34 C
Delhi
Thursday, April 18, 2024
spot_img
spot_img

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਤੇਜਿੰਦਰ ਬਿੱਟੂ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਪ੍ਰਦਾਨ

ਯੈੱਸ ਪੰਜਾਬ
ਜਲੰਧਰ 14 ਫਰਵਰੀ 2021:
ਦੇਸ਼ ਭਗਤ ਯੂਨੀਵਰਸਿਟੀ ਵਲੋਂ ਚੇਅਰਮੈਨ ਪਨਸਪ ਸ੍ਰ.ਤੇਜਿੰਦਰ ਸਿੰਘ ਬਿੱਟੂ ਨੂੰ ਪਿਛਲੇ 30 ਸਾਲਾਂ ਤੋਂ ਲੋਕ ਸੇਵਾ ਦੇ ਖੇਤਰ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਮੱਦੇਨਜ਼ਰ ਡਾਕਟਰੇਟ ਆਫ਼ ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੇਸ ਭਗਤ ਯੂਨੀਵਰਸਿਟੀ ਵਲੋਂ ਕਰਵਾਏ ਗਏ ਸਮਾਗਮ ਵਿੱਚ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।

ਇਸ ਮੌਕੇ ਅਪਣੇ ਸੰਬੋਧਨ ਵਿੱਚ ਚੇਅਰਮੈਨ ਸ੍ਰ.ਤੇਜਿੰਦਰ ਸਿੰਘ ਬਿੱਟੂ ਵਲੋਂ ਦੇਸ਼ ਭਗਤ ਯੂਨੀਵਰਸਿਟੀ ਵਲੋਂ ਉਨ੍ਹਾਂ ਨੂੰ ਡਾਕਟਰੇਟ ਆਫ਼ ਆਨਰੇਰੀ ਡਿਗਰੀ ਨਾਲ ਸਨਮਾਨਿਤ ਕਰਨ ’ਤੇ ਧੰਨਵਾਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਨਾਲ ਉਨਾਂ ਨੂੰ ਸਮਾਜ ਦੀ ਹੋਰ ਵੀ ਉਤਸ਼ਾਹ ਨਾਲ ਸੇਵਾ ਕਰਨ ਦੀ ਹਿੰਮਤ ਮਿਲੀ ਹੈ ਅਤੇ ਉਹ ਹਮੇਸ਼ਾਂ ਦੀ ਇਸ ਨੇਕ ਕਾਰਜ ਵਿੱਚ ਵੱਧ ਚੜ੍ਹ ਕੇ ਅਪਣਾ ਯੋਗਦਾਨ ਪਾਉਂਦੇ ਰਹਿਣਗੇ।

ਇਸ ਮੌਕੇ ਦੇਸ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ.ਜ਼ੋਰਾ ਸਿੰਘ, ਵਾਈਸ ਚਾਂਸਲਰ ਡਾ.ਸ਼ਾਲਿਨੀ ਗੁਪਤਾ, ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਅਤੇ ਹੋਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸ੍ਰ.ਤੇਜਿੰਦਰ ਸਿੰਘ ਬਿੱਟੂ ਪੰਜਾਬ ਦੀ ਰਾਜਨੀਤੀ ਅਤੇ ਸਾਹਿਤ ਦੀ ਉਘੀ ਸ਼ਖਸੀਅਤ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION