27.1 C
Delhi
Friday, April 26, 2024
spot_img
spot_img

ਦੇਸ਼ ਦੇ ਮੌਜੂਦਾ ਹਾਲਾਤਾਂ ਚ ਕਾਨੂੰਨੀ ਸਮਾਜ ਦੀ ਜ਼ਿੰਮੇਵਾਰੀ ਹੋਰ ਵੀ ਵੱਧੀ: ਮਨੀਸ਼ ਤਿਵਾੜੀ

ਮੋਹਾਲੀ, 15 ਜਨਵਰੀ, 2020:

ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਦੇਸ਼ ਦੇ ਮੌਜੂਦਾ ਹਲਾਤਾਂ ਵਿੱਚ ਕਾਨੂੰਨੀ ਸਮਾਜ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ, ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸਵਿਧਾਨਿਕ ਢਾਂਚੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਤਿਵਾੜੀ ਖਰੜ ਬਾਰ ਐਸੋਸੀਏਸ਼ਨ ਦੇ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਤਿਵਾੜੀ ਨੇ ਕਾਨੂੰਨੀ ਸਮਾਜ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਤੋਂ ਦੇਸ਼ ਦੇ ਸੰਵਿਧਾਨਕ ਮੁੱਲਾਂ ਦੀ ਰਾਖੀ ਕੀਤੀ ਹੈ ਅਤੇ ਅਜਿਹੇ ਹਲਾਤਾਂ ਵਿੱਚ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ, ਜਦੋਂ ਕੇਂਦਰ ਦੀ ਐਨਡੀਏ ਸਰਕਾਰ ਦੇਸ਼ ਦੇ ਸੰਵਿਧਾਨਕ ਢਾਂਚੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸ ਮੌਕੇ ਤਿਵਾੜੀ ਨੇ ਹਾਲ ਹੀ ਵਿੱਚ ਲਿਆਉਂਦੇ ਗਏ ਨਾਗਰਿਕਤਾ ਸੋਧ ਕਾਨੂੰਨ ਦਾ ਜ਼ਿਕਰ ਕੀਤਾ, ਜਿਸਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ।

ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਵੀ ਕਾਨੂੰਨੀ ਸਮਾਜ ਦੀ ਦੇਸ਼ ਪ੍ਰਤੀ ਦੇਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦ ਕਿਸੇ ਵਿਅਕਤੀ ਨੂੰ ਕਿਸੇ ਪਾਸਿਉਂ ਇਨਸਾਫ਼ ਨਹੀਂ ਮਿਲਦਾ, ਤਾਂ ਉਹ ਅਦਾਲਤਾਂ ਰਾਹੀਂ ਆਪਣੇ ਹੱਕ ਪ੍ਰਾਪਤ ਕਰਨ ਲਈ ਮਜਬੂਰ ਹੋ ਜਾਂਦਾ ਹੈ ਅਤੇ ਉਸ ਵੇਲੇ ਕਾਨੂੰਨ ਸਮਾਜ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ, ਜਿਹੜਾ ਇਸਨੂੰ ਪੂਰੀ ਤਰ੍ਹਾਂ ਨਾਲ ਨਿਭਾਅ ਰਿਹਾ ਹੈ।

ਇਸ ਮੌਕੇ ਮਨੀਸ਼ ਤਿਵਾੜੀ ਨੂੰ ਕਾਨੂੰਨ ਸਮਾਜ ਦੇ ਨੁਮਾਇੰਦਿਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਜਿੱਥੇ ਹੋਰਨਾਂ ਤੋਂ ਇਲਾਵਾ, ਐਡਵੋਕੇਟ ਸਚਿਨ ਕੁਮਾਰ ਪ੍ਰਧਾਨ, ਕੁਲਦੀਪ ਸਿੰਘ ਸਕੱਤਰ, ਨਟਰਾਜਨ ਕੌਸ਼ਲ, ਹਰਬੰਸ ਸਿੰਘ, ਚੰਦਰਮੁੱਖੀ ਸ਼ਰਮਾ ਜਨਰਲ ਸਕੱਤਰ ਬਾਸਕਿਟਬਾਲ ਫੈਡਰੇਸ਼ਨ ਭਾਰਤ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਯਾਦਵਿੰਦਰ ਸਿੰਘ ਕੰਗ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਕਮਲਦੀਪ ਸਿੰਘ ਚੇਅਰਮੈਨ ਪੰਜਾਬ ਸਟੇਟ ਕੋਆਪ੍ਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ, ਹਰਪ੍ਰੀਤ ਬੰਟੀ, ਐਡਵੋਕੇਟ ਰਛਪਾਲ ਸਿੰਘ, ਇਕਬਾਲ ਸਿੰਘ, ਸੰਜੀਵ ਕੁਮਾਰ ਵੀ ਮੌਜੂਦ ਰਹੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION