33.1 C
Delhi
Monday, May 27, 2024
spot_img
spot_img
spot_img

ਦੀਵਾਲੀ ਦਾ ਤੋਹਫ਼ਾ – ਨੈਸ਼ਨਲ ਹੈਲਥ ਮਿਸ਼ਨ ਅਧੀਨ 1151 ਨੌਜਵਾਨਾਂ ਦੀ ਵੱਖ ਵੱਖ ਅਸਾਮੀਆਂ ਲਈ ਚੋਣ: ਬਲਬੀਰ ਸਿੰਘ ਸਿੱਧੂ

ਚੰਡੀਗੜ, 25 ਅਕਤੂਬਰ, 2019:
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ 1151 ਨੌਜਵਾਨਾਂ ਨੂੰ ਨੌਕਰੀ ਦੇ ਕੇ ਦੀਵਾਲੀ ਤੋਹਫਾ ਦਿੱਤਾ ਹੈ। ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 1151 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਸਨੀਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ ਅਤੇ ਲੋਕਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨਾਂ ਲੋਕਾਂ ਨੂੰ ਸੁਰੱਖਿਅਤ, ਸ਼ੋਰ-ਮੁਕਤ ਅਤੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਕਿਹਾ ਕਿ ਇਨਾਂ ਮੁਲਾਜਿਮਾਂ ਵਿੱਚ ਸਪੈਸ਼ਲਿਸਟ ਡਾਕਟਰਾਂ ਸਮੇਤ ਹੋਰ ਪੈਰਾਮੈਡੀਕਲ ਸਟਾਫ ਦੀ ਚੋਣ ਪ੍ਰਕਿ੍ਰਆ ਪੂਰੀ ਹੋ ਚੁੱਕੀ ਹੈ।

ਪੰਜਾਬ ਵਿੱਚ 1151 ਮੁਲਾਜਮਾਂ ਦੀ ਚੋਣ ਪ੍ਰਕਿ੍ਰਆ ਪੂਰੀ ਕਰ ਲਈ ਗਈ ਹੈ। ਇਨਾਂ ਵਿੱਚ 518 ਕਮਿਉਨਿਟੀ ਹੈਲਥ ਅਫ਼ਸਰ, 314 ਸਟਾਫ ਨਰਸ, 107 ਕੰਪਿਉਟਰ ਆਪਰੇਟਰ, 7 ਸਪੈਸ਼ਲਿਸਟ ਡਾਕਟਰ, 5 ਸਾਈਕੇਟਰਿਸਟ, 88 ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ, 49 ਟੀਬੀ ਹੈਲਥ ਵਿਜੀਟਰ, 34 ਫਾਰਮਾਸਿਸਟ ਅਤੇ 29 ਲੈਬ ਟੈਕਨੀਸ਼ਿਅਨ ਸ਼ਾਮਿਲ ਹਨ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਇਨਾਂ ਮੁਲਾਜ਼ਮਾਂ ਦੀ ਲਿਖਤੀ ਟੈਸ, ਇੰਟਰਵਿਉ, ਕਾਉਂਸਲਿੰਗ ਤੇ ਹੋਰ ਪ੍ਰਕਿ੍ਰਆ ਪੂਰੀ ਹੋ ਚੁੱਕੀ ਹੈ। ਇਹ ਸਾਰੀ ਭਰਤੀ ਪ੍ਰਕਿ੍ਰਆ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ ਹੈ।

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਸਟਾਫ ਪੰਜਾਬ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ ਤਾਂ ਜੋ ਪੰਜਾਬ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਵਿੱਚ ਮਦਦ ਮਿਲ ਸਕੇ।

ਉਨਾਂ ਦੱਸਿਆ ਕਿ ਸਾਲ 2017-18 ਤੋਂ ਹੁਣ ਤੱਕ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 3100 ਦੇ ਕਰੀਬ ਮੈਡੀਕਲ, ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਕੀਤੀ ਜਾ ਚੁੱਕੀ ਹੈ। ਇਸੇ ਤਰਾਂ ਹੋਰ ਬਹੁਤ ਸਾਰੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਤਰਜੀਹ ਸਿੱਖਿਆ ਤੇ ਸਿਹਤ ਨੂੰ ਦਿੱਤੀ ਜਾ ਰਹੀ ਹੈ। ਇਸ ਦੇ ਚੱਲਦੇ ਪੰਜਾਬ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION