37.8 C
Delhi
Friday, April 19, 2024
spot_img
spot_img

ਨਕਲੀ ਤੇ ਨਾਜਾਇਜ਼ ਸ਼ਰਾਬ ਕਾਰੋਬਾਰ ਬਾਰੇ ‘Zero Tolerance’: Venu Prasad ਨੇ ਲਿਆ Rajpura ਦੀ ਨਾਜਾਇਜ਼ ਫ਼ੈਕਟਰੀ ਦਾ ਜਾਇਜ਼ਾ

ਯੈੱਸ ਪੰਜਾਬ
ਰਾਜਪੁਰਾ, 9 ਦਸੰਬਰ, 2020:
ਪੰਜਾਬ ਦੇ ਵਿੱਤ ਕਮਿਸ਼ਨਰ (ਕਰ) ਸ੍ਰੀ ਏ. ਵੇਨੂੰ ਪ੍ਰਸਾਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਕਲੀ ਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਪ੍ਰਤੀ ਅਪਣਾਈ ‘ਜ਼ੀਰੋ ਟਾਲਰੇਂਸ’ ਦੀ ਨੀਤੀ ‘ਤੇ ਸਖ਼ਤੀ ਨਾਲ ਅਮਲ ਕੀਤਾ ਜਾ ਰਿਹਾ ਹੈ। ਸ੍ਰੀ ਵੇਨੂੰ ਪ੍ਰਸਾਦ ਅਤੇ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਰਜਤ ਅਗਰਵਾਲ, ਰਾਜਪੁਰਾ ਵਿਖੇ ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲਿਸ ਵੱਲੋਂ ਬੀਤੀ ਰਾਤ ਨਾਜਾਇਜ਼ ਤਰੀਕੇ ਨਾਲ ਦੇਸੀ ਸ਼ਰਾਬ ਤਿਆਰ ਕਰਨ ਵਾਲੀ ਫੜੀ ਗਈ ਇੱਕ ਨਾਜਾਇਜ਼ ਫੈਕਟਰੀ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਸ੍ਰੀ ਵੇਨੂੰ ਪ੍ਰਸਾਦ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸ਼ਰਾਬ ਦੇ ਗ਼ੈਰਕਾਨੂੰਨੀ ਧੰਦੇ ਵਿਰੁੱਧ ਅਰੰਭ ਕੀਤੇ ਓਪਰੇਸ਼ਨ ਰੈਡ ਰੋਜ਼ ਤਹਿਤ ਕੀਤੀ ਕਾਰਵਾਈ ਸਦਕਾ ਰਾਜ ਦਾ ਆਬਕਾਰੀ ਮਾਲੀਆ ਪਿਛਲੇ ਵਰ੍ਹੇ ਨਾਲੋਂ 29 ਫ਼ੀਸਦੀ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸ਼ਰਾਬ ਦੀ ਵਧੀ ਵਿਕਰੀ ਸਦਕਾ ਆਬਕਾਰੀ ਵਿਭਾਗ ਨੇ ਪਹਿਲੀ ਵਾਰ ਸ਼ਰਾਬ ਦਾ 15 ਫੀਸਦੀ ਕੋਟਾ ਵੀ ਵਧਾਇਆ ਹੈ ਸਿੱਟੇ ਵਜੋਂ ਮਾਲੀਏ ਵਿੱਚ ਹੁਣ ਤੱਕ 785 ਕਰੋੜ ਰੁਪਏ ਦਾ ਇਜ਼ਾਫ਼ਾ ਦਰਜ ਕੀਤਾ ਗਿਆ ਹੈੇ।

ਸ੍ਰੀ ਪ੍ਰਸਾਦ ਨੇ ਹੋਰ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਐਕਸਟਰਾ ਨਿਊਟਰਲ ਈਥਾਨੋਲ ਨੂੰ ਫੈਕਟਰੀਆਂ ‘ਚੋਂ ਲਿਆਉਣ ਸਮੇਂ ਇਸ ਦੀ ਚੋਰੀ ਰੋਕਣ ਲਈ ਈ.ਐਨ.ਏ. ਦੀ ਢੋਆ-ਢੋਆਈ ‘ਚ ਲੱਗੇ ਵਾਹਨਾਂ ‘ਤੇ ਸੀਲਾਂ ਅਤੇ ਜੀਪੀਆਰਐਸ ਪ੍ਰਣਾਲੀ ਪਹਿਲਾਂ ਹੀ ਲਾਗੂ ਕੀਤੀ ਜਾ ਚੁੱਕੀ ਹੈ ਅਤੇ ਹੁਣ ਸਗੋਂ ਹੋਰ ਚੌਕਸੀ ਤਹਿਤ ਨਵੀਂ ਰਣਨੀਤੀ ਵੀ ਤਿਆਰ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਗੜਬੜੀ ਨੂੰ ਤੁਰੰਤ ਨੱਥ ਪਾਈ ਜਾ ਸਕੇ।

ਇਸ ਮੌਕੇ ਆਬਕਾਰੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਪੰਜਾਬ ਦੇ ਲੋਕਾਂ ਨੂੰ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਦੀ ਸੂਚਨਾ ਆਬਕਾਰੀ ਵਿਭਾਗ ਦੇ ਸ਼ਿਕਾਇਤ ਨੰਬਰ 98759-61126 ‘ਤੇ ਤੁਰੰਤ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਫੈਕਟਰੀ ਵੀ ਗੁਪਤ ਸੂਚਨਾ ਦੇ ਅਧਾਰ ‘ਤੇ ਹੀ ਫੜੀ ਗਈ ਹੈ, ਜਿਸ ਲਈ ਅਜਿਹੇ ਕਾਲੇ ਕਾਰੋਬਾਰ ਨੂੰ ਨੱਥ ਪਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਤਹਿਤ ਸਰਕਾਰ ਅਤੇ ਵਿਭਾਗ ਇਸ ਗੱਲੋਂ ਸਾਫ਼ ਹੈ ਕਿ ਨਕਲੀ ਜਾਂ ਨਾਜਾਇਜ਼ ਸ਼ਰਾਬ ਦੇ ਧੰਦੇ ‘ਚ ਲੱਗੇ ਕਿਸੇ ਵੀ ਵਿਅਕਤੀ ਜਾਂ ਮਿਲੀਭੁਗਤ ਵਾਲੇ ਕਿਸੇ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ‘ਚ ਸ੍ਰੀ ਪ੍ਰਸਾਦ ਨੇ ਕਿਹਾ ਕਿ ਰਾਜਪੁਰਾ ਤੇ ਸ਼ੰਭੂ ਖੇਤਰ ਹਰਿਆਣਾ ਨਾਲ ਲੱਗਦਾ ਹੋਣ ਕਰਕੇ ਅਤੇ ਈ.ਐਨ.ਏ. ਦੀ ਢੋਆ-ਢੋਆਈ ‘ਤੇ ਸਖ਼ਤੀ ਕਰਨ ਕਰਕੇ ਅਜਿਹੀ ਫੈਕਟਰੀ ਕੌਮੀ ਸ਼ਾਹਰਾਹ ਨੇੜੇ ਲਗਾਈ ਗਈ ਹੋ ਸਕਦੀ ਹੈ ਪਰੰਤੂ ਕਿਸੇ ਵੀ ਗ਼ੈਰਸਮਾਜੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਹ ਸ਼ਰਾਬ ਕਿੱਥੇ-ਕਿੱਥੇ ਸਪਲਾਈ ਕੀਤੀ ਗਈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ‘ਚ ਕਿਹਾ ਕਿ ਵਿਭਾਗ ਵੱਲੋਂ ਡਿਸਟਰੀਆਂ ‘ਤੇ ਵੀ ਛਾਪੇਮਾਰੀ ਕਰਕੇ ਜਾਂਚ ਕੀਤੀ ਗਈ ਹੈ ਅਤੇ ਕੁਝ ਫੈਕਟਰੀਆਂ ਨੂੰ ਜੁਰਮਾਨੇ ਵੀ ਲਗਾਏ ਗਏ ਹਨ।

ਸ੍ਰੀ ਅਗਰਵਾਲ ਨੇ ਕਿਹਾ ਕਿ ਆਬਕਾਰੀ ਵਿਭਾਗ ਤੇ ਪੁਲਿਸ ਵੱਲੋਂ ਰਾਜ ਭਰ ‘ਚ ਅਜਿਹੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਤਰਨਤਾਰਨ, ਬਿਆਸ ਦੇ ਕਿਨਾਰੇ, ਲੁਧਿਆਣਾ, ਹੁਸ਼ਿਆਰਪੁਰ, ਅੰਮ੍ਰਿਤਸਰ ਆਦਿ ਵਿਖੇ ਅਜਿਹੀ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ‘ਤੇ ਸਿਕੰਜ਼ਾ ਕਸਿਆ ਗਿਆ ਹੈ।

ਜਦਕਿ ਪਿੰਡਾਂ ‘ਚ ਲਾਹਣ ਤਿਆਰ ਕਰਨ ਵਾਲਿਆਂ ਵਿਰੁੱਧ ਵੀ ਵੱਡੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੋਈ 13 ਹਜ਼ਾਰ ਮਾਮਲੇ ਦਰਜ ਕੀਤੇ ਗਏ ਹਨ ਅਤੇ 11 ਹਜ਼ਾਰ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਵਿਭਾਗ ਨੇ ਆਪਣੇ ਗੁਪਤ ਸੂਤਰ ਵੀ ਤਿਆਰ ਕੀਤੇ ਹਨ ਤਾਂ ਕਿ ਅਜਿਹੇ ਧੰਦੇ ‘ਚ ਲੱਗੇ ਵਿਅਕਤੀਆਂ ਦੀ ਸੂਚਨਾ ਮਿਲ ਸਕੇ।

ਇਸ ਮੌਕੇ ਆਬਕਾਰੀ ਵਿਭਾਗ ਦੇ ਵਧੀਕ ਕਮਿਸ਼ਨਰ ਆਬਕਾਰੀ ਨਵਦੀਪ ਭਿੰਡਰ, ਸੰਯੁਕਤ ਕਮਿਸ਼ਨਰ ਆਬਕਾਰੀ ਪੰਜਾਬ ਨਰੇਸ਼ ਦੂਬੇ, ਏ.ਆਈ.ਜੀ. ਆਬਕਾਰੀ ਤੇ ਕਰ ਏ.ਪੀ.ਐਸ. ਘੁੰਮਣ, ਐਸ.ਪੀ. ਪ੍ਰੀਤੀਪਾਲ ਸਿੰਘ ਅਤੇ ਉਪ ਕਮਿਸ਼ਨਰ ਆਬਕਾਰੀ ਪਟਿਆਲਾ ਜ਼ੋਨ ਰਾਜਪਾਲ ਸਿੰਘ ਖਹਿਰਾ, ਏ.ਈ.ਟੀ.ਸੀ. ਵਿਨੋਦ ਪਾਹੂਜਾ, ਸਹਾਇਕ ਕਮਿਸ਼ਨਰ ਆਬਕਾਰੀ ਪਟਿਆਲਾ ਇੰਦਰਜੀਤ ਨਾਗਪਾਲ, ਏ.ਈ.ਟੀ.ਸੀ. ਇਨਫੋਰਸਮੈਂਟ ਰਵੀ ਇੰਦਰ ਕਾਲੜਾ, ਈ.ਟੀ.ਓ. ਹਰਜੋਤ ਸਿੰਘ ਤੇ ਰੋਹਿਤ ਗਰਗ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION