31.1 C
Delhi
Thursday, March 28, 2024
spot_img
spot_img

ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

ਯੈੱਸ ਪੰਜਾਬ
ਚੰਡੀਗੜ੍ਹ, 28 ਜਨਵਰੀ, 2021 –
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਨਾਲ ਪਾਲਣਾ ਕਰਨ ਦੀ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਇਹ ਹਦਾਇਤਾਂ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਜਾਰੀ ਕੀਤੀਆਂ।

ਸ. ਧਰਮਸੋਤ ਨੇ ਕਿਹਾ ਕਿ ਯੂਨੀਅਨ ਦੇ ਮੈਂਬਰਾਂ ਵੱਲੋਂ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਵਿਭਾਗਾਂ ’ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਤਰੱਕੀ ਸਮੇਂ ਅਣਗਹਿਲੀ ਵਰਤੀ ਜਾ ਰਹੀ ਹੈ। ਉਨ੍ਹਾਂ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰਾਂ ਨੂੰ ਰੋਸਟਰ ਰਜਿਸਟਰ ਮੇਨਟੇਨ ਕਰਵਾਉਣ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।

ਸ. ਧਰਮਸੋਤ ਨੇ ਕਿਹਾ ਕਿ ਤਰੱਕੀਆਂ ਦੌਰਾਨ ਬੈਕਲਾਗ ਭਰਨ ਨੂੰ ਵੀ ਪਹਿਲ ਦਿੱਤੀ ਜਾਵੇ ਤਾਂ ਜੋ ਸਬੰਧਤਾਂ ਦੇ ਬਣਦੇ ਹੱਕ ਉਨ੍ਹਾਂ ਨੂੰ ਦਿੱਤੇ ਜਾ ਸਕਣ। ਉਨ੍ਹਾਂ ਵਿਭਾਗੀ ਜ਼ਿਲ੍ਹਾ ਅਧਿਕਾਰੀਆਂ ਨੂੰ ਸਬੰਧਤ ਜਿਲ੍ਹਿਆਂ ਦੇ ਵੱਖ-ਵੱਖ ਵਿਭਾਗਾਂ ਦੇ ਰੋਸਟਰ ਰਜਿਸਟਰ ਮੇਨਟੇਨ ਕਰਨ ਦੀ ਮਹੀਨਾਵਾਰ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ, ਜਿਸਦੀ ਵਿਭਾਗ ਵੱਲੋਂ ਸਮੀਖਿਆ ਕੀਤੀ ਜਾਵੇਗੀ।

ਸ. ਧਰਮਸੋਤ ਨੇ ਕਿਹਾ ਕਿ ਨਿਯਮਾਂ ਅਨੁਸਾਰ ਰੋਸਟਰ ਰਜਿਸਟਰ ਲਾਗੂ ਨਾ ਕਰਨ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਵਫ਼ਦ ਦੇ ਮੈਂਬਰਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਰੋਸਟਰ ਰਜਿਸਟਰ ਨਿਯਮਾਂ ਦੀ ੳਲੰਘਣਾ ਦੇ ਮਾਮਲੇ ਉਨ੍ਹਾਂ ਦੇ ਧਿਆਨ ’ਚ ਲਿਆਉਣ ਲਈ ਵੀ ਕਿਹਾ। ਸ. ਧਰਮਸੋਤ ਨੇ ਵਫ਼ਦ ਵੱਲੋਂ ਉਠਾਈਆਂ ਹੋਰ ਵੱਖ-ਵੱਖ ਜਾਇਜ਼ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

ਇਸ ਮੀਟਿੰਗ ਵਿੱਚ ਪ੍ਰਧਾਨ ਬਲਜੀਤ ਸਿੰਘ ਸਲਾਣਾ, ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਜਨਰਲ ਸਕੱਤਰ ਲਛਮਣ ਸਿੰਘ, ਸਕੱਤਰ ਕਿ੍ਰਸ਼ਨ ਸਿੰਘ ਧੁੱਗਾ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਮੋਰਿੰਡਾ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION