32.8 C
Delhi
Friday, May 3, 2024
spot_img
spot_img

ਦੇਸ਼ ਦੀ ਸੁਰੱਖਿਆ ਲਈ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ: ਆਈ. ਜੀ. ਜਸਕਰਨ ਸਿੰਘ

ਯੈੱਸ ਪੰਜਾਬ
ਬਠਿੰਡਾ, 21 ਅਕਤੂਬਰ, 2021:
ਸਥਾਨਕ ਪੁਲਿਸ ਲਾਇਨ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਦੇਸ਼ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਲਈ ਆਪਣਾ ਸਰਵਉੱਚ ਬਲਿਦਾਨ ਦੇਣ ਵਾਲੀਆਂ ਮੁਲਕ ਦੀਆਂ ਸਾਰੀਆਂ ਸੁਰੱਖਿਆ ਫੋਰਸਾਂ, ਪੈਰਾਮਿਲਟਰੀ ਤੇ ਸਟੇਟ ਫੋਰਸਜ਼ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਆਈ.ਜੀ. ਬਠਿੰਡਾ ਰੇਂਜ ਸ਼੍ਰੀ ਜਸਕਰਨ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ. ਸ਼੍ਰੀ ਅਜੈ ਮਲੂਜਾ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਪੁਲਿਸ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਗਿਆ। ਇਸ ਮੌਕੇ ਸ਼ਹੀਦ ਜਵਾਨਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਵੀ ਧਾਰਿਆ ਗਿਆ।

ਇਸ ਮੌਕੇ ਬੋਲਦਿਆਂ ਆਈ.ਜੀ. ਪੁਲਿਸ ਬਠਿੰਡਾ ਰੇਂਜ ਸ਼੍ਰੀ ਜਸਕਰਨ ਸਿੰਘ ਨੇ ਦੇਸ਼ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਜਵਾਨਾਂ ਨੂੰ ਆਪਣੀ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ।

ਉਨ੍ਹਾਂ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਦਿਨ ਨੂੰ ਸੈਂਟਰਲ ਰਿਜਰਵ ਫੋਰਸ ਦੇ ਉਨ੍ਹਾਂ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿੰਨ੍ਹਾਂ ਨੂੰ ਭਾਰਤ-ਚੀਨ ਦੇ ਸਰਹੱਦੀ ਵਿਵਾਦ ਕਾਰਨ ਸ਼ਹੀਦੀ ਦਾ ਜਾਮ ਪੀਣਾ ਪਿਆ। ਚੀਨੀ ਦਸਤਿਆਂ ਨੇ ਇਸ ਦਿਨ 21 ਅਕਤੂਬਰ 1959 ਨੂੰ ਘਾਤ ਲਾ ਕੇ ਸੈਂਟਰਲ ਰਿਜਰਵ ਫੋਰਸ (ਸੀ.ਆਰ.ਪੀ.ਐਫ.) ਦੀ ਪੈਟਰੋਿਗ ਟੁਕੜੀ ’ਤੇ ਹਮਲਾ ਕਰਕੇ ਡੀ.ਐਸ.ਪੀ. ਸਮੇਤ 10 ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ ਤੇ ਹੋਰ ਕਈਆਂ ਨੂੰ ਬੰਦੀ ਬਣਾ ਲਿਆ ਸੀ।

ਆਈ.ਜੀ. ਸ਼੍ਰੀ ਜਸਕਰਨ ਸਿੰਘ ਨੇ ਸ਼ਹੀਦ ਪੁਿਲਸ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਇੰਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਦੇਸ਼ ਅਤੇ ਕੌਮ ਨੂੰ ਮਾਣ ਹੁੰਦਾ ਹੈ, ਪਰ ਨਾਲ ਦੀ ਨਾਲ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਸਾਡੇ ਫਰਜ ਬਣਦੇ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਉਨ੍ਹਾਂ ਦੇਸ਼ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰਣ ਲੈਣ ਦੀ ਵੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਐਸ.ਪੀ.ਐਚ. ਸ਼੍ਰੀ ਸੁਰਿੰਦਰਪਾਲ ਸਿੰਘ ਵੱਲੋਂ ਬੀਤੇ ਵਰ੍ਹੇ ਦੌਰਾਨ ਦੇਸ਼ ਦੀਆਂ ਸਾਰੀਆਂ ਸੁਰੱਖਿਆ ਫੋਰਸਾਂ, ਪੈਰਾ ਮਿਲਟਰੀ ਤੇ ਸਟੇਟ ਫੋਰਸਜ ਦੇ ਸ਼ਹੀਦ ਹੋਏ 377 ਜਵਾਨਾਂ ਦੀ ਲਿਸਟ ਸਾਂਝੀ ਕੀਤੀ ਗਈ।

ਸਮਾਗਮ ਮੌਕੇ ਆਈ. ਜੀ. ਸ਼੍ਰੀ ਜਸਕਰਨ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ. ਸ਼੍ਰੀ ਅਜੇ ਮਲੂਜਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਕੇਸ਼ ਗੁਪਤਾ, ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਮੇਅਰ ਨਗਰ ਨਿਗਮ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ, ਸਾਬਕਾ ਮੰਤਰੀ ਸ਼੍ਰੀ ਚਰੰਜੀ ਲਾਲ ਗਰਗ, ਕਾਂਗਰਸੀ ਆਗੂ ਸ਼੍ਰੀ ਪਵਨ ਮਾਨੀ ਤੋਂ ਇਲਾਵਾ ਹੋਰ ਉੱਚ ਅਧਿਕਾਰੀਆਂ ਤੇ ਪ੍ਰਮੁੱਖ ਸਖ਼ਸ਼ੀਅਤਾਂ ਵੱਲੋਂ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਸਮਾਗਮ ਦੇ ਅਖੀਰ ਵਿੱਚ ਆਈ. ਜੀ. ਸ਼੍ਰੀ ਜਸਕਰਨ ਸਿੰਘ ਅਤੇ ਐਸ.ਐਸ.ਪੀ. ਸ਼੍ਰੀ ਅਜੇ ਮਲੂਜਾ ਵੱਲੋਂ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਿਸਵਾਸ਼ ਦਵਾਇਆ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION