26.7 C
Delhi
Friday, April 19, 2024
spot_img
spot_img

ਦੁਬਾਰਾ ਮੂਰਖ਼ ਨਹੀਂ ਬਣਨਗੇ ਪੰਜਾਬ ਦੇ ਲੋਕ: ਕੈਪਟਨ ਵੱਲੋਂ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ’ਤੇ ਬੋਲੇ ਮਜੀਠੀਆ

ਯੈੱਸ ਪੰਜਾਬ
ਚੰਡੀਗੜ੍ਹ, 1 ਮਾਰਚ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਜੁਮਲੇਬਾਜ਼’ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ ਤੇ ਪਾਰਟੀ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ ਫਿਰ ਤੋਂ ਮੂਰਖ ਬਣਾਉਣ ਵਾਸਤੇ ਮੁੜ ਝੂਠ ਦੇ ਪੁਲੰਦਿਆਂ ’ਤੇ ਨਿਰਭਰ ਕਰ ਰਹੀ ਹੈ।

ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਕ ਮਿੰਟ ਲਈ ਉਹਨਾਂ 1500 ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ ਜਿਹਨਾਂ ਨੇ ਗੁਟਕਾ ਸਾਹਿਬ ਦੇ ਦਸਮ ਪਿਤਾ ਦੀ ਸਹੁੰ ਦੇ ਨਾਂ ’ਤੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਉਹਨਾਂ ਨੂੰ ਵੇਚੇ ਗਏ ਪੂਰਨ ਕਰਜ਼ਾ ਮੁਆਫੀ ਦੇ ‘ਜੁਮਲੇ’ ਕਰ ਕੇ ਆਤਮ ਹੱਤਿਆ ਕੀਤੀ।

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਰਿਸੰਘ ਨੇ ਇਸ ਐਲਾਨ ਨਾਲ ਰਾਜਨੀਤੀ ਨੂੰ ਇਕ ਨਵੇਂ ਨਿਵਾਣ ਵੱਲ ਧੱਕਿਆ ਹੈ। ਉਹਨਾਂ ਕਿਹਾ ਕਿ ਇਹ ਹੋਰ ਵੀ ਕੁੜਤਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਬੜੇ ਚਾਅ ਨਾਲ ਇਹ ਐਲਾਨ ਕਰ ਰਹੇ ਹਨ ਕਿ ਉਹ ਪੰਜਾਬ ਦੇ ਲੋਕਾਂ ਦੇ ਭਲੇ ਲਈ ਕਿਸ਼ੋਰ ਨਾਲ ਰਲ ਕੇ ਕੰਮ ਕਰਨ ਵੱਲ ਵੇਖਦੇ ਹਨ।

ਸ੍ਰੀ ਮਜੀਠੀਆ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਕਿਹੜੇ ਭਲੇ ਦੀ ਗੱਲ ਕਰ ਰਹੇ ਹਨ। ਉਹਨਾਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੀ ਉਹ ਉਹਨਾਂ ਅਨੁਸੂਚਿਤ ਜਾਤੀ ਵਰਗ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਘਰਾਂ ਵਿਚ ਗਏ ਹਨ ਜਿਹਨਾਂ ਨੁੰ ਕਿਸ਼ੋਰ ਦੀ ਮਦਦ ਨਾਲ ਉਹਨਾਂ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਦੀ ਰਾਸ਼ੀ ਤੇ ਆਟਾ ਦਾਲ ਸਕੀਮ ਦਾ ਦਾਇਰਾ ਵਧਾਉਣ ਵਰਗੇ ਵਾਅਦੇ ਕਰ ਕੇ ਮੂਰਖ ਬਣਾਇਆ ਸੀ।

ਉਹਨਾਂ ਕਿਹਾ ਕਿ ਕੀ ਤੁਸੀਂ ਤੇ ਤੁਹਾਡਾ ਨਵਾਂ ਪ੍ਰਮੁੱਖ ਸਲਾਹਕਾਰ ਉਹਨਾਂ ਨੌਜਵਾਨਾਂ ਦੇ ਘਰਾਂ ਵਿਚ ਜਾਣ ਦੀ ਜੁਰੱਅਤ ਵਿਖਾਓਗੇ ਜਿਹਨਾਂ ਨੂੰ ਤੁਸੀਂ ਘਰ ਘਰ ਨੌਕਰੀ ਤੇ ਬੇਰੋਜ਼ਾਗਰੀ ਭੱਤੇ ਦਾ ਵਾਅਦਾ ਕੀਤਾ ਸੀ ? ਉਹਨਾਂ ਕਿਹਾ ਕਿ ਇਹ ਸੋਚਿਆ ਵੀ ਨਹੀਂ ਜਾ ਸਕਦਾ ਕਿ ਤੁਸੀਂ ਇਹਨਾਂ ਲੋਕਾਂ ਨੂੰ ਨਰਕ ਵਿਚੋਂ ਲੰਘਣ ਲਈ ਮਜਬੂਰ ਕਰ ਕੇ ਆਪ ਆਪਣੇ ਫਾਰਮ ਹਾਊਸ ਵਿਚ ਬੈਠ ਕੇ ਹੋਰ ਨਵੇਂ ਵਾਅਦਿਆਂ ਵਾਲੀਆਂ ਸਕੀਮਾਂ ਘੜਨ ਲੱਗੇ ਹੋ ਜੋ ਤੁਸੀਂ ਕਦੇ ਲਾਗੂ ਨਹੀਂ ਕਰਨੀਆਂ।

ਸ੍ਰੀ ਮਜੀਠੀਆ ਨੇ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਤੇ ਪ੍ਰਸ਼ਾਂਤ ਕਿਸ਼ੋਰ ਨੂੰ ਵੇਖ ਲਿਆ ਹੈ ਤੇ ਹੁਣ ਦੋਵਾਂ ਜੁਮਲੇਬਾਜ਼ਾਂ ਨੂੰ ਲੋਕਾਂ ਦੀ ਸਮਝ ਦਾ ਹੋਰ ਅਪਮਾਨ ਕਰਨ ਦਾ ਯਤਨ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਹਨਾਂ ਦੇ ਸਟੰਟ ਵੇਖ ਲਏ ਹਨ ਤੇ ਹੁਣ ਮੁੜ ਕੇ ਇਹਨਾਂ ਦੀਆਂ ਧੋਖੇ ਵਾਲੀਆਂ ਚਾਲਾਂ ਵਿਚ ਨਹੀਂ ਫਸਣਗੇ।

ਉਹਨਾਂ ਨੇ ਕਿਸ਼ੋਰ ਨੂੰ ਵੀ ਸਲਾਹ ਦਿੰਤੀ ਕਿ ਉਹ ‘ਜਾਏ ਪੇ ਚਰਚਾ’ ਤੇ ‘ਕੌਫੀ ਵਿਦ ਕੈਪਟਨ’ ਵਰਗੀਆਂ ਆਪਣੀ ਜਾਅਲੀ ਸਕੀਮਾਂ ਕਿਤੇ ਹੋਰ ਲੈ ਜਾਣ ਕਿਉਂਕਿ ਪੰਜਾਬੀਆਂ ਨੇ 2017 ਵਿਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦਿਆਂ ਦਾ ‘ਹਿਸਾਬ’ ਲੈਣਾ ਹੈ। ਉਹਨਾਂ ਕਿਹਾ ਕਿ ਇਸ ਜ਼ਮੀਨੀ ਹਕੀਕਤ ਦਾ ਤੁਹਾਨੂੰ ਸਾਹਮਣਾ ਕਰਨਾ ਪਵੇਗਾ ਪੰਜਾਬ ਮੰਗੇ ਹਿਸਾਬ ਤੇ ਉਹਨਾਂ ਨੇ ਦੋਹਾਂ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION