23.1 C
Delhi
Friday, March 29, 2024
spot_img
spot_img

ਦੁਬਈ ਫ਼ਸੇ 8 ਨੌਜਵਾਨਾਂ ਨੂੰ ਲੈ ਕੇ ਮੋਹਾਲੀ ਹਵਾਈ ਅੱਡੇ ਤੇ ਪਹੁੰਚੇ ਡਾ.ਓਬਰਾਏ

ਚੰਡੀਗੜ੍ਹ/ਮੋਹਾਲੀ,15 ਫ਼ਰਵਰੀ, 2020 –
ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ ‘ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ 29 ਭਾਰਤੀ ਨੌਜਵਾਨਾਂ ‘ਚੋਂ 8 ਨੌਜਵਾਨ ਅੱਜ ਦੁਬਈ ਦੇ ਵੱਡੇ ਦਿਲ ਵਾਲੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਮੁਹਾਲੀ ਹਵਾਈ ਅੱਡੇ ਤੇ ਪਹੁੰਚੇ ।

ਮੋਹਾਲੀ ਹਵਾਈ ਅੱਡੇ ਤੇ ਦੁਬਈ ਤੋਂ ਪਰਤੇ ਨੌਜਵਾਨਾਂ ਨੇ ਆਪਣੇ ਨਾਲ ਹੋਏ ਧੋਖੇ ਬਾਰੇ ਵਿਸਥਾਰ ‘ਚ ਦੱਸਦਿਆਂ ਡਾ.ਓਬਰਾਏ ਵੱਲੋਂ ਉਨ੍ਹਾਂ ਨਾਲ ਕੀਤੇ ਵੱਡੇ ਪਰਉਪਕਾਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਉੱਥੇ ਹੀ ਨੌਜਵਾਨਾਂ ਨਾਲ ਨੂੰ ਨਾਲ ਲੈ ਕੇ ਪਹੁੰਚੇ ਪੂਰੀ ਦੁਨੀਆਂ ਅੰਦਰ ਲੋੜਵੰਦਾਂ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਡਾ. ਐੱਸ.ਪੀ.ਸਿੰਘ ਓਬਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਦੁਬਈ ਦੀ ਇੱਕ ਕੰਪਨੀ ਨੇ ਸਕਿਓਰਿਟੀ ਦੇ ਕੰਮ ਲਈ ਭਾਰਤ ਤੋਂ ਦੁਬਈ ਸੱਦਿਆ ਸੀ ਪਰ ਕੁਝ ਮਹੀਨਿਆਂ ਬਾਅਦ ਕੰਪਨੀ ਮਾਲਕ ਆਪਣੀ ਕੰਪਨੀ ਬੰਦ ਕਰ ਕੇ ਭੱਜ ਗਿਆ।

ਉਨ੍ਹਾਂ ਦੱਸਿਆ ਕਿ ਕੰਪਨੀ ਬੰਦ ਹੋ ਜਾਣ ਨਾਲ ਜਿੱਥੇ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਧੁੰਦਲਾ ਹੋ ਗਿਆ ਉੱਥੇ ਹੀ ਉਹਨਾਂ ਦੁਆਰਾ ਕੀਤੇ ਗਏ ਤਿੰਨ ਤੋਂ ਛੇ ਮਹੀਨਿਆਂ ਦੇ ਕੰਮ ਦੀ ਤਨਖਾਹ ਵੀ ਨਹੀਂ ਦਿੱਤੀ ਗਈ। ਜਿਸ ਕਾਰਨ ਇਨ੍ਹਾਂ ਨੂੰ ਸਿਰ ਉੱਤੇ ਛੱਤ ਜਾਣ ਦੇ ਨਾਲ-ਨਾਲ ਦੋ ਵਕਤ ਦੀ ਰੋਟੀ ਤੋਂ ਵੀ ਅਤਰ ਹੋਣਾ ਪਿਆ।

ਉਨ੍ਹਾਂ ਦੱਸਿਆ ਕਿ ਜਦ ਉਕਤ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੀ ਹੱਡ ਬੀਤੀ ਸੁਣਾਈ ਤਾਂ ਉਨ੍ਹਾਂ ਇਨ੍ਹਾਂ ਨੌਜਵਾਨਾਂ ਦੀ ਮੁਸ਼ਕਿਲ ਨੂੰ ਵੇਖਦਿਆਂ ਹੋਇਆਂ ਆਪਣੇ ਖਰਚ ਤੇ ਇਨ੍ਹਾਂ ਨੂੰ ਵਾਪਸ ਭਾਰਤ ਲੈ ਕੇ ਆਉਣ ਦਾ ਫ਼ੈਸਲਾ ਲਿਆ। ਜਿਸ ਤਹਿਤ ਉਹ ਇਨ੍ਹਾਂ ਨੌਜਵਾਨਾਂ ਦੇ ਵਾਪਸ ਆਉਣ ਲਈ ਲੋੜੀਂਦੇ ਜ਼ਰੂਰੀ ਕਾਗਜ਼ਾਤ ਮੁਕੰਮਲ ਕਰਨ ਤੋਂ ਇਲਾਵਾ ਦੁਬਈ ਤੋਂ ਭਾਰਤ ਦੀਆਂ ਹਵਾਈ ਟਿਕਟਾਂ ਦਾ ਖਰਚਾ ਵੀ ਉਹ ਖੁਦ ਕਰਨਗੇ।

ਉਨ੍ਹਾਂ ਦੱਸਿਆ ਕਿ 29 ਇਨ੍ਹਾਂ ਚੋਂ 8 ਨੌਜਵਾਨ ਜਿਨ੍ਹਾਂ ਦੇ ਕਾਗਜ਼ਾਤ ਮੁਕੰਮਲ ਸਨ ਉਹ ਅੱਜ ਉਨ੍ਹਾਂ ਨਾਲ ਦੁਬਈ ਤੋਂ ਭਾਰਤ ਪਹੁੰਚ ਗਏ ਹਨ। ਜਦ ਕਿ ਬਾਕੀ ਨੌਜਵਾਨਾਂ ਨੂੰ ਵੀ ਜਲਦ ਹੀ ਕਾਗਜ਼ਾਤ ਮੁਕੰਮਲ ਹੋਣ ਉਪਰੰਤ ਵਾਪਸ ਲੈ ਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਆਂਉਣ ਵਾਲੇ ਨੌਜਵਾਨਾਂ ‘ਚੋਂ 1 ਅੰਮ੍ਰਿਤਸਰ,1 ਮੁਕੇਰੀਆਂ,1ਰੋਪੜ,1ਦਿੱਲੀ,1ਕਰਨਾਲ ਅਤੇ 3 ਕੁਰੂਕਸ਼ੇਤਰ ਨਾਲ ਸਬੰਧਿਤ ਹਨ ਜਦੋਂ ਕਿ ਕੁਲ 29 ਨੌਜਵਾਨਾਂ ‘ਚ ਪੰਜਾਬ ਦੇ 18,ਹਰਿਆਣਾ ਦੇ 7,ਹਿਮਾਚਲ ਦੇ 3 ਅਤੇ ਦਿੱਲੀ 1 ਨੌਜਵਾਨ ਸ਼ਾਮਲ ਸੀ।

ਉਨ੍ਹਾਂ ਇਹ ਵੀ ਦੱਸਿਆਂਕਿ ਪੰਜਾਬ ਦੇ ਕੁੱਲ 18 ਨੌਜਵਾਨਾਂ ‘ਚੋਂ 13 ਇਕੱਲੇ ਹੁਸ਼ਿਆਰਪੁਰ ਜਿਲ੍ਹੇ ਨਾਲ ਹੀ ਸਬੰਧਿਤ ਹਨ। ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਜਿੰਨਾ ਚਿਰ ਤੱਕ ਬਾਕੀ ਨੌਜਵਾਨ ਵਾਪਸ ਨਹੀਂ ਆ ਜਾਂਦੇ ਉਨਾਂ ਚਿਰ ਤੱਕ ਦੁਬਈ ਅੰਦਰ ਉਨ੍ਹਾਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਵੀ ਉਨ੍ਹਾਂ ਵੱਲੋਂ ਕੀਤਾ ਗਿਅਾ ਹੈ।

ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਏਜੰਟਾਂ ਵੱਲੋਂ ਦੱਸੀ ਗਈ ਕੰਪਨੀ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਹੀ ਅਰਬ ਦੇਸ਼ਾਂ ਅੰਦਰ ਆਉਣ ਤਾਂ ਜੋ ਬੇਲੋੜੀ ਖੱਜਲ ਖ਼ੁਆਰੀ ਤੋਂ ਬਚਿਆ ਜਾ ਸਕੇ ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION