਦੀ ਦੇ ਚੇਅਰਮੈਨ ਭੁਪਿੰਦਰ ਸਿੰਘ ਘੁੰਮਣ, ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ, ਸਰਪ੍ਰਸ਼ਤ ਅਵਤਾਰ ਸਿੰਘ ਭੀਖੋਵਾਲ ਅਤੇ ਜਨਰਲ ਸਕੱਤਰ ਗੁਰਜੀਤ ਸਿੰਘ ਨੀਲਾ ਨਲੋਆ,ਹਰਵਿੰਦਰ ਸਿੰਘ ਸੰਧੂ ਅਤੇ ਕੁਲਵੰਤ ਸਿੰਘ ਬਾਠ ਨੇ ਇੱਕ ਸਾਂਝੇ ਬਿਆਨ ਵਿੱਚ ਦੋਸ਼ ਲਾਇਆ ਕਿ ਕਿਸਾਨਾਂ ਦੀ ਪਰੇਡ ਨੂੰ ਬਦਨਾਮ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਰਚੀ ਗਈ ਸਾਜ਼ਿਸ਼ ਤਹਿਤ ਹੀ ਸਾਰੀਆਂ ਘਟਨਾਵਾਂ ਵਾਪਰੀਆਂ ਸਨ।

ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਜੀ ਨੂੰ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਫੌਰਨ ਅਮਿਤ ਸ਼ਾਹ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਅਸਤੀਫਾ ਲੈਣ। ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰੀ ‘ਤੇ ਭੀੜ ਨੂੰ ਉਕਸਾਉਣ ਦਾ ਅਤੇ ਕਿਸਾਨਾਂ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਲਈ ਘੜੀ ਗਈ ਸਾਜ਼ਿਸ਼ ਦਾ ਪਰਚਾ ਦਰਜ ਕੀਤਾ ਜਾਵੇ।

ਸ਼੍ਰੀ ਭੁਪਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਫਿਲਮੀ ਕਲਾਕਾਰ ਦੀਪ ਸਿੱਧੂ ਤੇ ਸਾਬਕਾ ਗੈਂਗਸਟਰ ਲੱਖਾ ਨੂੰ ਫੌਰਨ ਗ੍ਰਿਫਤਾਰ ਕੀਤਾ ਜਾਵੇ। ਇੰਨਾ ਦੋਵਾਂ ਨੇ ਭਾਜਪਾ ਪੱਖੀ ਹਮਾਇਤੀਆਂ ਦੀ ਸ਼ਰੇਆਮ ਮੱਦਦ ਲੈਕੇ ਨੌਜਵਾਨਾਂ ਨੂੰ ਵੀ ਗੁੰਮਰਾਹ ਕੀਤਾ ਹੈ । ਕਿਸਾਨ ਜੱਥੇਬੰਦੀਆਂ ਦੇ ਮਿੱਥੇ ਗਏ ਰੂਟ ਤੋਂ ਹਟ ਕੇ ਦੀਪ ਸਿੱਧੂ ਤੇ ਲੱਖਾ ਸਿਧਾਣਾ ਉਸ ਦੇ ਭਾਜਪਾ ਹਮਾਇਤੀ ਬੰਦੇ ਸਰਕਾਰੀ ਸ਼ਹਿ ‘ਤੇ ਹੀ ਦਿੱਲੀ ਸ਼ਹਿਰ ਅੰਦਰ ਵੜ੍ਹੇ ਸਨ। ਕਿਸਾਨ ਆਗੂ ਸ੍ਰੀ ਘੁੰਮਣ ਨੇ ਕਿਹਾ ਕਿ ਲਾਲ ਕਿਲ੍ਹੇ ‘ਤੇ ਝੰਡਾ ਚੜ੍ਹਾਉਣਾ ਕਿਸਾਨ ਜੱਥੇਬੰਦੀਆਂ ਦਾ ਕੋਈ ਪ੍ਰੋਗਰਾਮ ਨਹੀਂ ਸੀ ਤੇ ਨਾ ਹੀ ਉਨ੍ਹਾਂ ਦਾ ਕਦੇਂ ਪਹਿਲਾਂ ਐਲਾਨ ਕੀਤਾ ਸੀ।

ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਮੋਦੀ ਸਰਕਾਰ ਦੀਆਂ ਏਜੰਸੀਆਂ ਬੜੇ ਚਿਰਾਂ ਤੋਂ ਲੱਗੀਆਂ ਹੋਈਆਂ ਸਨ।ਇਸ ਲਈ ਉਨ੍ਹਾਂ ਨੇ ਭਾਜਪਾ ਹਮਾਇਤੀ ਦੀਪ ਸਿੱਧੂ ਨੂੰ ਇਸ ਕੰਮ ਲਈ ਵਰਤਿਆ ਕਿਉਂਕਿ ਦੀਪ ਸਿੱਧੂ ਨੂੰ ਕਿਸਾਨ ਜੱਥੇਬੰਦੀਆਂ ਨੇ ਅੱਲਗ-ਥੱਲਗ ਕੀਤਾ ਹੋਇਆ ਸੀ।ਉਸ ਨੇ ਆਪਣੀ ਹੋਂਦ ਜਿਤਾਉਣ ਲਈ ਹੀ ਅਜਿਹੀ ਕਰਤੂਤ ਕੀਤੀ ਹੈ।

ਕਿਸਾਨ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਦੀਪ ਸਿੱਧੂ ਭਾਜਪਾ ਦੇ ਏਜੰਟ ਵੱਜੋਂ ਕੰਮ ਕਰ ਰਿਹਾ ਹੈ।ਉਹ ਨਹੀਂ ਚਹੁੰਦਾ ਸੀ ਕਿ ਖੇਤੀ ਦੇ ਤਿੰਨੋਂ ਬਿੱਲ ਵਾਪਸ ਕਰਵਾਉਣ ਲਈ ਕਿਸਾਨ ਕਾਮਜਾਬ ਹੋਣ।ਸ੍ਰੀ ਗੜ੍ਹਦੀਵਾਲਾ ਨੇ ਕਿਹਾ ਕਿ ਕਿਸਾਨਾਂ ਦੀ ਸੰਘਰਸ਼ ਵਿੱਚ ਜਿੱਤ ਯਾਕੀਨੀ ਹੋਵੇਗੀ।ਉਨ੍ਹਾਂ ਕਿਹਾ ਕਿ ਭਾਜਪਾ ਐਮਪੀ ਸੰਨੀ ਦਿਉਲ ਦੀ ਚੋਣ ਪ੍ਰਚਾਰ ਵਿੱਚ ਮੋਹਰੀ ਭੂਮਿਕਾ ਨਿਭਾਈ ਸੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਮੇਤ ਭਾਜਪਾ ਦੇ ਹੋਰ ਆਗੂਆਂ ਨਾਲ ਵੀ ਦੀਪ ਸਿੱਧੂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਆਏ ਕਿਸਾਨ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 26 ਜਨਵਰੀ ਦੀ ਪਰੇਡ ਵਿੱਚ ਸ਼ਾਮਿਲ ਹੋਣ ਲਈ ਆਏ ਸਨ।ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਕਿਸਾਨ ਪਰੇਡ ਕਰਕੇ ਸਾਬਿਤ ਕਰ ਦਿੱਤਾ ਕਿ ਉਹ ਸਬਰ ਸੰਤੋਖ ਨਾਲ ਆਪਣੇ ਹੱਕਾਂ ਲਈ ਲੜਨਾ ਜਾਣਦੇ ਹਨ।ਕਿਸਾਨ ਸਯੁੰਕਤ ਮੋਰਚੇ ਵੱਲੋਂ ਜਿਹੜਾ ਵੀ ਪ੍ਰੋਗਰਾਮ ਦਿੱਤਾ ਜਾਵੇਗਾ ਉਸ ‘ਤੇ ਹੀ ਅਮਲ ਕੀਤਾ ਜਾਵੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION