ਚੰਡੀਗੜ, 18 ਦਸੰਬਰ, 2019 –
ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ 23 ਅਤੇ 24 ਦਸੰਬਰ, 2019 ਨੂੰ ਚੰਡੀਗੜ• ਯੂਨੀਵਰਸਿਟੀ ਘੜੂੰਆਂ ਦੇ ਕੈਂਪਸ ਵਿਖੇ ਕਰਵਾਇਆ ਜਾਣ ਵਾਲਾ ਦੋ ਰੋਜ਼ਾ ‘ਪੰਜਾਬ ਰਾਜ ਯੁਵਕ ਮੇਲਾ-2019’ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਸਮਾਗਮ ਜਨਵਰੀ 2020 ਦੇ ਆਖਿਰੀ ਹਫ਼ਤੇ ਵਿੱਚ ਕਰਵਾਇਆ ਜਾਵੇਗਾ, ਜਿਸ ਦੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।