34 C
Delhi
Thursday, April 18, 2024
spot_img
spot_img

ਦੇਸ਼ ਨੀਤੀ ਬਦਲੇ, ਫ਼ੌਜੀਆਂ ਨੂੰ ਸਵੈ ਰੱਖ਼ਿਆ ’ਚ ਗੋਲੀ ਚਲਾਉਣ ਦੀ ਆਗਿਆ ਹੋਵੇ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 20 ਜੂਨ, 2020 –

ਗਲਵਾਨ ਘਾਟੀ ਵਿਖੇ ਹੋਈ ਹਿੰਸਕ ਝੜਪ ਦੇ ਮੁੱਦੇ ’ਤੇ ਸੱਦੀ ਸਰਵ ਭਾਰਤੀ ਮੀਟਿੰਗ ਵਿੱਚ ਦੇਸ਼ ਦੀਆਂ ਸਾਰੀਆਂ ਕੌਮੀ ਰਾਜਸੀ ਪਾਰਟੀਆਂ ਵੱਲੋਂ ਭਾਰਤ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦੀ ਪੇਸ਼ਕਸ਼ ਦੇ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੇਂਦਰ ਸਰਕਾਰ ਕੋਲ ਆਪਣੀ ਨੀਤੀ ਬਦਲਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸਰਹੱਦਾਂ ’ਤੇ ਤਾਇਨਾਤ ਸੈਨਿਕਾਂ ਨੂੰ ਸਵੈ-ਰੱਖਿਆ ਅਤੇ ਦੇਸ਼ ਦੀਆਂ ਹੱਦਾਂ ਦੀ ਰਾਖੀ ਲਈ ਹਥਿਆਰ ਚਲਾਉਣ ਦੀ ਆਗਿਆ ਦੇਵੇ।

ਆਪਣੇ ਫੇਸਬੁੱਕ ਲਾਈਵ ‘ਕੈਪਟਨ ਨੂੰ ਪੁੱਛੋ’ ਦੇ ਸੱਤਵੇ ਐਡੀਸ਼ਨ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਸਲ ਨਿਯੰਤਰਣ ਰੇਖਾ (ਐਲ.ਏ.ਸੀ.) ’ਤੇ ਸੈਨਿਕਾਂ ਨੂੰ ਹਥਿਆਰਾਂ ਤੋਂ ਬਿਨਾਂ ਭੇਜਣ ਦੀ ਉਹ ਕਤਈ ਹਮਾਇਤ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਇਹ ਨੀਤੀ ਹੋਣੀ ਚਾਹੀਦੀ ਹੈ, ‘‘ਜੇ ਉਹ ਸਾਡਾ ਇਕ ਸੈਨਿਕ ਮਾਰਦੇ ਹਨ ਤਾਂ ਅਸੀਂ ਉਨ੍ਹਾਂ ਦੇ ਪੰਜ ਸੈਨਿਕ ਮਾਰੀਏ।’’

ਉਨ੍ਹਾਂ ਕਿਹਾ ਕਿ ਇਹ ਸਰਾਸਰ ਗਲਤ ਹੈ ਕਿ ਸੈਨਿਕਾਂ ਨੂੰ ਬਿਨਾਂ ਹਥਿਆਰਾਂ ਤੋਂ ਭੇਜਿਆ ਜਾਵੇ ਅਤੇ ਉਨ੍ਹਾਂ ਨੂੰ ਆਪਣੀ ਰੱਖਿਆ ਕਰਨ ਦੀ ਆਗਿਆ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੇ ਸੈਨਿਕ ਸਾਥੀਆਂ ਨਾਲ ਐਲ.ਏ.ਸੀ. ਉਤੇ ਦੋ ਸਾਲ ਲਈ ਤਾਇਨਾਤ ਸਨ ਤਾਂ ਗਸ਼ਤ ਉਤੇ ਨਿਕਲਦਿਆਂ ਉਹ ਹਰ ਤਰ੍ਹਾਂ ਦੇ ਹਥਿਆਰਾਂ ਨਾਲ ਲੈਸ ਹੁੰਦੇ ਸਨ।

ਮੁੱਖ ਮੰਤਰੀ ਨੇ ਚਾਰ ਪੰਜਾਬੀਆਂ ਸਣੇ 20 ਭਾਰਤੀ ਸੈਨਿਕਾਂ ਦੇ ਮਾਰੇ ਜਾਣ ’ਤੇ ਡੂੰਘਾ ਦੁੱਖ ਅਤੇ ਗੁੱਸਾ ਜ਼ਾਹਰ ਕਰਦਿਆਂ ਕਿਹਾ, ‘‘ਅਸੀਂ ਪਰਮਾਣੂੰ ਯੁੱਗ ਵਿੱਚ ਰਹਿ ਰਹੇ ਹਨ ਅਤੇ ਅਸੀਂ ਡੰਡੇ ਲੈ ਕੇ ਜਾ ਰਹੇ ਹਾਂ ਤੇ ਡੰਡਿਆਂ ਨਾਲ ਕੁੱਟੇ ਜਾ ਰਹੇ ਹਾਂ।’’ ਉਨ੍ਹਾਂ ਕਿਹਾ ਕਿ ਸਾਡੇ ਸੈਨਿਕ ਚੀਨੀਆਂ ਵੱਲੋਂ ਕੀਤੀ ਪੱਥਰਬਾਜ਼ੀ ਤੇ ਲਾਠੀਆਂ ਨਾਲ ਹਮਲੇ ਵਿੱਚ ਸ਼ਹੀਦ ਹੋਏ ਜਿਸ ’ਤੇ ਇੰਨਾ ਸਹਿਜੇ ਹੀ ਯਕੀਨ ਨਹੀਂ ਕੀਤਾ ਜਾ ਸਕਦਾ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਗਲਵਾਨ ਘਾਟੀ ਵਿੱਚ ਚਾਰ ਪੰਜਾਬੀ ਸੈਨਿਕਾਂ ਦੀ ਸ਼ਹੀਦੀ ’ਤੇ ਸੋਗ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ, ਹਾਲਾਂਕਿ ਫੌਜ ਦੇ ਜਵਾਨ ਹੋਣ ਦੇ ਨਾਤੇ ਅਸੀਂ ਗੋਲੀ ਲੈਣ ਲਈ ਹਮੇਸ਼ਾ ਤਿਆਰ ਰਹਿੰਦੇ ਹਾਂ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਵਾਰਸਾਂ ਦੇ ਮੁਆਵਜ਼ੇ ਨੂੰ 12 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰਨ ਦੇ ਨਾਲ-ਨਾਲ ਸਰਕਾਰ ਨੇ ਸ਼ਹੀਦਾਂ ਦੇ ਨਾਂ ’ਤੇ ਸਕੂਲਾਂ ਦਾ ਨਾਮ ਰੱਖਣ ਦਾ ਫੈਸਲਾ ਕੀਤਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਹੁਣ ਤੱਕ ਦੋ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਚੁੱਕੇ ਹਨ।

ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਵਕੀਲ ਗੁਰਪਤਵੰਤ ਸਿੰਘ ਪੰਨੂੰ ਦੇ ਚੀਨ ਨੂੰ ਸਮਰਥਨ ਦੇਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਾ ਸਿਰਫ ਭਾਰਤ ਵਿਚ ਵੱਖਵਾਦ ਅਤੇ ਅਤਿਵਾਦ ਦਾ ਪ੍ਰਚਾਰ ਕਰ ਰਹੇ ਹਨ ਬਲਕਿ ਇਸ ਨੂੰ ਉਤਸ਼ਾਹਤ ਕਰਨ ਵਿਚ ਸਰਗਰਮੀ ਨਾਲ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਉਹ ਪੰਨੂੰ ਨੂੰ ਉਸ ਦੇ ਵੰਡਪਾਊ ਏਜੰਡੇ ਵਿਚ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਕਿਸੇ ਵੀ ਕੀਮਤ ’ਤੇ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ। ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨੀ ਪੱਖੀ ਪ੍ਰਚਾਰ ਕਰਨ ਵਾਲੇ ਨੂੰ ਇਸ ਨਾਪਾਕ ਮੁਹਿੰਮ ਨੂੰ ਫੈਲਾਉਣ ਲਈ ਦੂਸਰੇ ਦੇਸ਼ਾਂ ਵਿਚ ਛੁਪਣ ਦੀ ਬਜਾਏ ਪੰਜਾਬ ਆਉਣ ਦੀ ਚੁਣੌਤੀ ਦਿੱਤੀ।

ਹਰ ਕੀਮਤ ’ਤੇ ਪੰਜਾਬ ਦੀ ਸ਼ਾਂਤੀ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਨਾ ਹੋਣ ’ਤੇ ਸੂਬੇ ਵਿੱਚ ਕੋਈ ਉਦਯੋਗ ਨਹੀਂ ਆਵੇਗਾ ਅਤੇ ਸਾਡੇ ਬੱਚਿਆਂ ਨੂੰ ਕੋਈ ਨੌਕਰੀ ਨਹੀਂ ਮਿਲੇਗੀ।

ਉਨ੍ਹਾਂ ਅੱਗੇ ਕਿਹਾ ਕਿ ਜੇ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਗ਼ੈਰ-ਕਾਨੂੰਨੀ ਤਾਕਤਾਂ ਨੂੰ ਪੈਰ ਪਸਾਰਨ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਸੂਬੇ ਦੇ ਅਰਥਚਾਰੇ ਦੀ ਬਰਬਾਦੀ ਹੋਵੇਗੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION