37.8 C
Delhi
Thursday, April 25, 2024
spot_img
spot_img

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 3500 ਲੋਕਾਂ ਦੇ ਜਲੰਧਰ ਪੁੱਜਣ ਦੀ ਸੰਭਾਵਨਾ, 2000 ਐਨ.ਆਰ.ਆਈ. ਜਾ ਸਕਦੇ ਹਨ ਵਾਪਿਸ

ਜਲੰਧਰ, 11 ਮਈ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ , ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਵਲੋਂ ਜਲੰਧਰ ਤੋਂ ਜਾਣ ਵਾਲੇ ਲੋਕਾਂ ਅਤੇ ਲਾਕ ਡਾਊਨ ਕਰਕੇ ਦੂਜੇ ਰਾਜਾਂ ਤੋਂ ਜਲੰਧਰ ਵਿਖੇ ਆਉਣ ਵਾਲੇ ਲੋਕਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇਕ ਉਚੱ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ 3500 ਦੇ ਕਰੀਬ ਲੋਕ ਜੋ ਦੇਸ਼ ਦੇ ਦੂਜੇ ਰਾਜਾਂ ਵਿੱਚ ਫਸੇ ਹੋਏ ਹਨ ਆਉਣ ਵਾਲੇ ਦਿਨਾਂ ਦੌਰਾਨ ਜਲੰਧਰ ਪਹੁੰਚਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਾਵੇਂ ਕਿਸੇ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਨਜ਼ਰ ਆਉਂਦੇ ਤਾਂ ਵੀ ਇਨਾਂ ਨੂੰ ਕੁਆਰੰਟੀਨ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਨੈਸ਼ਨਲ ਇੰਸਟੀਚਿਊਟ ਆਫ਼ ਤਕਨਾਲੌਜੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁਆਰੰਟੀਨ ਸੈਂਟਰ ਐਲਾਨਿਆ ਗਿਆ ਹੈ।

ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ ਇਨਾਂ ਲੋਕਾਂ ਦੀ ਹਿਲਜੁਲ ਲਈ ਨੋਡਲ ਅਫ਼ਸਰ ਹੋਣਗੇ ਜਕਿ ਵਘੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਨਵਨੀਤ ਕੌਰ ਬੱਲ ਨੈਸ਼ਨਲ ਇੰਸਟੀਚਿਊਟ ਆਫ਼ ਤਕਨਾਲੌਜੀ ਵਿਖੇ ਬਣਾਏ ਜਾ ਰਹੇ ਕੁਆਰੰਟੀਨ ਦੇ ਇੰਚਾਰਜ ਹੋਣਗੇ।

ਉਨ੍ਹਾਂ ਕਿਹਾ ਕਿ ਜਿਨਾਂ ਲੋਕਾਂ ਵਿੱਚ ਕੋਰੋਨਾ ਵਾਇਰਸ ਦੇ ਕੋਈ ਲੱਛਣ ਦਿਖਾਈ ਨਹੀਂ ਦੇਣਗੇ ਉਨਾਂ ਨੂੰ ਕੁਆਰੰਟੀਨ ਸੈਂਟਰ ਭੇਜਿਆ ਜਾਵੇਗਾ ਅਤੇ ਜਿਨਾਂ ਮਰਦ ਤੇ ਮਹਿਲਾਵਾਂ ਵਿੱਚ ਲੱਛਣ ਨਜ਼ਰ ਆਏ ਉਨਾਂ ਨੂੰ ਹਸਪਤਾਲ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕੋਈ ਵੀ ਕੁਆਰੰਟੀਨ ਦਾ ਸਮਾਂ ਪੂਰਾ ਕਰਨ ਤੋਂ ਪਹਿਲਾਂ ਭੱਜ ਨਾ ਸਕੇ।

ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਵਲੋਂ ਜ਼ਿਲ੍ਹੇ ਵਿੱਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਮੈਡੀਕਲ ਜਾਂਚ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 2000 ਦੇ ਕਰੀਬ ਜ਼ਿਲ੍ਹੇ ਵਿੱਚ ਐਨ.ਆਰ.ਆਈ.ਫਸੇ ਹੋਏ ਹਨ । ਉਨ੍ਹਾਂ ਕਿਹਾ ਕਿ ਅਜਿਹੇ ਲੋਕ ਜ਼ਿਲ੍ਹੇ ਤੋਂ ਬਾਹਰ ਜਾਣਾ ਚਾਹੁੰਦੇ ਹਨ ਤਾਾਂ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਰਣਦੀਪ ਸਿੰਘ ਗਿੱਲ ਇਨਾਂ ਲੋਕਾਂ ਲਈ ਨੋਡਲ ਅਫ਼ਸਰ ਹੋਣਗੇ।

ਡਿਪਟੀ ਕਮਿਸ਼ਨਰ ,ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਉਣ ਵਾਲੇ ਸਾਰੇ ਐਨ.ਆਰ.ਆਈਜ਼ ਦੀ ਮੈਰੀਟੋਰੀਅਸ ਸਕੂਲ ਵਿਖੇ ਸਿਹਤ ਜਾਂਚ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਐਨ.ਆਰ.ਆਈ. ਵਿੱਚ ਕੋਵਿਡ-19 ਦੇ ਕੋਈ ਲੱਛਣ ਦਿਖਾਈ ਨਾ ਦਿੱਤੇ ਤਾਂ ਉਸ ਨੂੰ ਕੁਆਰੰਟੀਨ ਅਤੇ ਜੇਕਰ ਲੱਛਣ ਦਿਖਾਈ ਦਿੰਦੇ ਹਨ ਤਾਂ ਹਸਪਤਾਲ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਦਾ ਗਲੇ ਰਾਹੀਂ ਟੈਸਟ ਮੈਰੀਟੋਰੀਅਸ ਸਕੂਲ ਵਿਖੇ ਕੀਤਾ ਜਾਵੇਗਾ ਅਤੇ ਇਸ ਉਪਰੰਤ ਉਸ ਦੁਆਰਾ ਚੁਣੇ ਗਏ ਹੋਟਲ ਵਿੱਚ ਕੁਆਰੰਟੀਨ ਸੈਂਟਰ ਲਈ ਭੇਜਿਆ ਜਾਵੇਗਾ।

ਇਸ ਮੌਕੇ ਮੁੱਖ ਕਾਰਜਕਾਰੀ ਅਫ਼ਸਰ ਸਮਾਰਟ ਸਿਟੀ ਸ਼ੀਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅਨੁਪਮ ਕਲੇਰ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਰਾਹੁਲ ਸਿੰਧੂ ਅਤੇ ਵਿਨੀਤ ਕੁਮਾਰ, ਵਧੀਕ ਮੁੱਖ ਪ੍ਰਸ਼ਾਸਨ ਜੇ.ਡੀ.ਏ. ਨਵਨੀਤ ਕੌਰ ਬੱਲ, ਸਹਾਇਕ ਕਮਿਸ਼ਨਰ ਵਰਜੀਤ ਵਾਲੀਆ ਅਤੇ ਰਣਦੀਪ ਸਿੰਘ ਗਿੱਲ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ.ਰਮਨ ਸ਼ਰਮਾ ਅਤੇ ਹੋਰ ਹਾਜ਼ਰ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION